Thursday, November 21, 2024

ਸਿਖਿਆ ਮੰਤਰੀ ਸੋਨੀ ਨੇ ਸਕੂਲ ਦੀ ਚੈਕਿੰਗ ਦੌਰਾਨ ਵਿਦਿਆਰਥੀਆਂ ਦੀਆਂ ਸੁਣੀਆਂ ਮੁਸ਼ਕਲਾਂ

ਅੰਮ੍ਰਿਤਸਰ, 15 ਸਤੰਬਰ (ਪੰਜਾਬ ਪੋਸਟ ਬਿਊਰੋ) – ਸਿਖਿਆ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਵੱਲੋਂ ਸੀਨੀਅਰ ਸੈਕੰਡਰੀ ਸਕੂਲ ਹੇਰ ਦੀ ਅਚਨਚੇਤ ਚੈਕਿੰਗ PPN1509201804ਕੀਤੀ ਗਈ।ਇਸ ਦੌਰਾਨ ਉਨ੍ਹਾਂ ਦੇ ਨਾਲ ਸਲਵਿੰਦਰ ਸਿੰਘ ਸਮਰਾ ਜਿਲ੍ਹਾ ਸਿਖਿਆ ਅਫਸਰ ਸੈਕੰਡਰੀ ਸਨ।ਸੋਨੀ ਨੇ ਸਕੂਲ ਦੀ ਸਾਫ ਸਫਾਈ ਦਾ ਜਾਇਜ਼ਾ ਲਿਆ ਅਤੇ ਕਲਾਸ ਰੂਮਾਂ ਦੀ ਜਾਂਚ ਪੜਤਾਲ ਕਰਨ ਦੇ ਨਾਲ ਨਾਲ ਬੱਚਿਆਂ ਦੀਆਂ ਕਾਪੀਆਂ ਲੈ ਕੇ ਅਧਿਆਪਕਾਂ ਵੱਲੋਂ ਕਰਵਾਏ ਗਏ ਕੰਮ ਦੀ ਗੁਣਵਤਾ ਵੇਖੀ ਅਤੇ ਕਿਤਾਬਾਂ ਪੜ੍ਹਾ ਕੇ ਵੀ ਵੇਖੀਆਂ।
     ਸੋਨੀ ਨੇ ਚੈਕਿੰਗ ਦੌਰਾਨ ਅਧਿਆਪਕਾਂ ਦਾ ਹਾਜਰੀ ਚੈਕ ਕੀਤੀ ਜਿਸ ਦੌਰਾਨ ਪਾਇਆ ਗਿਆ ਕਿ ਸਾਰੇ ਅਧਿਆਪਕ ਹਾਜ਼ਰ ਸਨ ਅਤੇ ਸਕੂਲ ਦੀ ਪ੍ਰਿੰਸੀਪਲ ਛੁੱਟੀ `ਤੇ ਸੀ।ਸੋਨੀ ਨੇ ਹਰੇਕ ਕਲਾਸ ਵਿੱਚ ਜਾ ਕੇ ਬੱਚਿਆਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਕਿਹਾ ਕਿ ਜੋ ਵੀ ਊਣਤਾਈਆਂ ਹਨ ਉਨ੍ਹਾਂ ਨੂੰ ਜਲਦੀ ਹੀ ਦੂਰ ਕਰ ਦਿੱਤਾ ਜਾਵੇਗਾ।ਸੋਨੀ ਨੇ ਅਧਿਆਪਕਾਂ ਨੂੰ ਕਿਹਾ ਕਿ ਉਹ ਬੱਚਿਆਂ ਨੂੰ ਚੰਗੀ ਸਿਖਿਆ ਪ੍ਰਦਾਨ ਕਰਨ ਕਿਉਂਕਿ ਇਨ੍ਹਾਂ ਬੱਚਿਆਂ ਨੇ ਹੀ ਅੱਗੇ ਜਾ ਕੇ ਦੇਸ਼ ਨੂੰ ਨਵੀਂਆਂ ਬੁਲੰਦੀਆਂ ਤੇ ਲੈ ਕੇ ਜਾਣਾ ਹੈ।
     ਸੋਨੀ ਨੇ ਕਿਹਾ ਕਿ ਸਾਰੇ ਸਕੂਲਾਂ ਵਿੱਚ ਅਧਿਆਪਕਾਂ ਦੀ ਕਮੀ ਨੂੰ ਪੂਰਾ ਕਰ ਦਿੱਤਾ ਗਿਆ ਹੈ।ਉਨ੍ਹਾਂ ਇਹ ਵੀ ਕਿਹਾ ਕਿ ਬੱਚਿਆਂ ਦੀ ਸਿਖਿਆ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਉਨ੍ਹਾਂ ਨੇ ਅਧਿਆਪਕਾਂ ਨੂੰ ਕਿਹਾ ਕਿ ਆਪਣੇ ਸਕੂਲਾਂ ਵਿੱਚ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਲਈ ਵੱਧ ਤੋਂ ਵੱਧ ਪੌਦੇ ਲਗਾਉਣ।ਸੋਨੀ ਨੇ ਜਿਲ੍ਹਾ ਸਿਖਿਆ ਅਫਸਰ ਸੈਕੰਡਰੀ ਨੂੰ ਹਦਾਇਤ ਕੀਤੀ ਕਿ ਸਕੂਲ ਦੀਆਂ ਜਰੂਰਤਾਂ ਨੂੰ ਪਹਿਲ ਦੇ ਅਧਾਰ `ਤੇ ਹੱਲ ਕੀਤਾ ਜਾਵੇ ਅਤੇ ਇਸ ਦੀ ਇਮਾਰਤ ਵਿੱਚ ਜੋ ਵੀ ਕਮੀ ਨੁੰੂ ਪੂਰਾ ਕੀਤਾ ਜਾਵੇ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …

Leave a Reply