ਅੰਮ੍ਰਿਤਸਰ, 23 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬਾਬਾ ਸ਼ੇਖ ਫਰੀਦ ਜੀ ਦਾ
ਆਗਮਨ ਪੁਰਬ ਸ਼ਰਧਾ ਭਾਵਨਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੰਦੀਪ ਸਿੰਘ ਦੇ ਰਾਗੀ ਜੱਥੇ ਨੇ ਇਲਾਹੀ ਗੁਰਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਭਾਈ ਹਰਮਿੱਤਰ ਸਿੰਘ ਕਥਾਵਾਚਕ ਨੇ ਲਿਆ।
ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸੰਗਤਾਂ ਨੂੰ ਬਾਬਾ ਫਰੀਦ ਜੀ ਦੇ ਜੀਵਨ ਅਤੇ ਉਨ੍ਹਾਂ ਵੱਲੋਂ ਦਿੱਤੇ ਗਏ ਉਪਦੇਸ਼ ਤੋਂ ਜਾਣੂੰ ਕਰਵਾਇਆ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਦਰਜ ਬਾਬਾ ਸ਼ੇਖ ਫਰੀਦ ਜੀ ਦੀ ਬਾਣੀ ਮਨੁੱਖ ਨੂੰ ਪਰਮਾਤਮਾ ਨਾਲ ਜੁੜਨ ਦੀ ਪ੍ਰੇਰਨਾ ਦਿੰਦੀ ਹੈ।ਇਸ ਮੌਕੇ ਮੁਖਤਾਰ ਸਿੰਘ ਮੈਨੇਜਰ, ਐਡੀਸ਼ਨਲ ਮੈਨੇਜਰ ਸੁਖਰਾਜ ਸਿੰਘ, ਸਤਨਾਮ ਸਿੰਘ, ਬਘੇਲ ਸਿੰਘ ਤੇ ਜਗਤਾਰ ਸਿੰਘ, ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ, ਮੀਤ ਮੈਨੇਜਰ ਗੁਰਪ੍ਰੀਤ ਸਿੰਘ, ਬਲਕਾਰ ਸਿੰਘ ਅਤੇ ਸ੍ਰੀ ਦਰਬਾਰ ਸਾਹਿਬ ਦੇ ਸਟਾਫ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media