Sunday, July 19, 2026

ਮੂੰਹ ਢੱਕ ਕੇ ਦੋ ਪਹੀਆਂ ਵਾਹਨ ਚਲਾਉਣ `ਤੇ ਮੁਕੰਮਲ ਸਖਤੀ ਨਾਲ ਪਾਬੰਦੀ -ਡੀ.ਸੀ

ਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟ੍ਰੇਟ ਕਮਲਦੀਪ ਸਿੰਘ ਸੰਘਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ Kamaldeep S Sangha DCਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਇਲਾਕੇ ਸ਼ਹਿਰ ਵਿੱਚ ਦੋ ਪਹੀਆਂ ਵਾਹਨਾਂ ਤੇ ਚੱਲਦੇ ਸਮੇਂ ਆਪਣਾ ਮੂੰਹ ਰੁਮਾਲ, ਮਫਰਲ, ਪਰਨਾ ਅਤੇ ਹੋਰ ਕਾਂ ਕਈ ਤਰਾਂ ਦੇ ਕੱਪੜਿਆਂ ਨਾਲ ਢੱਕ ਕੇ ਰੱਖਦੇ ਹਨ।ਜਿਸ ਦਾ ਫਾਇਦਾ ਉਠਾ ਕੇ ਗੈਰ ਸਮਾਜਿਕ ਤੱਤਵ ਆਪਣੀ ਪਹਿਚਾਣ ਛੁਪਾੳਂਦੇ ਹਨ ਅਤੇ ਗੈਰ ਕਾਨੂੰਨੀ ਗਤੀਵਿਧੀਆਂ ਅਤੇ ਅਪਰਾਧਾਂ ਨੂੰ ਅੰਜਾਮ ਦੇ ਕੇ ਆਪਣੀ ਪਹਿਚਾਨ ਛੁਪਾਉਣ ਵਿੱਚ ਕਾਮਯਾਬ ਹੋ ਜਾਂਦੇ ਹਨ ਇਸ ਕਰਕੇ ਮੂੰਹ ਢੱਕ ਕੇ ਦੋ ਪਹੀਆਂ ਵਾਹਨ ਚਲਾਉਣ ਤੇ ਮੁਕੰਮਲ ਪਾਬੰਦੀ ਲਗਾਈ ਜਾਂਦੀ ਹੈ।ਇਹ ਪਾਬੰਦੀ ਦਾ ਹੁਕਮ ਸਖਤੀ ਨਾਲ 11 ਨਵੰਬਰ 2018 ਤੱਕ ਲਾਗੂ ਰਹੇਗਾ।

Check Also

ਕੈਬਨਿਟ ਮੰਤਰੀ ਈ.ਟੀ.ਓ ਵਲੋਂ ਨਗਰ ਸੁਧਾਰ ਟਰੱਸਟ ਦੇ ਨਵ-ਨਿਯੁੱਕਤ ਚੇਅਰਮੈਨ ਸਰਬਜੋਤ ਸਿੰਘ ਧੰਜ਼ਲ ਨੂੰ ਵਧਾਈ

ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) –  ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪੰਜਾਬ ਸਰਕਾਰ …

Leave a Reply