Friday, April 24, 2026

ਭਾਈ ਕੁਲਵਿੰਦਰ ਸਿੰਘ ਖਾਨਪੁਰੀ ਦਾ ਤਿਹਾੜ ਜੇਲ੍ਹ ਵਿੱਚ ਜਬਰੀ ਕਕਾਰ (ਕੜਾ) ਉਤਾਰਨਾ ਨਿੰਦਣਯੋਗ ਜਥੇ: ਅਵਤਾਰ ਸਿੰਘ

PPN22081422
ਅੰਮ੍ਰਿਤਸਰ, 22 ਅਗਸਤ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਭਾਈ ਕੁਲਵਿੰਦਰ ਸਿੰਘ ਖਾਨਪੁਰੀ ਦਾ ਤਾਮਿਲਨਾਡੂ ਦੀ ਸੁਰੱਖਿਆ ਫੋਰਸ ਵੱਲੋਂ ਜਬਰੀ ਕੜਾ ਉਤਾਰਨ, ਦਸਤਾਰ ਅਤੇ ਕੇਸਾਂ ਦੀ ਬੇਅਦਬੀ ਕਰਨ ਦੀ ਸਖਤ ਨਿੰਦਾ ਕਰਦਿਆਂ ਸਬੰਧਿਤ ਜੇਲ੍ਹ ਅਧਿਕਾਰੀਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ। ਸ਼ੋ੍ਰਮਣੀ ਕਮੇਟੀ ਤੋਂ ਜਾਰੀ ਪੈ੍ਰਸ ਨੋੋਟ ਵਿਚ ਉਨ੍ਹਾਂ ਕਿਹਾ ਕਿ ਭਾਈ ਕੁਲਵਿੰਦਰ ਸਿੰਘ ਵੱਲੋਂ ਆਪਣੇ ਨਾਲ ਹੋਈ ਇਸ ਵਧੀਕੀ ਬਾਰੇ ਇਕ ਪੁਲਿਸ ਅਫਸਰ ਨੂੰ ਸ਼ਿਕਾਇਤ ਕੀਤੀ ਤਾਂ ਉਸ ਨੇ ਵੀ ਮਦਦ ਕਰਨ ਦੀ ਬਜਾਏ ਇਹ ਕਹਿ ਦਿੱਤਾ ਕਿ ਜਿਥੇ ਮਰਜੀ ਸ਼ਿਕਾਇਤ ਕਰ ਇਥੇ ਕੋਈ ਧਰਮ ਨਹੀਂ ਚੱਲਦਾ ਜੋ ਮੰਦਭਾਗੀ ਗੱਲ ਹੈ।
ਉਨ੍ਹਾਂ ਕਿਹਾ ਕਿ ਭਾਰਤ ਬਹੁ-ਧਰਮੀ ਦੇਸ਼ ਹੈ ਤੇ ਇਸ ਦੇਸ਼ ਦਾ ਕਾਨੂੰਨ ਕਿਸੇ ਵੀ ਫਿਰਕੇ ਦੇ ਸਜ਼ਾ ਯਾਫਤਾ ਜੇਲ੍ਹ ਵਿੱਚ ਬੰਦ ਵਿਅਕਤੀ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਨਹੀਂ ਪਹੁੰਚਾਈ ਜਾ ਸਕਦੀ, ਪ੍ਰੰਤੂ ਤਿਹਾੜ ਜੇਲ੍ਹ ਵਿੱਚ ਤਾਮਿਲਨਾਡੂ ਦੀਆਂ ਸੁਰੱਖਿਆ ਫੋਰਸਾਂ ਨੇ ਭਾਈ ਕੁਲਵਿੰਦਰ ਸਿੰਘ ਖਾਨਪੁਰੀ ਦਾ ਜਬਰੀ ਕੜਾ ਉਤਾਰਨ, ਦਸਤਾਰ ਤੇ ਕੇਸਾਂ ਦੀ ਬੇਅਦਬੀ ਕਰਕੇ ਸਿੱਖ ਭਾਵਨਾਵਾਂ ਨੂੰ ਵੱਡੀ ਸੱਟ ਮਾਰੀ ਹੈ।ਜੇਲ੍ਹ ਵਿੱਚ ਵਾਪਰੀ ਇਸ ਘਟਨਾ ਨਾਲ ਇੰਝ ਪ੍ਰਤੀਤ ਹੁੰਦਾ ਹੈ ਕਿ ਦੇਸ਼ ਲਈ ਸਭ ਤੋਂ ਵੱਧ ਕੁਰਬਾਨੀਆਂ ਕਰਨ ਵਾਲੀ ਸਿੱਖ ਕੌਮ ਆਪਣੇ ਹੀ ਦੇਸ਼ ਵਿੱਚ ਸੁਰੱਖਿਅਤ ਨਹੀਂ।ਉਨ੍ਹਾਂ ਕਿਹਾ ਕਿ ਦਸਮੇਸ਼ ਪਿਤਾ ਵੱਲੋਂ ਖਾਲਸਾ ਪੰਥ ਦੀ ਸਿਰਜਣਾ ਕੀਤੀ ਗਈ ਤਾਂ ਖੰਡੇ ਬਾਟੇ ਦੀ ਪਾਹੁਲ (ਅੰਮ੍ਰਿਤ ਛਕਾਉਣ) ਸਮੇਂ ਖਾਲਸੇ ਨੂੰ ਪੰਜ ਕਕਾਰ ਬਖਸ਼ਿਸ਼ ਕੀਤੇ ਸਨ ਜਿਨ੍ਹਾਂ ਵਿੱਚ ਕੜਾ ਅਹਿਮ ਹੈ ਤੇ ਇਸ ਨੂੰ ਕੋਈ ਵੀ ਸਿੱਖ ਆਪਣੇ ਸਰੀਰ ਨਾਲੋਂ ਵੱਖ ਨਹੀਂ ਕਰ ਸਕਦਾ। ਉਨ੍ਹਾਂ ਇਕ ਵਾਰ ਫਿਰ ਜ਼ੋਰ ਦੇ ਕੇ ਕਿਹਾ ਕਿ ਜੇਲ੍ਹ ਵਿੱਚ ਵਾਪਰੀ ਇਸ ਘਟਨਾ ਪ੍ਰਤੀ ਸਿੱਖਾਂ ਵਿੱਚ ਭਾਰੀ ਰੋਸ ਤੇ ਰੋਹ ਹੈ ਇਸ ਲਈ ਦੋਸ਼ੀ ਪੁਲਿਸ ਮੁਲਾਜ਼ਮਾਂ ਤੇ ਅਧਿਕਾਰੀਆਂ ਖਿਲਾਫ ਸਖਤ ਕਾਰਵਾਈ ਹੋਣੀ ਚਾਹੀਦੀ ਹੈ।

Check Also

ਕਮਿਸ਼ਨਰ ਸ਼ੇਰਗਿੱਲ ਵੱਲੋਂ ਕਰਮਚਾਰੀਆਂ ਨੂੰ ਜਨਗਣਨਾ ਡਿਊਟੀ ਜਿੰਮੇਵਾਰੀ ਨਾਲ ਨਿਭਾਉਣ ਦੀ ਅਪੀਲ

ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ …

Leave a Reply