ਬਟਾਲਾ, 23 ਸਤੰਬਰ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਜ਼ਿਲਾ ਪ੍ਰੀਸ਼ਦ
ਅਤੇ ਪੰਚਾਇਤ ਸੰਮਤੀ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਹੋਈ ਵੱਡੀ ਅਤੇ ਇਤਿਹਾਸਕ ਜਿੱਤ ਲਈ ਸੂਬੇ ਦੇ ਵੋਟਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ।ਉਨਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਇਹ ਜਿੱਤ ਕੈਪਟਨ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਅਤੇ ਵਿਕਾਸ ਏਜੰਡੇ ਦੀ ਜਿੱਤ ਹੈ।ਬਾਜਵਾ ਨੇ ਕਿਹਾ ਕਿ ਇਨਾਂ ਚੋਣਾਂ ਵਿੱਚ ਸੂਬੇ ਦੇ ਲੋਕਾਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਪੂਰੀ ਤਰਾਂ ਨਕਾਰ ਦਿੱਤਾ ਹੈ ਅਤੇ ਅਕਾਲੀਆਂ ਦੀ ਕਰਾਰੀ ਹਾਰ ਹੋਈ ਹੈ।ਉਨਾਂ ਕਿਹਾ ਕਿ ਚੋਣ ਨਤੀਜੇ ਇਹ ਸਾਬਤ ਕਰਦੇ ਹਨ ਕਿ ਪੰਜਾਬੀਆਂ ਦੇ ਦਿਲਾਂ ਵਿੱਚ ਅਕਾਲੀ ਦਲ ਪ੍ਰਤੀ ਬਹੁਤ ਵੱਡਾ ਰੋਸ ਹੈ ਅਤੇ ਲੋਕਾਂ ਨੇ ਆਪਣੀ ਵੋਟ ਦੀ ਤਾਕਤ ਜਰੀਏ ਅਕਾਲੀ ਦਲ ਨੂੰ ਉਸ ਦੇ ਪੰਜਾਬ ਅਤੇ ਕੌਮ ਵਿਰੋਧੀ ਕੀਤੇ ਗੁਨਾਹਾਂ ਦਾ ਸਬਕ ਸਿਖਾਇਆ ਹੈ।
ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਸੂਬੇ ਭਰ ਵਿੱਚ ਕਾਂਗਰਸ ਪਾਰਟੀ ਦੇ ਉਮੀਦਵਾਰ ਵੱਡੀ ਲੀਡ ਨਾਲ ਜੇਤੂ ਰਹੇ ਹਨ।ਉਨਾਂ ਪਾਰਟੀ ਹਾਈਕਮਾਨ ਅਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੂੰ ਜਿੱਤ ਦਾ ਸਿਹਰਾ ਬੰਨਦਿਆਂ ਕਿਹਾ ਕਿ ਇਹ ਸ਼ਾਨਦਾਰ ਜਿੱਤ ਕੈਪਟਨ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਕਾਰਨ ਸੰਭਵ ਹੋ ਸਕੀ ਹੈ।ਉਨਾਂ ਕਿਹਾ ਕਿ ਨਵੇਂ ਚੁਣੇ ਗਏ ਮੈਂਬਰ ਸੂਬੇ ਅਤੇ ਦਿਹਾਤੀ ਖੇਤਰ ਦੇ ਵਿਕਾਸ ਵਿੱਚ ਆਪਣਾ ਅਹਿਮ ਯੋਗਦਾਨ ਪਾਉਣਗੇ।ਬਾਜਵਾ ਨੇ ਜਿੱਤਣ ਵਾਲੇ ਉਮੀਦਵਾਰਾਂ ਨੂੰ ਵਧਾਈ ਦੇਣ ਦੇ ਨਾਲ ਪਾਰਟੀ ਦੇ ਵਰਕਰਾਂ ਦਾ ਵੀ ਧੰਨਵਾਦ ਕੀਤਾ ਹੈ।
Check Also
ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਲੋਂ ਵਪਾਰ ਮਿਲਣੀ ਦਾ ਆਯੋਜਨ
ਵਿਧਾਇਕ ਗੁਪਤਾ ਨੇ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਵਾਂ ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਪੰਜਾਬ ਸਟੇਟ …
Punjab Post Daily Online Newspaper & Print Media