ਅੰਮ੍ਰਿਤਸਰ, 18 ਸਤੰਬਰ (ਪੰਜਾਬ ਪੋਸਟ ਬਿਊਰੋ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਲਈ ਦੇਸ਼ ਵਿਦੇਸ਼ ਦੀਆਂ ਸੰਗਤਾਂ ਹੁਣ ਆਨਲਾਈਨ ਵਿਧੀ ਰਾਹੀਂ ਭੇਟਾ ਰਾਸ਼ੀ ਜਮ੍ਹਾਂ ਕਰਵਾ ਕੇ ਮੌਕੇ ’ਤੇ ਹੀ ਰਸੀਦ ਪ੍ਰਾਪਤ ਕਰ ਸਕਣਗੀਆਂ। ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹਿਲਾਂ ਚੱਲ ਰਹੀ ਆਨਲਾਈਨ ਸੇਵਾ ਨੂੰ ਅਪਡੇਟ ਕਰ ਦਿੱਤਾ ਗਿਆ ਹੈ।ਇਹ ਸੇਵਾ ਸ਼੍ਰੋਮਣੀ ਕਮੇਟੀ ਦੀ ਵੈਬਸਾਈਟ (ਾਾਾ.ਸਗਪਚ.ਨੲਟ) ’ਤੇ ਉਪਲੱਬਧ ਹੈ।ਬੀਤੇ ਕੱਲ੍ਹ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਆਨਲਾਈਨ ਸੇਵਾ ਸਿਸਟਮ ਦਾ ਉਦਘਾਟਨ ਕਰਦਿਆਂ ਕਿਹਾ ਕਿ ਦੇਸ਼ ਵਿਦੇਸ਼ ਦੀਆਂ ਸੰਗਤਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਇਸ ਸੁਵਿਧਾ ਲਈ ਐਚ.ਡੀ.ਐਫ.ਸੀ ਬੈਂਕ ਦੀਆਂ ਸੇਵਾਵਾਂ ਲਈਆਂ ਗਈਆਂ ਹਨ।ਉਨ੍ਹਾਂ ਦੱਸਿਆ ਕਿ ਬੈਂਕ ਵੱਲੋਂ ਬਿਲਕੁੱਲ ਮੁਫਤ ਤਿਆਰ ਕਰ ਕੇ ਦਿੱਤੇ ਸਾਫਟਵੇਅਰ ਦੁਆਰਾ ਸੰਗਤਾਂ ਨੂੰ ਆਨਲਾਈਨ ਭੇਟਾ ਦੇਣ ਸਮੇਂ ਮੌਕੇ ’ਤੇ ਹੀ ਰਸੀਦ ਮਿਲਿਆ ਕਰੇਗੀ, ਜਦਕਿ ਇਸ ਤੋਂ ਪਹਿਲਾਂ ਇਹ ਸੇਵਾ ਉਪਲਬਧ ਨਹੀਂ ਸੀ।ਉਨ੍ਹਾਂ ਆਸ ਪ੍ਰਗਟਾਈ ਕਿ ਇਹ ਸੇਵਾ ਦਾ ਸੰਗਤਾਂ ਲਈ ਕਾਰਗਰ ਸਾਬਤ ਹੋਵੇਗੀ। ਭੇਟਾ ਜਮ੍ਹਾਂ ਕਰਵਾਉਣ ਦੇ ਆਨਲਾਈਨ ਢੰਗ ਬਾਰੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਵਿੱਤ ਸਤਿੰਦਰ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀ ਵੈਬਸਾਈਟ ’ਤੇ ਸੰਗਤਾਂ ‘ਆਨਲਾਈਨ ਸੇਵਾ ਸਿਸਟਮ’ ਲਿੰਕ ’ਤੇ ਜਾ ਕੇ ਆਪਣੇ ਬੈਂਕ ਕਾਰਡ ਰਾਹੀਂ ਭੇਟਾ ਜਮ੍ਹਾਂ ਕਰਵਾ ਸਕਦੀਆਂ ਹਨ।ਉਨ੍ਹਾਂ ਦੱਸਿਆ ਕਿ ਇਸ ਲਿੰਕ ’ਤੇ ਜਾਣ ਬਾਅਦ ਇਕ ਡੋਨੇਸ਼ਨ ਫਾਰਮ ਖੁੱਲ੍ਹੇਗਾ, ਜਿਸ ਵਿਚ ਕੁੱਝ ਜਾਣਕਾਰੀ ਭਰਨ ਤੋਂ ਬਾਅਦ ਸੌਖੇ ਢੰਗ ਨਾਲ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਲਈ ਭੇਟਾ ਰਾਸ਼ੀ ਦਿੱਤੀ ਜਾ ਸਕੇਗੀ। ਇਸ ਲਈ ਡੈਬਿਟ, ਕ੍ਰੈਡਿਟ ਕਾਰਡ ਦੇ ਨਾਲ-ਨਾਲ ਨੈੱਟ ਬੈਂਕਿੰਗ ਦੀ ਵਰਤੋਂ ਕੀਤੀ ਜਾ ਸਕਦੀ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਅੰਤ੍ਰਿੰਗ ਕਮੇਟੀ ਮੈਂਬਰ ਰਵਿੰਦਰ ਸਿੰਘ ਚੱਕ, ਜਗਜੀਤ ਸਿੰਘ ਜੱਗੀ ਨਿੱਜੀ ਸਕੱਤਰ, ਸਤਿੰਦਰ ਸਿੰਘ ਕੋਹਲੀ, ਸਤਿੰਦਰ ਸਿੰਘ ਮੀਤ ਸਕੱਤਰ, ਦਰਸ਼ਨ ਸਿੰਘ ਲੌਂਗੋਵਾਲ ਪੀ.ਏ, ਐਚ.ਡੀ.ਐਫ.ਸੀ ਬੈਂਕ ਦੇ ਮੈਨੇਜਰ ਮਧੁਰ ਸਿੰਘ ਆਦਿ ਮੌਜੂਦ ਸਨ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …