Wednesday, March 11, 2026

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਬਲਾਕ ਪੱਧਰ `ਤੇ ਕੀਤਾ ਰੋਸ ਪ੍ਰਦਰਸ਼ਨ

ਉੱਚ ਅਧਿਕਾਰੀਆਂ ਦੇ ਰਾਹੀਂ ਪ੍ਰਧਾਨ ਮੰਤਰੀ ਦੇ ਨਾਮ ਭੇਜਿਆ ਮੰਗ ਪੱਤਰ

PPN1909201801ਭੀਖੀ, 19 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਆਂਗਣਵਾੜੀ ਇੰਪਲਾਈਜ ਫੈਡਰੇਸ਼ਨ ਆਲ ਇੰਡੀਆ ਦੇ ਸੱਦੇ `ਤੇ ਆਲ ਪੰਜਾਬ ਆਂਗਣਵਾੜੀ ਮੁਲਾਜਮ ਯੂਨੀਅਨ ਬਲਾਕ ਮਾਨਸਾ ਵਲੋਂ ਬਲਾਕ ਪ੍ਰਧਾਨ ਬਲਵੀਰ ਕੌਰ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ।ਜਿਸ ਦੌਰਾਨ ਵੱਡੀ ਗਿਣਤੀ `ਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਸ਼ਮੂਲੀਅਤ ਕੀਤੀ।
             ਵੱਖ-ਵੱਖ ਬੁਲਾਰਿਆਂ ਨੇ ਇਸ ਸਮੇਂ ਕਿਹਾ ਕਿ ਉਹਨਾਂ ਦੀ ਮੰਗ ਹੈ ਕਿ ਵਰਕਰਾਂ ਤੇ ਹੈਲਪਰਾਂ ਨੂੰ ਸਰਕਾਰੀ ਮੁਲਾਜਮ ਐਲਾਨਿਆ ਜਾਵੇ ਤੇ ਵਰਕਰ ਨੂੰ ਸਰਕਾਰੀ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ।ਜਿੰਨਾ ਚਿਰ ਅਜਿਹਾ ਸੰਭਵ ਨਹੀਂ ਉਹਨਾਂ ਚਿਰ ਵਰਕਰ ਨੂੰ 24 ਹਜਾਰ ਰੁਪਏ ਤੇ ਹੈਲਪਰ ਨੂੰ 18 ਹਜਾਰ ਰੁਪਏ ਮਾਣਭੱਤਾ ਦਿੱਤਾ ਜਾਵੇ। ਮਿੰਨੀ ਆਂਗਣਵਾੜੀ ਵਰਕਰ ਨੂੰ ਪੂਰੀ ਵਰਕਰ ਦਾ ਦਰਜਾ ਦਿੱਤਾ ਜਾਵੇ। ਆਗੂਆਂ ਨੇ ਕਿਹਾ ਕਿ ਉਪਰੋਕਤ ਮੰਗਾਂ ਨੂੰ ਲੈ ਕੇ ਦੇਸ਼ ਭਰ ਵਿੱਚ ਯੂਨੀਅਨ ਦੀ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਵੱਡੇ ਪੱਧਰ `ਤੇ ਸੰਘਰਸ਼ ਕੀਤਾ ਜਾ ਰਿਹਾ ਹੈ ਤੇ 19 ਨਵੰਬਰ ਨੂੰ ਦਿੱਲੀ ਵਿਖੇ ਦੇਸ਼ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
             ਇਸ ਮੌਕੇ ਬਲਵਿੰਦਰ ਕੌਰ, ਸੁਖਵਿੰਦਰ ਕੌਰ, ਸ਼ਿੰਦਰ ਕੌਰ, ਰਾਣੀ, ਹਰਜਿੰਦਰ ਕੌਰ, ਜਸਵੀਰ ਕੌਰ, ਬੇਅੰਤ ਕੌਰ, ਬਲਜੀਤ ਕੌਰ, ਜਸਵਿੰਦਰ ਕੌਰ, ਸਵੀਤਾ ਆਦਿ ਆਗੂ ਮੌਜੂਦ ਸਨ।

 

Check Also

ਖ਼ਾਲਸਾ ਯੂਨੀਵਰਸਿਟੀ ਵੱਲੋਂ ਇਸਤਰੀ ਦਿਵਸ ’ਤੇ ਸੈਮੀਨਾਰ

ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ‘ਇਸਤਰੀਆਂ …

Leave a Reply