ਪਠਾਨਕੋਟ, 18 ਸਤੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਥਿਤ ਮੀਟਿੰਗ ਹਾਲ ਵਿੱਚ ਸਰਕਾਰ ਦੀਆਂ
ਹਦਾਇਤਾਂ ਅਨੁਸਾਰ ਪੈਨਸ਼ਨਰਾਂ ਦੇ ਮਾਮਲਿਆਂ ਦੀ ਸੁਣਵਾਈ ਲਈ ਪੈਨਸ਼ਨਰ ਅਦਾਲਤ ਦਾ ਆਯੋਜਨ ਕੀਤਾ ਗਿਆ।ਪਿਰਥੀ ਸਿੰਘ ਸਹਾਇਕ ਕਮਿਸ਼ਨਰ ਜਨਰਲ ਅਤੇ ਅਕਾਉਂਟ ਜਰਨਲ ਚੰਡੀਗੜ੍ਹ ਤੋਂ ਮੋਹਣ ਸਿੰਘ ਅਕਾਉਂਟ ਅਫਸ਼ਰ ਅਤੇ ਮੁਕੇਸ ਕੁਮਾਰ ਸਹਾਇਕ ਅਕਾਉਂਟ ਅਫਸ਼ਰ ਤੋਂ ਇਲਾਵਾ ਰਵਿੰਦਰ ਸਰਮਾ ਜਿਲ੍ਹਾ ਸਿੱਖਿਆ ਅਧਿਕਾਰੀ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸ਼ਰ, ਲੀਡ ਬੈਂਕ ਪੰਜਾਬ ਨੈਸਨਲ ਬੈਂਕ ਤੋਂ ਰਮੇਸ ਸਰਮਾ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਪੈਨਸ਼ਨ ਅਦਾਲਤ ਵਿੱਚ ਕੁਲ 6 ਸ਼ਿਕਾਇਤਾਂ ਪ੍ਰਾਪਤ ਹੋਈਆਂ ਜਿਨ੍ਹਾਂ ਵਿੱਚੋਂ ਦੋ ਦਾ ਮੋਕੇ `ਤੇ ਹੀ ਨਿਪਟਾਰਾ ਕੀਤਾ ਗਿਆ ਅਤੇ ਬਾਕੀ ਚਾਰ ਸਿਕਾਇਤਾਂ ਜੋ ਕਿ ਪਠਾਨਕੋਟ ਦੇ ਜਿਲ੍ਹਾ ਬਣਨ ਤੋਂ ਪਹਿਲਾਂ ਦੇ ਰਿਕਾਰਡ ਨਾਲ ਸਬੰਧਤ ਸੀ ਅਤੇ ਇਨ੍ਹਾਂ ਸਿਕਾਇਤਾਂ ਨਾਲ ਸਬੰਧਤ ਕੁੱਝ ਰਿਕਾਰਡ ਜਿਲ੍ਹਾ ਗੁਰਦਾਸਪੁਰ ਵਿਖੇ ਹੋਣ ਕਾਰਨ ਇਨ੍ਹਾਂ ਸ਼ਿਕਾਇਤਾਂ ਨੂੰ ਪੈਂਡਿੰਗ ਰੱਖਿਆ ਗਿਆ। ਸਹਾਇਕ ਕਮਿਸ਼ਨਰ ਜਰਨਲ ਨੇ ਭਰੋਸਾ ਦਿੱਤਾ ਕਿ ਆਉਣ ਵਾਲੇ 15 ਦਿਨਾਂ ਦੇ ਅੰਦਰ ਅੰਦਰ ਗੁਰਦਾਸਪੁਰ ਤੋਂ ਰਿਕਾਰਡ ਮੰਗਵਾ ਕੇ ਇਨ੍ਹਾਂ ਮਾਮਲਿਆਂ ਨੂੰ ਵੀ ਹੱਲ ਕੀਤਾ ਜਾਵੇਗਾ।ਪੈਨਸ਼ਨਰ ਅਦਾਲਤ ਵਿੱਚ ਸਹਾਇਕ ਕਮਿਸ਼ਨਰ ਜਨਰਲ ਨੇ ਸਮੂਹ ਵਿਭਾਗਾਂ ਨੂੰ ਕਿਹਾ ਕਿ ਪੈਨਸ਼ਨਰਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਪਹਿਲ ਦੇ ਆਧਾਰ `ਤੇ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਿਸ ਵਿਅਕਤੀ ਨੇ ਪੂਰੀ ਉਮਰ ਵਿਭਾਗ ਦੀ ਸੇਵਾ ਕੀਤੀ ਹੋਵੇ ਉਸ ਦੀ ਸੇਵਾ ਮੁਕਤੀ ਤੋਂ ਬਾਅਦ ਉਸ ਨੂੰ ਪੈਨਸ਼ਨ ਅਤੇ ਹੋਰ ਬਣਦੇ ਲਾਭ ਦੇਣ ਵਿਚ ਦੇਰੀ ਨਹੀਂ ਹੋਣੀ ਚਾਹੀਦੀ ਹੈ।
Check Also
ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਲਾਅ ਦਾਖਲੇ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ
ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ …
Punjab Post Daily Online Newspaper & Print Media