ਬਠਿੰਡਾ, 23 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪਿੰਡ ਜੋਧਪੁਰ ਪਾਖਰ ਨੇੜੇ ਕੋਟਲਾ ਮਾਈਨਰ ’ਚ ਪਾੜ ਪੈਣ ਕਾਰਣ ਅੱਜ ਪਿੰਡ ਦੇ ਆਲੇ-ਦੁਆਲੇ
ਦੀ ਜ਼ਮੀਨ ’ਚ ਪਾਣੀ ਭਰ ਗਿਆ।ਸਵੇਰੇ 6.00 ਵਜੇ ਦੇ ਕਰੀਬ ਪਏ ਇਸ ਪਾੜ ਦਾ ਪਤਾ ਲੱਗਣ ਤੋਂ ਬਾਅਦ ਡਿਪਟੀ ਕਮਿਸ਼ਨਰ ਬਠਿੰਡਾ ਪ੍ਰਨੀਤ, ਉਪ ਮੰਡਲ ਮੈਜਿਸਟ੍ਰੇਟ ਬਠਿੰਡਾ ਬਲਵਿੰਦਰ ਸਿੰਘ ਅਤੇ ਤਹਿਸੀਲਦਾਰ ਬਠਿੰਡਾ ਸੁਖਬੀਰ ਸਿੰਘ ਬਰਾੜ ਨੇ ਪਿੰਡ ਦਾ ਦੌਰਾ ਕੀਤਾ।ਪਿੰਡ ਵਾਸੀਆਂ ਨਾਲ ਗੱਲ ਕਰਦਿਆਂ ਡਿਪਟੀ ਕਮਿਸ਼ਨਰ ਪ੍ਰਨੀਤ ਨੇ ਕਿਹਾ ਕਿ ਪ੍ਰਭਾਵਿਤ ਇਲਾਕਿਆਂ ਦਾ ਸਰਵੇ ਕੀਤਾ ਜਾਵੇਗਾ ਅਤੇ ਫ਼ਸਲਾਂ ਅਤੇ ਰਿਹਾਇਸ਼ੀ ਮਕਾਨਾਂ ਦੇ ਹੋਏ ਨੁਕਸਾਨ ਦਾ ਢੁਕਵਾਂ ਮੁਆਵਜ਼ਾ ਦਿੱਤਾ ਜਾਵੇਗਾ।ਉਨਾਂ ਨੇ ਦੱਸਿਆ ਕਿ ਅੱਜ ਸਵੇਰੇ ਪਏ ਇਸ ਪਾੜ ਤੋਂ ਬਾਅਦ ਹੈਡ ਵਾਟਰ ਵਰਕਸ ਤੋਂ ਪਾਣੀ ਦੀ ਸਪਲਾਈ ਬੰਦ ਕਰ ਦਿੱਤੀ ਗਈ ਸੀ।ਮਾਈਨਰ ’ਚ ਪਾੜ ਪੈਣ ਨਾਲ 500 ਏਕੜ ਦੇ ਕਰੀਬ ਰਕਬਾ ਪ੍ਰਭਾਵਿਤ ਹੋਇਆ ਹੈ।
Check Also
ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਲੋਂ ਵਪਾਰ ਮਿਲਣੀ ਦਾ ਆਯੋਜਨ
ਵਿਧਾਇਕ ਗੁਪਤਾ ਨੇ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਵਾਂ ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਪੰਜਾਬ ਸਟੇਟ …
Punjab Post Daily Online Newspaper & Print Media