Thursday, November 12, 2026

ਦਿੱਲੀ ਕਮੇਟੀ ਨੇ ਹਿੰਦੀ ਫਿਲਮ ਮਨਮਰਜ਼ੀਆਂ `ਤੇ ਰੋਕ ਲਗਾਉਣ ਦੀ ਕੀਤੀ ਮੰਗ

ਨਵੀਂ ਦਿੱਲੀ, 19 ਸਤੰਬਰ (ਪੰਜਾਬ ਪੋਸਟ ਬਿਊਰੋ) – ਹਿੰਦੀ ਫਿਲਮ ਮਨਮਰਜੀਆਂ ’ਚ ਸਿੱਖ ਭਾਵਨਾਵਾਂ ਨੂੰ ਸੱਟ ਲੱਗਣ ਦਾ ਦਾਅਵਾ ਕਰਦੇ ਹੋਏ ਦਿੱਲੀ ਸਿੱਖ Manjit Singh GKਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫਿਲਮ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਇਸ ਬਾਰੇ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਤੇ ਸੈਂਸਰ ਬੋਰਡ ਦੇ ਮੁਖੀ ਨੂੰ ਚਿੱਠੀ ਲਿਖ ਕੇ ਸੈਂਸਰ ਬੋਰਡ ’ਚ ਇੱਕ ਸਿੱਖ ਮੈਂਬਰ ਦੀ ਨਿਯੁੱਕਤੀ ਪੱਕੇ ਤੌਰ ’ਤੇ ਕਰਨ ਦੀ ਮੰਗ ਕੀਤੀ ਹੈ। ਦਰਅਸਲ ਮਨਮਰਜੀਆਂ ਫਿਲਮ ’ਚ ਅਭਿਸ਼ੇਕ ਬੱਚਨ ਨੂੰ ਸਿੱਖ ਪਹਿਰਾਵੇ ਦੇ ’ਚ ਦਿਖਾਇਆ ਗਿਆ ਹੈ। ਦਸਤਾਰ ਉਤਾਰਨ ਤੋਂ ਬਾਅਦ ਉਸ ਦਾ ਸਿਗਰਟ ਪੀਣਾ ਅਤੇ ਅਨੰਦ ਕਾਰਜ ਸਿੱਖ ਰਹਿਤ ਮਰਿਯਾਦਾ ਨਾਲ ਕਰਨ ’ਤੇ ਸਿੱਖਾਂ ਵਲੋਂ ਇਸ ਫਿਲਮ ਦਾ ਵਿਰੋਧ ਕੀਤਾ ਜਾ ਰਿਹਾ ਹੈ।
    ਜੀ.ਕੇ ਨੇ ਆਪਣੇ ਪੱਤਰ ’ਚ ਸਿੱਖ ਪਰੰਪਰਾਵਾਂ ਦੇ ਉਲਟ ਦਿਖਾਏ ਗਏ ਦ੍ਰਿਸ਼ ਜਾਂ ਸੀਨ ਨੂੰ ਕੱਟਣ ਦੀ ਮੰਗ ਕਰਦੇ ਹੋਏ ਫਿਲਮ ਦੇ ਪ੍ਰਸਾਰਣ ’ਤੇ ਰੋਕ ਲਗਾਉਣ ਦੀ ਕੇਂਦਰ ਸਰਕਾਰ ਪਾਸੋਂ ਮੰਗ ਕੀਤੀ ਹੈ।  

Check Also

ਭਾਰਤੀ ਫੌਜ ਦੇ ਮੁਖੀ ਜਨਰਲ ਸ੍ਰੀ ਉਪੇਂਦਰ ਦਿਵੇਦੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 14 ਅਪ੍ਰੈਲ (ਜਗਦੀਪ ਸਿੰਘ) – ਭਾਰਤੀ ਫੌਜ ਦੇ ਮੁਖੀ ਜਨਰਲ ਸ੍ਰੀ ਉਪੇਂਦਰ ਦਿਵੇਦੀ ਨੇ …

Leave a Reply