ਭੀਖੀ, 16 ਸਤਬੰਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਜਿਲ੍ਹਾ ਸਕੱਤਰ ਚਰਨਜੀਤ ਕੌਰ ਤੇ ਜਿਲ੍ਹਾ ਕੈਸ਼ੀਅਰ
ਅਮਨਦੀਪ ਕੌਰ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦੇ ਹੋਏ ਦੱਸਿਆ ਕਿ ਆਂਗਣਵਾੜੀ ਵਰਕਰ ਤੇ ਹੈਲਪਰ ਵਲੋਂ ਲੰਬੇ ਸਮੇਂ ਤੋਂ ਲਗਾਤਾਰ ਨਿਊਨਤਮ ਤਨਖਾਹ ਲਈ ਸੰਘਰਸ਼ ਕੀਤਾ ਜਾ ਰਿਹਾ ਹੈ।ਜਿਸ ਨੂੰ ਲੈ ਕੇ 5 ਸਤੰਬਰ ਨੂੰ ਦਿੱਲੀ ਵਿਖੇ ਲੱਖਾਂ ਦੀ ਗਿਣਤੀ `ਚ ਕਿਸਾਨ ਅਤੇ ਮਜ਼ਦਰੂਾਂ ਵਲੋਂ ਰੈਲੀ ਕੀਤੀ ਗਈ। ਇਸ ਰੈਲੀ ਦੇਸ਼ ਭਰ ਤੋਂ 50 ਹਜ਼ਾਰ ਤੋਂ ਵੱਧ ਆਂਗਣਵਾੜੀ ਵਰਕਰ ਅਤੇ ਹੈਲਪਰ ਭੈਣਾਂ ਨੇ ਭਾਗ ਲਿਆ।ਉਸੇ ਏਕੇ ਅਤੇ ਇਕੱਠ ਦੇ ਦਬਾਅ ਨੂੰ ਦੇਖਦੇ ਹੋਏ ਕੇਂਦਰ ਵਿਚਲੀ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਵਲੋਂ ਆਂਗਣਵਾੜੀ ਵਰਕਰ ਅਤੇ ਹੈਲਪਰਾਂ ਦੇ ਮਾਣਭੱਤੇ ਵਿੱਚ 1500 ਰੁਪਏ ਵਰਕਰ ਅਤੇ 750 ਰੁਪਏ ਹੈਲਪਰ, 750 ਰੁਪਏ ਮਿੰਨੀ ਵਰਕਰ ਦੇ ਮਾਣਭੱਤੇ ਵਿੱਚ ਵਾਧਾ ਕੀਤਾ ਗਿਆ। ਸੀਟੂ ਯੂਨੀਅਨ ਵੱਲੋਂ ਇਸ ਵਾਧੇ ਦਾ ਸਵਾਗਤ ਕੀਤਾ ਜਾਂਦਾ ਹੈ ਅਤੇ ਸਾਰੀਆਂ ਭੈਣਾ ਨੂੰ ਸੰਘਰਸ਼ ਦੀ ਜਿੱਤ `ਤੇ ਵਧਾਈ ਦਿਤੀ। ਉਨਾਂ ਕਿਹਾ ਕਿ ਘਟੋ ਘਟ ਤਨਖਾਹ ਲੈਣ ਤੱਕ ਸੰਘਰਸ਼ ਜਾਰੀ ਰਹੇਗਾ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ
ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …
Punjab Post Daily Online Newspaper & Print Media