Monday, August 4, 2025
Breaking News

ਟੀ.ਬੀ ਦੇ ਗੰਭੀਰ ਮਰੀਜ਼ਾਂ ਨੂੰ ਹਾਈ ਪ੍ਰੋਟੀਨ ਸਪਲੀਮੈਂਟ ਵੰਡੀ

ਭੀਖੀ (ਮਾਨਸਾ), 15 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਗੰਭੀਰ ਟੀ.ਬੀ ਦੇ ਮਰੀਜਾਂ ਨੁੰ ਪੋਸ਼ਣ ਸਹਾਇਤਾ (ਹਾਈ ਪ੍ਰੋਟੀਨ ਸਪਲੀਮੈਂਟ) ਵਜੋਂ ਸਰਕਾਰ ਵਲੋਂ PPN1509201814ਪੰਜੀਰੀ ਮੁਹੱਈਆ ਕਰਵਾਈ ਜਾ ਰਹੀ ਹੈ।ਮਾਨਸਾ ਜਿਲੇ ਵਿੱਚ ਚੱਲ ਰਹੇ 22 ਗੰਭੀਰ ਟੀ.ਬੀ ਦੇ ਮਰੀਜਾਂ ਨੂੰ ਸਿਵਲ ਹਸਪਤਾਲ ਮਾਨਸਾ ਵਿਖੇ ਸਿਵਲ ਸਰਜਨ ਮਾਨਸਾ ਡਾ. ਲਾਲ ਚੰਦ ਠੁਕਰਾਲ ਵਲੋਂ ਇਹ ਪੰਜੀਰੀ ਵੰਡੀ ਗਈ।
    ਮਰੀਜਾਂ ਨੂੰ ਸੰਬੋਧਨ ਕਰਦੇ ਹੋਏ ਸਿਵਲ ਸਰਜਨ ਨੇ ਕਿਹਾ ਕਿ ਪੰਜਾਬ ਸਰਕਾਰ ਟੀ.ਬੀ ਦੀ ਬਿਮਾਰੀ ਦੇ ਖਾਤਮੇ ਲਈ ਵਚਨਬੱਧ ਹੈ।ਟੀ.ਬੀ ਦੇ ਮਰੀਜਾਂ ਦਾ ਇਲਾਜ ਬਿਲਕੁੱਲ ਮੁਫ਼ਤ ਕੀਤਾ ਜਾਂਦਾ ਹੈ ਅਤੇ ਮਰੀਜਾਂ ਨੂੰ ਇਲਾਜ ਦੌਰਾਨ 500 ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਪੋਸ਼ਣ ਸਹਾਇਤਾ ਦਿੱਤੀ ਜਾਂਦੀ ਹੈ।ਉਨ੍ਹਾਂ ਦੱਸਿਆ ਕਿ ਗੰਭੀਰ ਟੀ.ਬੀ ਦੇ ਮਰੀਜਾਂ ਦੀ ਸਿਹਤ ਦਾ ਪੱਧਰ ਉੱਚਾ ਚੁੱਕਣ ਲਈ ਹੁਣ ਪੰਜੀਰੀ ਮੁਹੱਈਆ ਕਰਵਾਈ ਜਾ ਰਹੀ ਹੈ।
    ਉਨ੍ਹਾ ਇਹ ਵੀ ਕਿਹਾ ਕਿ ਟੀ.ਬੀ ਇੱਕ ਨੋਟੀਫਾਈਏਬਲ ਬਿਮਾਰੀ ਹੈ।ਕੈਮਿਸਟ ਅਤੇ ਡਾਕਟਰ ਜੋ ਵੀ ਟੀ.ਬੀ ਦਾ ਇਲਾਜ ਕਰ ਰਹੇ ਹਨ, ਉਹ ਟੀ.ਬੀ ਦੇ ਮਰੀਜਾਂ ਦੀ ਜਾਣਕਾਰੀ ਹਰ ਮਹੀਨੇ ਜਿਲ੍ਹਾ ਟੀ.ਬੀ ਅਫਸਰ ਤੱਕ ਪਹੁੰਚਾਉਣ।
        ਜਿਲ੍ਹਾ ਟੀ.ਬੀ ਅਫਸਰ ਡਾ. ਨਿਸ਼ੀ ਸੂਦ ਨੇ ਕਿਹਾ ਕਿ ਟੀ.ਬੀ ਦੀ ਬਿਮਾਰੀ ਇਲਾਜਯੋਗ ਹੈ।ਇਸ ਤੋਂ ਘਬਰਾਉਣ ਦੀ ਲੋੜ ਨਹੀ ਹੈ।ਇਸ ਦਾ ਇਲਾਜ ਮੁਫ਼ਤ ਕੀਤਾ ਜਾਂਦਾ ਹੈ।ਬਲਾਕ ਖਿਆਲਾ ਅਤੇ ਸਰਦੂਲਗੜ੍ਹ ਨੂੰ ਟੀ.ਬੀ  ਮੁਕਤ ਕਰਨ ਲਈ ਚੁਣਿਆ ਗਿਆ ਹੈ।ਉਨ੍ਹਾਂ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਟੀ.ਬੀ ਦੇ ਖਾਤਮੇ ਲਈ  ਸਹਿਯੋਗ ਦੀ ਜਰੂਰਤ ਹੈ ਤਾਂ ਜੋ ਟੀ.ਬੀ ਦੀ ਬਿਮਾਰੀ ਨੂੰ 2025 ਤੱਕ ਦੇਸ਼ ਵਿਚੋਂ ਖਤਮ ਕੀਤਾ ਜਾ ਸਕੇ।
        ਇਸ ਮੌਕੇ ਜਿਲ੍ਹਾ ਸਿਹਤ ਅਫਸਰ ਡਾ. ਮਨੋਹਰ ਲਾਲ, ਸੀਨੀਅਰ ਮੈਡੀਕਲ ਅਫਸਰ ਡਾ. ਜਗਪਾਲਇੰਦਰ ਸਿੰਘ, ਡਾ. ਰਣਜੀਤ ਸਿੰਘ ਰਾਏ, ਮਾਸ ਮੀਡੀਆ ਅਫ਼ਸਰ ਸੁਖਮਿੰਦਰ ਸਿੰਘ, ਕੁਲਦੀਪ ਸਿੰਘ, ਜਗਦੀਸ਼ ਰਾਏ ਕੁਲਰੀਆਂ, ਸੁਰਿੰਦਰ ਖਿਆਲਾ, ਬੂਟਾ ਸਿੰਘ, ਅਜੇ ਕੁਮਾਰ, ਪਰਗਟ ਸਿੰਘ ਤੇ ਸਵਿਤਾ ਹਾਜਰ ਸਨ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …

Leave a Reply