ਭੀਖੀ, 19 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਐਸ.ਐਸ.ਪੀ ਮਾਨਸਾ ਮਨਧੀਰ ਸਿੰਘ ਨੇ ਜਾਰੀ ਇਕ ਬਿਆਨ ਵਿਚ ਦੱਸਿਆ ਕਿ ਸੀ.ਆਈ.ਏ ਸਟਾਫ਼ ਵਲੋਂ ਗਸ਼ਤ ਦੌਰਾਨ ਸਰਦੂਲਗੜ੍ਹ ਦੀ ਹੱਦ `ਤੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਦੀ ਕਾਰ ਵਿਚੋਂ 70 ਨਸ਼ੀਲੀਆਂ ਸ਼ੀਸ਼ੀਆਂ (ਕੋਰੇਕਸ) ਅਤੇ 1900 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਕਾਰ ਨੂੰ ਕਬਜ਼ੇ ਵਿਚ ਲੈਂਦਿਆਂ ਥਾਣਾ ਸਰਦੂਲਗੜ੍ਹ ਵਿਖੇ ਮੁਕੱਦਮਾ ਦਰਜ ਕਰਵਾਇਆ ਹੈ।
ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਅੰਗਰੇਜ਼ ਸਿੰਘ ਨੇ ਦਸਿਆ ਕਿ ਦੋਸ਼ੀਆਂ ਦੀ ਪਹਿਚਾਣ ਯੋਗੇਸ਼ ਕੁਮਾਰ ਅਤੇ ਸੋਨੂੰ ਕੁਮਾਰ ਵਾਸੀ ਮਾਨਸਾ ਵਜ਼ੋਂ ਹੋਈ ਹੈ ਜਿੰਨਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕਰਨ ਉਪਰੰਤ ਪੁਛਗਿੱਛ ਕੀਤੀ ਜਾਵੇਗੀ।ਦੋੋਸ਼ੀਆਂ ਨੇ ਮੁਢਲੀ ਜਾਂਚ ਕਰਨ `ਤੇ ਦੱਸਿਆ ਕਿ ਉਹ ਨਸ਼ੀਲੀਆਂ ਸ਼ੀਸ਼ੀਆਂ ਤੇ ਗੋੋਲੀਆਂ ਕਿਸ਼ਨਗੰਜ ਨਵੀਂ ਦਿੱਲੀ ਤੋੋ ਕਿਸੇ ਅਣਪਛਾਤੇ ਵਿਅਕਤੀ ਪਾਸੋੋਂ ਲੈ ਕੇ ਆਏ ਹਨ।
ਇਸ ਤੋਂ ਇਲਾਵਾ ਥਾਣਾ ਬੋੋਹਾ ਦੇ ਸਹਾਇਕ ਥਾਣੇਦਾਰ ਨਛੱਤਰ ਸਿੰੰਘ ਨੇ ਸਮੇਤ ਪੁਲਿਸ ਪਾਰਟੀ ਰੇਡ ਕਰਕੇ ਮਨਪ੍ਰੀਤ ਸਿੰਘ ਵਾਸੀ ਨੰਗਲ ਕਲਾਂ ਕੋਲੋਂ 120 ਬੋਤਲਾਂ ਸ਼ਰਾਬ ਮਾਰਕਾ ਸ਼ਹਿਨਾਈ (ਹਰਿਆਣਾ) ਬਰਾਮਦ ਕਰਕੇ ਉਸ ਵਿਰੁੱਧ ਥਾਣਾ ਬੋੋਹਾ ਵਿਖੇ ਮੁਕੱਦਮਾ ਦਰਜ਼ ਕੀਤਾ ਹੈ।ਥਾਣਾ ਸਿਟੀ-2 ਮਾਨਸਾ ਦੇ ਪੁਲਿਸ ਮੁਲਾਜ਼ਮਾਂ ਵਲੋਂ ਹਰਮੇਸ਼ ਕੁਮਾਰ ਸ਼ਰਮਾ ਵਾਸੀ ਮਾਨਸਾ ਪਾਸੋੋਂ 60 ਬੋੋਤਲਾਂ ਸ਼ਰਾਬ ਮਾਰਕਾ ਸ਼ਹਿਨਾਈ (ਹਰਿਆਣਾ) ਬਰਾਮਦ ਕਰਕੇ ਉਸ ਦੇ ਵਿਰੁੱਧ ਮੁਕੱਦਮਾ ਥਾਣਾ ਸਿਟੀ-2 ਮਾਨਸਾ ਵਿਖੇ ਦਰਜ਼ ਕੀਤਾ ਗਿਆ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …