ਭੀਖੀ, 23 ਸਤੰਬਰ (ਪੰਜਾਬ ਪੋਸਟ – ਕਮਲ ਜ਼ਿੰਦਲ) – ਪਿਛਲੇ ਕਈ ਦਿਨਾਂ ਤੋਂ ਸ਼ੋਸਲ ਮੀਡੀਆ `ਤੇ ਮੌਸਮ ਵਿਭਾਗ ਭਾਰੀ ਮੀਂਹ ਹਨੇਰੀ ਝੱਖੜ ਦਾ ਅਲਰਟ
ਆਉਣ ਤੋਂ ਬਾਅਦ ਅੱਜ ਸਵੇਰ ਤੋਂ ਰੁੱਕ-ਰੁੱਕ ਕੇ ਹੋ ਰਹੀ ਬਰਸਾਤ ਨੇ ਕਿਸਾਨਾਂ ਦੇ ਸਾਹ ਸੂਤੇ ਹੋਏ ਨੇ, ਕਿਉਂਕਿ ਝੋਨੇ ਦੀ ਫਸਲ ਪੱਕ ਕੇ ਬਿਲਕੁੱਲ ਤਿਆਰ ਹੋਈ ਪਈ ਹੈ।ਮੌਸਮ ਵਿੱਚ ਤਬਦੀਲੀ ਨਾਲ ਖੇਤਾਂ ਵਿਚ ਬਰਸਾਤੀ ਪਾਣੀ ਭਰ ਗਿਆ ਹ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਝੋਨੇ ਦੀ ਫਸਲ ਡਿੱਗ ਕੇ ਧਰਤੀ `ਤੇ ਵਿਛ ਗਈ ਹੈ।ਜ਼ਿਕਰਯੋਗ ਹੈ ਕਿ ਮੌਸਮ ਵਿਭਾਗ ਦੇ ਅਲਰਟ ਅਨੁਸਾਰ ਅਜੇ ਕੁੱਝ ਦਿਨਾਂ ਲਈ ਮੌਸਮ ਦਾ ਮਿਜ਼ਾਜ ਇਸੇ ਤਰ੍ਹਾਂ ਹੀ ਰਹਿਣ ਦੀ ਸੰਭਾਵਨਾ ਹੈ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media