Wednesday, October 7, 2026

ਸ਼ਰਾਬ ਦੇ ਠੇਕੇ ਬੰਦ ਕਰਨ ਅਤੇ ਵਿਅਕਤੀਆਂ ਵਲੋਂ ਸ਼ਰਾਬ ਸਟੋਰ ਕਰਨ ‘ਤੇ ਪੂਰਨ ਰੋਕ

ਪਠਾਨਕੋਟ, 21 ਸਤੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟਰੇਟ ਪਠਾਨਕੋਟ ਕੁਲਵੰਤ ਸਿੰਘ ਆਈ.ਏ.ਐਸ ਨੇ ਇੱਕ ਹੁਕਮ ਰਾਹੀਂ ਜਿਲ੍ਹਾ ਪਠਾਨਕੋਟ Kulwant Singh IASਅਧੀਨ ਵੋਟਾਂ ਦੀ ਕਾਊਂਟਿੰਗ ਵਾਲੇ ਸਥਾਨਾਂ ਦੇ ਨਾਲ ਲੱਗਦੇ 500 ਮੀਟਰ ਦੇ ਘੇਰੇ ਵਿੱਚ 22 ਸਤੰਬਰ ਨੂੰ (ਗਿਣਤੀ ਵਾਲੇ ਦਿਨ) ਨੂੰ ਡਰਾਈ ਡੇਅ ਘੋਸ਼ਿਤ ਕਰਦੇ ਹੋਏ ਸ਼ਰਾਬ ਦੇ ਠੇਕੇ ਬੰਦ ਕਰਨ ਅਤੇ ਵਿਅਕਤੀਆਂ ਦੁਆਰਾ ਸ਼ਰਾਬ ਸਟੋਰ ਕਰਨ ‘ਤੇ ਪੂਰਨ ਤੌਰ ‘ਤੇ ਰੋਕ ਲਗਾ ਦਿੱਤੀ ਹੈ।ਇਹ ਹੁਕਮ 500 ਮੀਟਰ ਦੇ ਘੇਰੇ ਵਿੱਚ ਪੈਂਦੇ ਹੋਟਲਾਂ, ਰੈਸਟੋਰੈਂਟਾਂ, ਕਲੱਬਾਂ ਅਤੇ ਸ਼ਰਾਬ ਦੇ ਅਹਾਤਿਆਂ, ਜਿੱਥੇ ਸ਼ਰਾਬ ਵੇਚਣ ਅਤੇ ਪੀਣ ਦੀ ਕਾਨੂੰਨੀ ਇਜਾਜ਼ਤ ਹੈ, ‘ਤੇ ਵੀ ਪੂਰਨ ਤੌਰ ‘ਤੇ ਲਾਗੂ ਹੋਣਗੇ।ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ ਲਈ ਏ.ਬੀ ਕਾਲਜ ਪਠਾਨਕੋਟ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਿਕਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਉਚਾ ਥੜ੍ਹਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਰੋਟ ਜੈਮਲ ਸਿੰਘ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਰੋਟਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਮਿਆਲ ਵਿਖੇ ਸੈਂਟਰ ਬਣਾਏ ਗਏ ਅਤੇ ਇੰਨ੍ਹਾਂ ਗਿਣਤੀ ਦੇ ਸਥਾਨਾਂ ਦੇ 500 ਮੀਟਰ ਦੇ ਘੇਰੇ ਤੋਂ ਬਾਹਰ ਇਹ ਮਨਾਹੀ ਹੁਕਮ ਲਾਗੂ ਨਹੀਂ ਹੋਵੇਗਾ।  

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …

Leave a Reply