ਭੀਖੀ, 21 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਆਦਰਸ਼ ਸਕੂਲ ਸਾਹਨਿਆਵਾਲੀ ਦੀ ਪ੍ਰਿੰਸੀਪਲ ਵਲੋਂ ਬੱਚਿਆਂ, ਸਟਾਫ਼, ਮਾਪਿਆਂ, ਮਾਂ ਬੋਲੀ ਪ੍ਰਤੀ ਮਾੜੇ ਰਵੱਈਏ ਅਤੇ ਭ੍ਰਿਸ਼ਟਾਚਾਰ ਦੇ ਖਿਲਾਫ਼ ਚੱਲ ਰਹੇ ਸੰਘਰਸ਼ ਦੌਰਾਨ ਪੁਲਿਸ ਵਲੋਂ ਦਰਜ਼ ਕੀਤੇ ਝੂਠੇ ਪਰਚੇ ਰੱਦ ਕਰਵਾਉਣ ਲਈ ਲਈ ਜਨਤਕ ਜਥੇਬੰਦੀਆਂ ਦਾ ਇੱਕ ਵਫਦ ਡਿਪਟੀ ਕਮਿਸ਼ਨਰ ਮਾਨਸਾ ਨੂੰ ਮਿਲਿਆ।ਵਫ਼ਦ `ਚ ਮਾਂ ਬੋਲੀ ਸਤਿਕਾਰ ਕਮੇਟੀ ਦੇ ਆਗੂ ਲੱਖਾ ਸਿਧਾਣਾ, ਇਨਕਲਾਬ ਜਿੰਦਾਬਾਦ ਦੇ ਬਾਬਾ ਦਵਿੰਦਰ ਸਿੰਘ, ਸੀ.ਪੀ.ਆਈ (ਐਮ.ਐਲ) ਲਿਬਰੇਸ਼ਨ ਦੇ ਕਾਮਰੇਡ ਅਮਰੀਕ ਸਿੰਘ ਸਮਾਉਂ, ਸੀ.ਪੀ.ਆਈ ਦੇ ਕ੍ਰਿਸ਼ਨ ਚੌਹਾਨ ਮੈਡੀਕਲ ਪ੍ਰੈਕਟੀਸ਼ਨਰ ਦੇ ਅੰਗਰੇਜ਼ ਸਿੰਘ ਨੇ ਪ੍ਰੈਸ ਦੇ ਨਾਮ ਜਾਰੀ ਬਿਆਨ ਵਿੱਚ ਕਿਹਾ ਕਿ ਪ੍ਰਿੰਸੀਪਲ ਵਲੋਂ ਪਿਛਲੇ ਲੰਬੇ ਸਮੇਂ ਤੋਂ ਵਿਦਿਆਰਥੀਆਂ, ਸਟਾਫ ਅਤੇ ਮਾਪਿਆਂ ਪ੍ਰਤੀ ਕੀਤੇ ਜਾਂਦੇ ਮਾੜੇ ਵਿਵਹਾਰ ਅਤੇ ਸਕੂਲ ਵਿੱਚ ਹੋ ਰਹੇ ਭ੍ਰਿਸ਼ਟਾਚਾਰ ਨੂੰ ਨੰਗਾ ਕਰਕੇ ਦੋਸ਼ੀਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਗਈ।ਉਹਨਾਂ ਹੱਕਾਂ ਲਈ ਲੜ ਰਹੇ ਵਿਦਿਆਰਥੀਆਂ, ਮਾਪਿਆਂ ਅਤੇ ਜਨਤਕ ਜਥੇਬੰਦੀਆਂ ਦੇ ਸੰਘਰਸ਼ ਨੂੰ ਤਾਰਪੀਡੋ ਕਰਨ ਲਈ ਪੁਲਿਸ ਵਲੋਂ ਦਰਜ਼ ਕੀਤੇ ਝੂਠੇ ਪਰਚੇ ਰੱਦ ਕਰਵਾਉਣ ਦੀ ਮੰਗ ਕੀਤੀ।ਉਹਨਾਂ ਕਿਹਾ ਕਿ 23 ਸਤੰਬਰ ਨੂੰ ਸਵੇਰ 11.00 ਵਜੇ ਜਨਤਕ ਜਥੇਬੰਦੀਆਂ ਦੀ ਇੱਕ ਮੀਟਿੰਗ ਬਾਲ ਭਵਨ ਮਾਨਸਾ ਵਿਖੇ ਬੁਲਾਈ ਗਈ ਹੈ।ਆਗੂਆਂ ਨੇ ਅਪੀਲ ਕਰਦਿਆਂ ਕਿਹਾ ਸਿਖਿਆ ਦੇ ਨਾਮ `ਤੇ ਹੋ ਰਹੇ ਭ੍ਰਿਸ਼ਟਾਚਾਰ ਨੂੰ ਜਨਤਕ ਕਰਨ ਲਈ ਜਥੇਬੰਦੀਆਂ ਵਧ ਚੜ੍ਹ ਕੇ ਇਸ ਮੀਟਿੰਗ ਵਿੱਚ ਸ਼ਮੂਲੀਅਤ ਕਰਨ ਤਾਂ ਜੋ ਅਗਲੇ ਸੰਘਰਸ਼ ਦੀ ਰੂਪ ਰੇਖਾ ਉਲੀਕੀ ਜਾਵੇ।
ਆਗੂਆਂ ਨੇ ਮੰਗ ਕੀਤੀ ਕਿ ਸਕੂਲ ਦੇ ਪ੍ਰਬੰਧ ਨੂੰ ਠੀਕ ਕਰਨ ਲਈ ਮੌਜੂਦਾ ਪ੍ਰਿੰਸੀਪਲ ਨੂੰ ਬਰਖਾਸਤ ਕਰਕੇ ਤੁਰੰਤ ਪ੍ਰਸ਼ਾਸਨਿਕ ਪ੍ਰਬੰਧ ਕੀਤੇ ਜਾਣ ਤਾਂ ਕਿ ਬੱਚਿਆਂ ਦੇ ਭਵਿੱਖ ਨੂੰ ਬਚਾਇਆ ਜਾ ਸਕੇ।ਇਸ ਸਮੇਂ ਇਨਕਲਾਬੀ ਨੌਜਵਾਨ ਸਭਾ ਦੇ ਗੁਰਪਿਆਰ ਗੇਹਲੇ, ਬੀ.ਕੇ.ਯੂ ਕ੍ਰਾਂਤੀਕਾਰੀ ਦੇ ਪ੍ਰਸ਼ੋਤਮ ਸਿੰਘ, ਹਰਦੀਪ ਸਿੰਘ ਬੀਰੇਵਾਲਾ, ਹਰਮੇਲ ਸਿੰਘ ਰਾਮਾਨੰਦੀ, ਸਿਮਰਜੀਤ ਸਿੰਘ ਝੁਨੀਰ, ਅੰਗਰੇਜ਼ ਸਿੰਘ ਸਾਹਨਿਆਵਾਲੀ ਆਦਿ ਹਾਜ਼ਰ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …