Wednesday, May 27, 2026

ਦੇਸ਼ ਭਰ ਦੀਆਂ ਆਂਗਨਵਾੜੀ ਵਰਕਰਾਂ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ

ਦਿੱਲੀ, 21 ਸਤੰਬਰ (ਪੰਜਾਬ ਪੋਸਟ ਬਿਊਰੋ) – ਦੇਸ਼ ਭਰ ਦੀਆਂ 100 ਤੋਂ ਜ਼ਿਆਦਾ ਆਂਗਨਵਾੜੀ ਵਰਕਰਾਂ ਦੇ ਇੱਕ ਸਮੂਹ ਨੇ ਆਪਣੀ ਪ੍ਰਸੰਨਤਾ ਜਤਾਉਣ ਅਤੇ ਮਾਣ ਭੱਤਾ ਤੇ ਹੋਰ ਸਹੂਲਤਾਂ ਵਿੱਚ ਹਾਲ ਦੇ ਵਾਧੇ ਲਈ ਧੰਨਵਾਦ ਕਰਨ ਲਈ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ।
ਆਂਗਨਵਾੜੀ ਵਰਕਰਾਂ ਦੀਆਂ ਵਧਾਈਆਂ ਨੂੰ ਸਵੀਕਾਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਪ੍ਰਸੰਨਤਾ ਪ੍ਰਗਟਾਈ ਕਿ ਉਨ੍ਹਾਂ ਨਾਲ ਮੁਲਾਕਾਤ ਕਰਨ ਲਈ ਉਹ ਦੇਸ਼ ਦੇ ਸਾਰੇ ਹਿੱਸਿਆਂ ਤੋਂ ਆਈਆਂ ਹਨ।ਪ੍ਰਧਾਨ ਮੰਤਰੀ ਨੇ ਬੱਚਿਆਂ ਦੇ ਸ਼ਰੀਰਕ ਤੇ ਮਾਨਸਿਕ ਵਿਕਾਸ ਵਿੱਚ ਪੋਸ਼ਣ ਦੇ ਮਹੱਤਵ ’ਤੇ ਬਲ ਦਿੱਤਾ।ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਆਂਗਨਵਾੜੀ ਵਰਕਰਾਂ ਦੀ ਪ੍ਰਮੁੱਖ ਭੂਮਿਕਾ ਹੈ।ਚੱਲਦੇ ਪੋਸ਼ਣ ਮਹੀਨੇ ਦਾ ਜ਼ਿਕਰ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਮੁਹਿੰਮ ਦੌਰਾਨ ਜੋ ਤੇਜ਼ੀ ਆਈ ਹੈ, ਉਸ ਵਿੱਚ ਕਮੀ ਨਹੀਂ ਆਉਣੀ ਚਾਹੀਦੀ।ਉਨ੍ਹਾਂ ਕਿਹਾ ਕਿ ਪੋਸ਼ਣ ਲਈ ਲਗਾਤਾਰ ਧਿਆਨ ਦਿੱਤੇ ਜਾਣ ਅਤੇ ਚੰਗੀਆਂ ਆਦਤਾਂ ਦੇ ਵਿਕਾਸ ਦੀ ਜ਼ਰੂਰਤ ਹੁੰਦੀ ਹੈ, ਜਿਸ ਨੂੰ ਆਂਗਨਵਾੜੀ ਵਰਕਰਾਂ ਵਲੋਂ ਮੁਹੱਈਆ ਕਰਵਾਇਆ ਜਾ ਸਕਦਾ ਹੈ।ਉਨ੍ਹਾਂ ਆਂਗਨਵਾੜੀ ਵਰਕਰਾਂ ਨੂੰ ਇਹ ਯਕੀਨੀ ਕਰਨ ਲਈ ਉਤਸ਼ਾਹਿਤ ਕੀਤਾ ਕਿ ਲਾਭਾਰਥੀਆਂ ਨੂੰ ਉਪਲੱਬਧ ਕਰਵਾਈ ਜਾ ਰਹੀ ਪੋਸ਼ਣ ਸਹਾਇਤਾ ਦੀ ਵਿਵੇਕਪੂਰਨ ਤਰੀਕੇ ਨਾਲ ਵਰਤੋਂ ਕੀਤੀ ਜਾਵੇ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਬੱਚੇ ਆਂਗਨਵਾੜੀ ਵਰਕਰਾਂ ਦੀ ਗੱਲ ਜ਼ਿਆਦਾ ਧਿਆਨ ਨਾਲ ਸੁਣਨਗੇ। ਆਂਗਨਵਾੜੀ ਵਰਕਰਾਂ ਦੀ ਜਾਗਰੂਕਤਾ ਪੈਦਾ ਕਰਨ ਵਿੱੱਚ ਪ੍ਰਮੁੱਖ ਭੂਮਿਕਾ ਹੈ।ਉਨ੍ਹਾਂ ਨੇ ਬਿਹਤਰ ਪੋਸ਼ਣ ਦੇਖਭਾਲ ਤੇ ਯਤਨਾਂ ਲਈ ਵੱਖ-ਵੱਖ ਆਂਗਨਵਾੜੀ ਵਰਕਰਾਂ ਦਰਮਿਆਨ ਤੰਦਰੁਸਤ ਮੁਕਾਬਲੇ ਨੂੰ ਉਤਸ਼ਾਹਿਤ ਕੀਤਾ।ਇਸ ਮੌਕੇ  ਕੇਂਦਰੀ ਮਹਿਲਾ ਤੇ ਬਾਲ ਵਿਕਾਸ ਮੰਤਰੀ ਸ਼੍ਰੀਮਤੀ ਮੇਨਕਾ ਗਾਂਧੀ ਵੀ ਹਾਜ਼ਰ ਸਨ।

Check Also

ਨਗਰ ਨਿਗਮ ਵੱਲੋਂ ਮਈ 2026 ਦੌਰਾਨ ਵਿਗਿਆਨਕ ਢੰਗ ਨਾਲ ਠੋਸ ਕਚਰਾ ਪ੍ਰਬੰਧਨ ਜਾਰੀ

ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵਲੋਂ ਮਈ 2026 ਦੌਰਾਨ ਸ਼ਹਿਰ ਵਿੱਚ …

Leave a Reply