Saturday, November 14, 2026

ਸ਼੍ਰੋਮਣੀ ਕਮੇਟੀ ਵੱਲੋਂ ਫਾਰਗ ਮੁਲਾਜ਼ਮਾਂ ਸਬੰਧੀ ਸਬ-ਕਮੇਟੀ ਦਾ ਗਠਨ

ਅੰਮ੍ਰਿਤਸਰ, 21 ਸਤੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਫਾਰਗ ਮੁਲਾਜ਼ਮਾਂ ਦੇ ਮਾਮਲੇ ਸਬੰਧੀ ਇਕ ਸਬ-ਕਮੇਟੀ ਬਣਾ ਦਿੱਤੀ ਗਈ Diljit Bediਹੈ।ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਬੀਤੇ ਸਮੇਂ ਅੰਤ੍ਰਿੰਗ ਕਮੇਟੀ ਦੇ ਫੈਸਲੇ ਅਨੁਸਾਰ ਫਾਰਗ ਕੀਤੇ ਗਏ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇਕ ਸਬ-ਕਮੇਟੀ ਗਠਤ ਕੀਤੀ ਹੈ, ਜਿਸ ਵਿਚ ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ, ਹਰਪਾਲ ਸਿੰਘ ਜੱਲ੍ਹਾ ਜੂਨੀਅਰ ਮੀਤ ਪ੍ਰਧਾਨ, ਗੁਰਬਚਨ ਸਿੰਘ ਕਰਮੂੰਵਾਲਾ ਜਨਰਲ ਸਕੱਤਰ, ਭਗਵੰਤ ਸਿੰਘ ਸਿਆਲਕਾ ਅੰਤ੍ਰਿੰਗ ਮੈਂਬਰ, ਹਰਜਿੰਦਰ ਸਿੰਘ ਧਾਮੀ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਬਿਜੈ ਸਿੰਘ ਐਡੀਸ਼ਨਲ ਸਕੱਤਰ (ਕੋਆਰਡੀਨੇਟਰ) ਨੂੰ ਸ਼ਾਮਲ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਇਸ ਕਮੇਟੀ ਦੀ ਇਕੱਤਰਤਾ 28 ਸਤੰਬਰ ਨੂੰ ਹੋਵੇਗੀ।

Check Also

ਮਹਾਰਾਜਾ ਰਣਜੀਤ ਸਿੰਘ ਦੀਆਂ ਵਿਰਾਸਤੀ ਇਮਾਰਤਾਂ ਦੀ ਸਾਂਭ-ਸੰਭਾਲ ਅਤੇ ਆਮ ਲੋਕਾਂ ਲਈ ਖੋਲ੍ਹਣ ਦੀ ਮੰਗ – ਡਾ. ਇੰਦਰਜੀਤ ਕੌਰ 

ਅੰਮ੍ਰਿਤਸਰ, 13 ਨਵੰਬਰ (ਜਗਦੀਪ ਸਿੰਘ) – ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੇ ਪਾਵਨ ਜਨਮ ਦਿਹਾੜੇ …

Leave a Reply