Wednesday, September 30, 2026

ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਹੋਵੇਗੀ ਵੋਟਾਂ ਦੀ ਗਿਣਤੀ – ਅਪਨੀਤ ਰਿਆਤ

PPN2009201809ਭੀਖੀ, 21 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਜਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਦੌਰਾਨ ਪਈਆਂ ਵੋਟਾਂ ਦੀ ਗਿਣਤੀ 22 ਸਤੰਬਰ ਨੂੰ ਸਵੇਰੇ 8.00 ਵਜੇ ਪੁਲਿਸ ਸੁਰੱਖਿਆ ਹੇਠ ਸ਼ੁਰੂ ਹੋਵੇਗੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਚੋਣਕਾਰ ਅਫ਼ਸਰ ਅਪਨੀਤ ਰਿਆਤ ਨੇ ਸਮੂਹ ਅਧਿਕਾਰੀਆਂ ਦੀ ਟੀਮ ਨੂੰ ਗਿਣਤੀ ਪ੍ਰਕਿਰਿਆ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਦੇ ਦਿਸ਼ਾ ਨਿਰਦੇਸ਼ ਦਿੱਤੇ।
     ਜਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ 21 ਸਤੰਬਰ ਨੂੰ ਸਵੇਰੇ 11.00 ਵਜੇ ਮਾਸਟਰ ਟਰੇਨਰਾਂ ਦੁਆਰਾ ਟਰੇਨਿੰਗ ਦਿੱਤੀ ਜਾਵੇਗੀ ਤਾਂ ਜੋ ਵੋਟਾਂ ਦੀ ਗਿਣਤੀ ਦੀ ਚੋਣ ਪ੍ਰਕਿਰਿਆ ਸੁਚੱਜੇ ਢੰਗ ਨਾਲ ਨੇਪਰੇ ਚੜ੍ਹ ਸਕੇ।ਉਨ੍ਹਾਂ ਕਿਹਾ ਕਿ ਵੋਟਾਂ ਦੀ ਗਿਣਤੀ ਪ੍ਰਕਿਰਿਆ ਵੀ ਵੋਟਿੰਗ ਪ੍ਰਕਿਰਿਆ ਵਾਂਗ ਉਨੀ ਹੀ ਮਹੱਤਵਪੂਰਨ ਹੈ ਅਤੇ ਇਹ ਸਖ਼ਤ ਸੁਰੱਖਆ ਪ੍ਰਬੰਧਾਂ ਹੇਠ ਬਿਨ੍ਹਾਂ ਕਿਸੇ ਅਣਗਹਿਲੀ ਦੇ ਕੀਤੀ ਜਾਵੇ।ਉਨ੍ਹਾਂ ਕਿਹਾ ਕਿ ਕਾਊਂਟਿੰਗ ਏਜੰਟਾਂ ਨੂੰ ਦਿਸ਼ਾ ਨਿਰਦੇਸ਼ ਦਿੱਤੇ ਜਾਣਗੇ।ਡਿਪਟੀ ਕਮਿਸ਼ਨਰ ਨੇ ਮੀਟਿੰਗ ਵਿਚ ਹਾਜ਼ਰ ਰਿਟਰਨਿੰਗ ਅਫ਼ਸਰਾਂ ਨੂੰ ਕਿਹਾ ਕਿ ਬੈਲਟ ਬਾਕਸ ਸਟਰਾਂਗ ਰੂਮ ਤੋਂ ਕਾਊਂਟਿੰਗ ਰੂਮ ਵਿਚ ਪੁਿਲਸ ਸੁਰੱਖਿਆ ਹੇਠ ਜਾਣਗੇ।ਹਰ ਰਾਊਂਡ ਤੋਂ ਬਾਅਦ ਕਾਊਂਟਿੰਗ ਏਜੰਟ ਦੇ ਸਾਈਨ ਹੋਣਗੇ ਅਤੇ ਰਿਟਰਨਿੰਗ ਅਫ਼ਸਰਾਂ ਦੁਆਰਾ ਸਰਟੀਫਿਕੇਟ ਜਾਰੀ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਰੀ-ਕਾਊਂਟ ਦੀ ਬੇਨਤੀ `ਤੇ ਫੈਸਲਾ ਰਿਟਰਨਿੰਗ ਅਫ਼ਸਰ ਹੀ ਕਰਨਗੇ ਅਤੇ ਸਰਟੀਫਿਕੇਟ ਜਾਰੀ ਕੀਤੇ ਜਾਣ ਤੋਂ ਬਾਅਦ ਕੋਈ ਵੀ ਰੀ-ਕਾਊਂਟਿੰਗ ਨਹੀਂ ਕੀਤੀ ਜਾਵੇਗੀ।
    ਉਨ੍ਹਾਂ ਕਿਹਾ ਕਿ ਗਿਣਤੀ ਦੌਰਾਨ ਜਾਅਲੀ ਅਤੇ ਬਿਨਾਂ ਮੋਹਰ ਵਾਲੇ ਬੈਲਟ ਪੇਪਰਾਂ ਦਾ ਖਾਸ ਤੌਰ `ਤੇ ਧਿਆਨ ਰੱਖਿਆ ਜਾਵੇ ਅਤੇ ਅਜਿਹੇ ਬੈਲਟ ਪੇਪਰ ਪਾਏ ਜਾਣ ਤੇ ਉਨ੍ਹਾਂ ਨੂੰ ਵੱਖਰੇ ਤੌਰ ਤੇ ਰੱਖਿਆ ਜਾਵੇ।ਵੋਟਾਂ ਦੀ ਗਿਣਤੀ ਦੌਰਾਨ ਵੀਡੀਓਗ੍ਰਾਫੀ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਅਧਿਕਾਰਤ ਪੱਤਰਕਾਰ ਨੂੰ ਹੀ ਅੰਦਰ ਆਉਣ ਦੀ ਆਗਿਆ ਹੋਵੇਗੀ।
    ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੇਸ਼ ਤ੍ਰਿਪਾਠੀ, ਵਧੀਕ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣਕਾਰ ਅਫ਼ਸਰ ਗੁਰਮੀਤ ਸਿੰਘ ਸਿੱਧੂ, ਐਸ.ਡੀ.ਐਮ ਮਾਨਸਾ ਅਭੀਜੀਤ ਕਪਲਿਸ਼, ਐਸ.ਡੀ.ਐਮ ਬੁਢਲਾਡਾ ਹਰਜੀਤ ਸੰਧੂ, ਸਹਾਇਕ ਕਮਿਸ਼ਨਰ ਨਵਦੀਪ ਕੁਮਾਰ, ਐਸ.ਪੀ (ਐਚ) ਮੇਜਰ ਸਿੰਘ ਤੋਂ ਇਲਾਵਾ ਮਾਸਟਰ ਟਰੇਨਰ ਹਾਜ਼ਰ ਸਨ।
 

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply