ਨਵੀਂ ਦਿੱਲੀ, 22, ਸਤੰਬਰ (ਪੰਜਾਬ ਪੋਸਟ ਬਿਊਰੋ) – ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਵਿਤਰ ਅਸਥਾਨ ਗੁਰਦੁਆਰਾ ਨਾਨਕ ਪਿਆਓ ਸਾਹਿਬ ਵਿਖੇ ਸਥਿਤ ਸਰੋਵਰ ਦੀ ਕਾਰਸੇਵਾ ਦੀ ਅਰੰਭਤਾ ਐਤਵਾਰ 23 ਸਤੰਬਰ ਨੂੰ ਹੋ ਰਹੀ ਹੈ। ਇਹ ਜਾਣਕਾਰੀ ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਇਥੇ ਜਾਰੀ ਇਕ ਬਿਆਨ ਰਾਹੀਂ ਦਿੱਤੀ।ਰਾਣਾ ਨੇ ਦਸਿਆ ਇਸ ਕਾਰ ਸੇਵਾ ਦੀ ਅਰੰਭਤਾ ਐਤਵਾਰ ਸਵੇਰੇ 10.00 ਵਜੇ ਅਰਦਾਸ ਉਪਰੰਤ ਸੇਵਾ ਪੰਥੀ ਬਾਬਾ ਬਚਨ ਸਿੰਘ ਵਲੋਂ ਕੀਤੀ ਜਾਵੇਗੀ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਸ ਕਾਰ ਸੇਵਾ ਵਿੱਚ ਵੱਧ ਚੜ੍ਹ ਕੇ ਹਿਸਾ ਲੈ ਸਤਿਗੁਰਾਂ ਦੀਆਂ ਖੁਸ਼ੀਆਂ ਹਾਸਲ ਕਰਨ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media