ਸਕੱਤਰ ਮਨਜੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਵਲੋਂ ਮਿਨਹਾਸ ਨੂੰ ਕੀਤਾ ਸਨਮਾਨਿਤ
ਅੰਮ੍ਰਿਤਸਰ, 23 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਪਹੁੰਚੇ ਮੁੰਬਈ ਨਿਵਾਸੀ ਭੁਪਿੰਦਰ ਸਿੰਘ
ਮਿਨਹਾਸ ਨੇ ਸ਼ਰਧਾ ਸਹਿਤ 10 ਲੱਖ ਰੁਪਏ ਦਾ ਚੈਕ ਭੇਟ ਕੀਤਾ ਹੈ।ਉਨ੍ਹਾਂ ਨੇ ਇਹ ਚੈਕ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਨੂੰ ਸੌਂਪਿਆ।ਭੁਪਿੰਦਰ ਸਿੰਘ ਮਿਨਹਾਸ ਨਾਲ ਦੀ ਧਰਮ ਪਤਨੀ ਵੀ ਮੌਜੂਦ ਸਨ ।ਸ਼੍ਰੋਮਣੀ ਕਮੇਟੀ ਸਕੱਤਰ ਮਨਜੀਤ ਸਿੰਘ ਨੇ ਦੱਸਿਆ ਕਿ ਭੁਪਿੰਦਰ ਸਿੰਘ ਮਿਨਹਾਸ ਵੱਲੋਂ ਗੁਰੂ ਘਰ ਲਈ ਜੋ 10 ਲੱਖ ਰੁਪਏ ਦੇ ਭੇਟਾ ਦਿੱਤੀ ਗਈ ਹੈ, ਉਨ੍ਹਾਂ ਦੀ ਮਨਸ਼ਾ ਹੈ ਕਿ ਇਹ ਰਾਸ਼ੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਹੋਣ ਵਾਲੇ ਸਮਾਗਮਾਂ ਸਮੇਂ ਖਰਚੀ ਜਾਵੇ।ਉਨ੍ਹਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਕੁਲਦੀਪ ਸਿੰਘ ਰੋਡੇ ਇੰਚਾਰਜ ਫਲਾਇੰਗ ਵਿਭਾਗ ਅਤੇ ਪਲਵਿੰਦਰ ਸਿੰਘ ਇੰਚਾਰਜ ਦਫ਼ਤਰ ਸਕੱਤਰ ਵੀ ਹਾਜ਼ਰ ਸਨ।
Punjab Post Daily Online Newspaper & Print Media