ਅੰਮ੍ਰਿਤਸਰ, 17 ਸਤੰਬਰ (ਪੰਜਾਬ ਪੋਸਟ ਬਿਊਰੋ) – ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਆਖਿਆ ਹੈ ਕਿ ਪੰਜਾਬ ਵਿਚ ਚੌਣਾ
ਦੋਰਾਨ ਸਿਆਸੀ ਪਾਰਟੀਆਂ ਦੇ ਵਿਅਕਤੀ ਇੱਕ ਦੂਜੀ ਪਾਰਟੀ ਦੇ ਵਿਅਕਤੀਆਂ ਦੀ ਮਾਰ-ਕੁੱਟ ਅਤੇ ਕਕਾਰਾਂ ਦੀ ਬੇਅਦਬੀ ਕਰਦੇ ਹਨ ਜੋ ਬਹੁਤ ਚਿੰਤਾ ਦਾ ਵਿਸ਼ਾ ਹੈ।ਪਿਛਲੇ ਦਿਨੀ ਤਰਨ ਤਾਰਨ ਵਿਖੇ ਭਾਈ ਭੁਪਿੰਦਰ ਸਿੰਘ ਖੇੜਾ ਜੋ ਅੰਮ੍ਰਿਤਧਾਰੀ ਸਿੱਖ ਸਨ ਉਹਨਾਂ ਦੀ ਐਸ.ਡੀ.ਐਮ ਦੀ ਕੋਰਟ ਵਿਚ ਸੋਨੂੰ ਚੀਮਾ ਵੱਲੋਂ ਕਕਾਰਾਂ ਦੀ ਬੇਅਦਬੀ ਕੀਤੀ ਗਈ।ਇਸ ਤਰ੍ਹਾਂ ਦੀਆਂ ਘਟਨਾਵਾਂ ਪੰਜਾਬ ਵਿਚ ਕਈ ਥਾਈਂ ਵਾਪਰ ਰਹੀਆਂ ਹਨ।ਜਦੋਂ ਕਿ ਸਮੁੱਚੇ ਵੋਟਰਾਂ ਨੂੰ ਚਾਹੀਦਾ ਹੈ ਕਿ ਅਮਨ ਸ਼ਾਂਤੀ ਬਹਾਲ ਰੱਖੀ ਜਾਵੇ ਅਤੇੇ ਸਿਆਸੀ ਲੋਕਾਂ ਦੇ ਬਹਿਕਾਵੇ ਵਿਚ ਆ ਕੇ ਇੱਕ ਦੂਜੇ ਨਾਲ ਕੋਈ ਬਦ-ਇਖਲਾਕੀ ਨਾ ਕੀਤੀ ਜਾਵੇ, ਜਿਸ ਨਾਲ ਪੰਜਾਬ ਦੀ ਅਮਨ ਸ਼ਾਂਤੀ ਭੰਗ ਹੁੰਦੀ ਹੋਵੇ।ਉਨਾਂ ਕਿਹਾ ਕਿ ਪੰਜਾਬ ਵਿਚ ਅਮਨ ਸ਼ਾਂਤੀ ਬਣਾਈ ਰੱਖਣਾ ਹਰ ਇੱਕ ਦਾ ਫਰਜ਼ ਹੈ।ਪ੍ਰਸ਼ਾਸ਼ਨ ਵੱਲੋਂ ਇਸ ਤਰ੍ਹਾਂ ਦੀਆਂ ਹੋਣ ਵਾਲੀਆਂ ਘਟਨਾਵਾਂ ਵਿਚ ਸਖ਼ਤ ਕਾਰਵਾਈ ਕੀਤੀ ਜਾਵੇ ।
Check Also
ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਗੁ. ਟਾਹਲਾ ਸਾਹਿਬ ਵਿਖੇ ਕੀਤਾ ਸ਼ੁਕਰਾਨਾ
ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਦਿੱਲੀ ਦੇ ਉਪ ਰਾਜਪਾਲ ਨਿਯੁੱਕਤ ਹੋਣ ਤੋਂ ਬਾਅਦ ਪਹਿਲੀ …
Punjab Post Daily Online Newspaper & Print Media