ਅੰਮ੍ਰਿਤਸਰ, 21 ਸਤੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਧੀਨ ਚੱਲ ਰਹੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈਕ. ਪਬਲਿਕ ਸਕੂਲ ਦੇ ਕਲਗੀਧਰ ਆਡੀਟੋਰੀਅਮ ਵਿਖੇ ਅੰਗਰੇਜ਼ੀ ਭਾਸ਼ਾ ਦੇ ਅਧਿਆਪਨ ਵਿੱਚ ਨਿਪੁੰਨਤਾ ਲਈ ਸਿਖਲਾਈ ਵਰਕਸ਼ਾਪ ਦਾ ਅਯੋਜਨ ਕੀਤਾ ਗਿਆ। ਜਿਸ ਦਾ ਮੁੱਖ ਉਦੇਸ਼ ਅਧਿਆਪਕਾ ਵੱਲੋਂ ਵਿਦਿਆਰਥੀਆਂ ਨੂੰ ਅੰਗਰੇਜ਼ੀ ਭਾਸ਼ਾ ਦਾ ਸਹੀ ਅਤੇ ਸ਼ੁਧ ਗਿਆਨ ਪ੍ਰਦਾਨ ਕਰਨ ਅਤੇ ਉਨ੍ਹਾਂ ਦੇ ਅਧਿਆਪਨ ਨੂੰ ਨਿਪੁੰਨ ਬਣਾਉਣਾ ਸੀ। ਵਰਕਸ਼ਾਪ ਦੇ ਮੁੱਖ ਬੁਲਾਰੇ ਸ੍ਰੀਮਤੀ ਹਰਸਿਮਰਨ ਕੋਹਲੀ, ਆਸ਼ਨਾ ਅਨੇਜਾ ਅਤੇ ਸ੍ਰੀਮਾਨ ਰਾਹੁਲ ਜਾਵਾ ਸਨ।
ਇਸ ਮੌਕੇ ਪ੍ਰਿੰਸੀਪਲ/ ਡਾਇਰੈਕਟਰ ਡਾ. ਧਰਮਵੀਰ ਸਿੰਘ ਨੇ ਅਧਿਆਪਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੇ ਸਿਖਲਾਈ ਪ੍ਰੋਗਰਾਮ ਅਧਿਆਪਕਾਂ ਦੀ ਕਾਰਜ਼ ਕੁਸ਼ਲਤਾ ਵਿੱਚ ਵਾਧਾ ਕਰਦੇ ਹਨ।ਮੈਂਬਰ ਇੰਚਾਰਜ ਹਰਮਿੰਦਰ ਸਿੰਘ ਨੇ ਸਕੂਲ ਵਿੱਚ ਆਏ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।ਇਸ ਵਰਕਸ਼ਾਪ ਵਿੱਚ ਮੁੱਖ ਅਧਿਆਪਕਾ ਸ੍ਰੀਮਤੀ ਰਵਿੰਦਰ ਕੌਰ ਨਰੂਲਾ ਅਤੇ ਅਧਿਆਪਕ ਸ਼ਾਮਲ ਹੋਏ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media