Thursday, April 23, 2026

ਸਿਵਲ ਸਰਜਨ ਵਲੋਂ ਡੇਂਗੂ ਸਬੰਧੀ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਤੋਂ ਬਚਣ ਦੀ ਅਪੀਲ

ਭੀਖੀ, 23 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ)  – ਸਿਵਲ ਸਰਜਨ ਮਾਨਸਾ ਲਾਲ ਚੰਦ ਠਕਰਾਲ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸ਼ਰਾਰਤੀ ਅਨਸਰਾਂ Dengueਵਲੋਂ ਡੇਂਗੂ ਸਬੰਧੀ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਤੋਂ ਬਚਣ ਕਿਉਂ ਜੋ ਸਿਹਤ ਵਿਭਾਗ ਲੋਕਾਂ ਦੇ ਬੀਮਾਰੀਆਂ ਤੋਂ ਬਚਾਅ ਲਈ ਗੰਭੀਰ ਹੈ ਅਤੇ ਅਜਿਹੀਆਂ ਬੀਮਾਰੀਆਂ ਦੀ ਰੋਕਥਾਮ ਲਈ ਨਿਰੰਤਰ ਕਾਰਜਸ਼ੀਲ ਹੈ।ਉਨ੍ਹਾਂ ਦਸਿਆ ਕਿ ਪਿਛਲੇ ਹਫ਼ਤੇ ਜ਼ਿਲ੍ਹਾ ਹਸਪਤਾਲ ਵਿੱਚ ਡੇਂਗੂ ਦੇ 30 ਮਰੀਜ਼ ਆਏ, ਜਿਨ੍ਹਾਂ ਨੂੰ ਓ.ਪੀ.ਡੀ ਰਾਹੀਂ ਦਵਾਈ ਦੇ ਕੇ ਘਰ ਭੇਜ ਦਿੱਤਾ ਗਿਆ ਅਤੇ ਉਹ ਸਾਰੇ ਮਰੀਜ਼ ਹੁਣ ਠੀਕ ਹਨ।
    ਉਨ੍ਹਾਂ ਦੱਸਿਆ ਕਿ ਵਿਸ਼ਾਣੂਆਂ ਰਾਹੀਂ ਫੈਲਣ ਵਾਲੀਆਂ ਬੀਮਾਰੀਆਂ ਜਿਵੇਂ ਡੇਂਗੂ, ਮਲੇਰੀਆ, ਚਿਕਨਗੁਨੀਆਂ, ਕਾਲਾ ਅਜ਼ਾਰ, ਫਲੇਰੀਆ, ਜਪਾਨੀ ਦਿਮਾਗੀ ਬੁਖ਼ਾਰ ਅਤੇ ਪਾਣੀ ਨਾਲ ਪੈਦਾ ਹੋਣ ਵਾਲੀਆਂ ਬੀਮਾਰੀਆਂ ਜਿਵੇਂ ਗੈਸਟਰੋ, ਹੈਜਾ, ਪੀਲੀਆ, ਟਾਈਫਾਈਡ ਦੀ ਰੋਕਥਾਮ ਅਤੇ ਬਚਾਅ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਪਹਿਲਾਂ ਹੀ ਲੋਕਾਂ ਦੇ ਘਰਾਂ ਤੱਕ ਪੰਹੁਚ ਕੀਤੀ ਜਾ ਰਹੀ ਹੈ ਅਤੇ ਮੱਛਰਾਂ ਦਾ ਲਾਰਵਾ ਲੱਭਣ ਲਈ ਫਰਿੱਜ ਦੀਆਂ ਟਰੇਆਂ, ਕੂਲਰਾਂ, ਗਮਲੇ, ਟਾਇਰ ਅਤੇ ਟੈਂਕੀਆਂ ਆਦਿ ਦੀ ਨਿਰੰਤਰ ਚੈਕਿੰਗ ਕੀਤੀ ਜਾ ਰਹੀ ਹੈ।
        ਹਾਲ ਹੀ ਵਿੱਚ ਪਏ ਮੀਂਹ ਤੋਂ ਲੋਕਾਂ ਨੂੰ ਸੁਚੇਤ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਨਾਲ ਮੱਛਰ ਪੈਦਾ ਹੋਣ ਦਾ ਖਦਸ਼ਾ ਹੈ, ਇਸ ਲਈ ਨੇੜੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ ਅਤੇ ਖੜ੍ਹੇ ਪਾਣੀ `ਚ ਲਾਰਵਾ ਪੈਦਾ ਹੋਣ ਤੋਂ ਰੋਕਣ ਲਈ ਸੜੇ ਹੋਏ ਤੇਲ ਦਾ ਛਿੜਕਾਅ ਕੀਤਾ ਜਾਵੇ।ਉਨ੍ਹਾਂ ਲੋਕਾਂ ਨੂੰ ਰੇਹੜੀਆਂ ਤੇ ਧੂੜ-ਮਿੱਟੀ ਨਾਲ ਭਰੇ ਖੁਲ੍ਹੇ ਤੌਰ `ਤੇ ਵੇਚੇ ਜਾ ਰਹੇ ਗਲੇ-ਸੜੇ ਫਲ ਅਤੇ ਸਬਜ਼ੀਆਂ ਨਾ ਖਾਣ ਅਤੇ ਉਬਾਲਿਆ ਅਤੇ ਸਾਫ਼ ਪਾਣੀ ਪੀਣ ਦੀ ਅਪੀਲ ਕੀਤੀ।

Check Also

ਖਾਲਸਾ ਕਾਲਜ ਦੇ ਗਰਲਜ਼ ਹੋਸਟਲ ਵੱਲੋਂ ‘ਪਰਵਾਜ਼’ ਹੋਸਟਲ ਨਾਈਟ ਕਰਵਾਈ ਗਈ

ਅੰਮ੍ਰਿਤਸਰ, 22 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ‘ਪਰਵਾਜ਼’ ਹੋਸਟਲ ਨਾਈਟ’ ਪ੍ਰੋਗਰਾਮ ਕਰਵਾਇਆ …

Leave a Reply