ਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ- ਸੰਧੂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸ਼ਰੀਰਿਕ ਸਿੱਖਿਆ ਵਿਭਾਗ ਦੇ ਨਵੇਂ ਤੇ ਪੁਰਾਣੇ ਵਿਦਿਆਰਥੀਆਂ ਅਤੇ ਖਿਡਾਰੀਆਂ ਵੱਲੋਂ ਪਹਿਲੇ ਪਾਤਸ਼ਾਹ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਅਤੇ ਨਵੇਂ ਸ਼ੈਸ਼ਨ ਦੀ ਸ਼ੁਭ ਸ਼ੁਰੂਆਤ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ।ਯੂਨੀਵਰਸਿਟੀ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਨ ਉਪਰੰਤ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਗਈ।ਉਪਰੰਤ ਚਾਹ ਤੇ ਮਠਿਆਈ ਦੇ ਅਤੁੱਟ ਲੰਗਰ ਵੀ ਵਰਤਾਏ ਗਏ।ਸਮੂਹ ਵਿਦਿਆਰਥੀਆਂ ਨੇ ਸੇਵਾ ਦਾ ਬੇਮਿਸਾਲ ਪ੍ਰਦਰਸ਼ਨ ਕਰਦਿਆਂ ਜੀ.ਐਨ.ਡੀ.ਯੂ ਪ੍ਰਬੰਧਕਾਂ ਤੇ ਗੁਰਦੁਆਰਾ ਸਾਹਿਬ ਪ੍ਰਬੰਧਕਾਂ ਤੇ ਹੋਰ ਸਹਿਯੌਗੀਆਂ ਦਾ ਧੰਨਵਾਦ ਕੀਤਾ।ਇਸ ਮੌਕੇ ਮਨੋਜ ਭਾਰਦਵਾਜ, ਰਾਜਵਿੰਦਰ ਕੌਰ ਰੱਜੀ, ਲਵਪ੍ਰੀਤ ਕੌਰ, ਰਜਿੰਦਰ ਕੌਰ, ਵੀਨਾ, ਸਾਕਸ਼ੀ, ਲਵਜੀਤ, ਰਾਜੇਸ਼ ਕੁਮਾਰ, ਗੁਰਪਾਲ ਸਿੰਘ, ਨਗਿੰਦਰ ਕੌਰ, ਮੋਹਿਤ, ਤਮੰਨਾ, ਮੋਨੀ, ਸਿਧਾਰਤ, ਕਰਨ, ਵੀਨੂੰ, ਗੁਰਵਿੰਦਰ, ਵਿਜੈ ਕੁਮਾਰ, ਹਰਪ੍ਰੀਤ, ਕਰਨ, ਵਿਵੇਕ, ਖੁਸ਼ੀ ਆਦਿ ਹਾਜ਼ਰ ਸਨ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …