ਬਟਾਲਾ, 23 ਸਤੰਬਰ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਜ਼ਿਲੇ ਵਿਚੋਂ ਸਭ ਤੋਂ ਵੱਧ ਲੀਡ ਨਾਲ ਜਿੱਤਣ ਵਾਲੇ ਕਾਂਗਰਸ ਪਾਰਟੀ ਦੇ ਵਡਾਲਾ ਗ੍ਰੰਥੀਆਂ ਜੋਨ ਤੋਂ
ਜ਼ਿਲਾ ਪ੍ਰੀਸ਼ਦ ਮੈਂਬਰ ਰਵੀਨੰਦਨ ਸਿੰਘ ਬਾਜਵਾ ਨੇ ਆਪਣੀ ਇਸ ਜਿੱਤ ਲਈ ਸਮੂਹ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਹੈ ਕਿ ਉਹ ਆਪਣੇ ਹਲਕੇ ਦੇ ਇੱਕ-ਇੱਕ ਵੋਟਰ ਦੇ ਇਸ ਅਹਿਸਾਨ ਨੂੰ ਕਦੀ ਨਹੀਂ ਭੁੱਲਣਗੇ। ਰਵੀ ਬਾਜਵਾ ਨੇ ਕਿਹਾ ਕਿ ਇਹ ਜਿੱਤ ਉਨਾਂ ਦੇ ਹਲਕੇ ਦੇ ਵੋਟਰਾਂ ਦੀ ਜਿੱਤ ਹੈ ਅਤੇ ਜੋ ਮਾਣ ਉਨਾਂ ਨੂੰ ਲੋਕਾਂ ਨੇ ਦਿੱਤਾ ਹੈ ਉਹ ਹਮੇਸ਼ਾਂ ਇਸ ਦੇ ਕਰਜ਼ਦਾਰ ਰਹਿਣਗੇ।ਉਨਾਂ ਸਮੂਹ ਕਾਂਗਰਸੀ ਵਰਕਰਾਂ ਦਾ ਧੰਨਵਾਦ ਕੀਤਾ।
ਜ਼ਿਲਾ ਪ੍ਰੀਸ਼ਦ ਮੈਂਬਰ ਰਵੀ ਬਾਜਵਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਸ਼ਾਨਦਾਰ ਜਿੱਤ ਇਹ ਸਾਬਤ ਕਰਦੀ ਹੈ ਕਿ ਲੋਕ ਕੈਪਟਨ ਸਰਕਾਰ ਦੀ ਕਾਰਗੁਜ਼ਾਰੀ ਤੋਂ ਸੰਤੁਸ਼ਟ ਹਨ।ਉਨਾਂ ਕਿਹਾ ਕਿ ਕਿਸਾਨ ਕਰਜ਼ਾ ਮੁਕਤੀ, ਅਨਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਦੇ ਕਰਜ਼ੇ ਮੁਆਫ਼ੀ, ਘਰ-ਘਰ ਰੁਜ਼ਗਾਰ ਅਤੇ ਹੋਰ ਲੋਕ ਭਲਾਈ ਯੋਜਨਾਵਾਂ ਦੀ ਸਫਲਤਾ ਇਨਾਂ ਚੋਣਾਂ ਦੇ ਜਿੱਤ ਦਾ ਅਧਾਰ ਬਣੀ ਹੈ।ਉਨਾਂ ਕਿਹਾ ਕਿ ਕੈਪਟਨ ਸਰਕਾਰ ਦਾ ਏਜੰਡਾ ਸੂਬੇ ਦਾ ਸਰਬਪੱਖੀ ਵਿਕਾਸ ਹੈ ਅਤੇ ਸਰਕਾਰ ਆਪਣੇ ਇਸ ਨਿਸ਼ਾਨੇ ਉਪਰ ਭਵਿੱਖ `ਚ ਵੀ ਕੰਮ ਕਰਦੀ ਰਹੇਗੀ।ਉਨਾਂ ਕਿਹਾ ਕਿ ਜ਼ਿਲਾ ਪ੍ਰੀਸ਼ਦ ਦੇ ਰਾਹੀ ਉਹ ਆਪਣੇ ਹਲਕੇ ਦੇ ਪਿੰਡਾਂ ਵਿੱਚ ਵਿਕਾਸ ਦੀ ਨਵੀਂ ਇਬਾਰਤ ਲਿਖਣਗੇ।
ਜ਼ਿਲਾ ਪ੍ਰੀਸ਼ਦ ਮੈਂਬਰ ਰਵੀਨੰਦਨ ਸਿੰਘ ਬਾਜਵਾ ਨੇ ਕਿਹਾ ਕਿ ਇਨਾਂ ਚੋਣਾਂ ਦੇ ਨਤੀਜਿਆਂ ਨੇ ਸਾਬਤ ਕਰ ਦਿੱਤਾ ਹੈ ਕਿ ਅਕਾਲੀ ਦਲ ਹੁਣ ਪੂਰੀ ਤਰਾਂ ਆਪਣਾ ਲੋਕ ਅਧਾਰ ਗੁਆ ਚੁੱਕਾ ਹੈ।ਉਨਾਂ ਕਿਹਾ ਕਿ ਲੋਕਾਂ ਵਿੱਚ ਅਕਾਲੀ ਦੇ 10 ਸਾਲਾਂ ਦੇ ਕੁਸ਼ਾਸ਼ਨ ਪ੍ਰਤੀ ਅਜੇ ਵੀ ਬਹੁਤ ਗੁੱਸਾ ਹੈ ਅਤੇ ਇਨਾਂ ਚੋਣਾਂ ਵਿੱਚ ਲੋਕਾਂ ਨੇ ਅਕਾਲੀ ਦਲ ਨੂੰ ਲੱਕ ਤੋੜਵੀਂ ਹਾਰ ਦਿੱਤੀ ਹੈ।ਉਨਾਂ ਕਿਹਾ ਕਿ ਅਕਾਲੀ ਦਲ ਨੂੰ ਹੁਣ ਹਕੀਕਤ ਸਵੀਕਾਰ ਕਰਕੇ ਆਪਣੇ ਕੀਤੇ ਗੁਨਾਹਾਂ ਦਾ ਪਸ਼ਚਾਤਾਪ ਕਰਨਾ ਚਾਹੀਦਾ ਹੈ।
Check Also
ਖਾਲਸਾ ਕਾਲਜ ਵਿਖੇ ‘ਟੌਪਰਾਂ ਦਾ ਅਸਲ ਰਾਜ਼’ ਵਿਸ਼ੇ ’ਤੇ ਸੈਮੀਨਾਰ
ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਣਜ ਅਤੇ ਵਪਾਰ ਪ੍ਰਸ਼ਾਸਨ ਵਿਭਾਗ ਵੱਲੋਂ …
Punjab Post Daily Online Newspaper & Print Media