Sunday, November 1, 2026

ਭਾਈ ਘਨਈਆ ਜੀ ਦੀ ਯਾਦ `ਚ ਤਿੰਨ ਰੋਜ਼ਾ ਸਮਾਗਮ ਸੰਪਨ -ਹਿਮਾਂਸ਼ੂ ਅਗਰਵਾਲ

PPN2409201802 ਅੰਮ੍ਰਿਤਸਰ, 24 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਪੰਜਾਬ ਰਾਜ ਰੈਡ ਕਰਾਸ ਸ਼ਾਖਾ ਚੰਡੀਗੜ੍ਹ ਵਲੋਂ ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਵਿਖੇ ਭਾਈ ਘਨਈਆ ਜੀ ਦੀ ਮਿੱਠੀ ਯਾਦ ਵਿੱਚ ਆਯੋਜਿਤ ਤਿੰਨ ਰੋਜਾ ਸਮਾਗਮ ਅੱਜ ਸਮਾਪਤ ਹੋ ਗਿਆ।
     ਹਿਮਾਂਸ਼ੂ ਅਗਰਵਾਲ ਵਧੀਕ ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਨੂੰ ਰੈਡ ਕਰਾਸ ਮਿਸ਼ਨ ਨਾਲ ਜੁੜ ਕੇ ਮਾਨਤਵਾ ਦੇ ਭਲੇ ਲਈ ਕੰਮ ਕਰਨ ਦੀ  ਪ੍ਰੇਰਨਾ ਦਿੱਤੀ। ਉਨ੍ਹਾਂ ਕਿਹਾ ਕਿ ਰੈਡ ਕਰਾਸ ਵਲੋਂ ਇਹ ਤਿੰਨ ਰੋਜ਼ਾ ਸਮਗਾਮ ਆਯੋਜਿਤ ਕੀਤਾ ਗਿਆ ਜਿਸ ਵਿੱਚ 25 ਸਕੂਲ ਅਤੇ ਕਾਲਜਾਂ ਦੇ ਵਿਦਿਆਰਥੀਆਂ, ਅਧਿਆਪਕਾਂ, ਰੈਡ ਕਰਾਸ ਵਲੰਟੀਅਰ ਅਤੇ ਸਮਾਜ ਸੇਵਕਾਂ ਨੇ ਭਾਗ ਲਿਆ।ਉਨ੍ਹਾਂ ਕਿਹਾ ਕਿ ਰੈਡ ਕਰਾਸ ਸੰਸਥਾ ਦੇ ਸਥਾਪਨਾ ਤੋਂ ਕਈ ਸੋ ਸਾਲ ਪਹਿਲਾਂ ਹੀ ਉਹ ਮਹਾਨ ਆਤਮਾ ਨੇ ਮਾਨਤਵਾ ਦੀ ਸੇਵਾ ਦੇ ਮਿਸ਼ਨ ਦੀ ਸ਼ੁਰੂਆਤ ਕਰ ਦਿੱਤੀ ਸੀ। PPN2409201803
     ਸੀ.ਐਸ ਤਲਵਾੜ ਸਕੱਤਰ ਪੰਜਾਬ ਰੈਡ ਕਰਾਸ ਨੇ ਕਿਹਾ ਕਿ ਰੈਡ ਕਰਾਸ ਸੰਸਥਾ ਲੋੜਵੰਦ ਲੋਕਾਂ ਦੀ ਮਦਦ ਕਰਨ ਹਮੇਸ਼ਾਂ ਤਿਆਰ ਰਹਿੰਦੀ ਹੈ।ਉਨ੍ਹਾਂ ਕਿਹਾ ਕਿ ਇਸ ਸੰਸਥਾ ਵਲੋਂ ਵਿਧਵਾ ਔਰਤਾਂ ਨੂੰ ਸਿਲਾਈ ਮਸ਼ੀਨਾਂ, ਦਿਵਿਆਂਗ ਵਿਅਕਤੀਆਂ ਨੂੰ ਟਰਾਈਸਾਈਕਲ, ਮੈਡੀਕਲ ਸਹੂਲਤਾਂ ਦੇ ਨਾਲ ਦਵਾਈਆਂ ਦਾ ਪ੍ਰਬੰਧ ਕੀਤਾ ਜਾਂਦਾ ਹੈ।ਤਲਵਾੜ ਨੇ ਦੱਸਿਆ ਕਿ ਸਾਨੂੰ ਸਾਰਿਆਂ ਨੂੰ ਭਾਈ ਘਨਈਆ ਜੀ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਲੋਕ ਭਲਾਈ ਦੇ ਕੰਮ ਅਤੇ ਸੇਵਾ ਕਰਨੀ ਚਾਹੀਦੀ ਹੈ।ਸ਼੍ਰੋਮਣੀ ਕਮੇਟੀ ਤੇ ਰੇੈਡ ਕਰਾਸ ਦੋਵੇਂ ਹੀ ਮਨੁੱਖਤਾਂ ਦੇ ਭਲੇ ਲਈ ਕੰਮ ਕਰ ਰਹੀਆਂ ਹਨ।
     ਇਸ ਸਮਾਪਤੀ ਸਮਾਰੋਹ ਵਿੱਚ ਕਰਵਾਏ ਗਏ ਵੱਖ-ਵੱਖ ਮੁਕਾਬਲਿਆਂ ਦੇ ਜੇਤੂਆਂ ਨੂੰ ਯਾਦਗਾਰੀ ਚਿੰਨ ਪ੍ਰਦਾਨ ਕੀਤੇ ਗਏ ਅਤੇ ਸਕੂਲ ਪ੍ਰਿੰਸੀਪਲ ਮੈਡਮ ਮਨਦੀਪ ਕੌਰ ਵਲੋਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਸਲਵਿੰਦਰ ਸਿੰਘ ਜਿਲ੍ਹਾ ਸਿਖਿਆ ਅਫਸਰ, ਹਰਬੰਸ ਸਿੰਘ ਉਪ ਸਕੱਤਰ, ਜਗਜੀਤ ਸਿੰਘ ਖਾਲਸਾ, ਪੰਕਜ ਰਾਏ, ਮੈਡਮ ਆਦਰਸ਼ ਸ਼ਰਮਾ ਅਤੇ ਸਕੂਲ ਦੇ ਸਟਾਫ ਤੋਂ ਇਲਾਵਾ ਵੱਖ-ਵੱਖ ਸੰਸਥਾਵਾਂ ਦੇ ਮੈਂਬਰ ਹਾਜ਼ਰ ਸਨ। ਇਸ ਤੋਂ ਪਹਿਲਾਂ ਸਮਾਗਮ ਮੌਕੇ ਝੰਡਾ ਲਹਿਰਾਉਣ ਦੀ ਰਸਮ ਤੋਂ ਬਾਅਦ ਭਾਈ ਘਨਈਆ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਦੀਆਂ ਵਿਦਿਆਰਥਣਾਂ ਵੱਲੋਂ ਸ਼ਬਦ ਗਾਇਨ ਵੀ ਕੀਤਾ ਗਿਆ।

Check Also

ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ 18 ਫ਼ਰਵਰੀ ਨੂੰ ਅੰਮ੍ਰਿਤਸਰ ਅਤੇ 19-20 ਨੂੰ ਹੋਣਗੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਗਮ

ਅੰਮ੍ਰਿਤਸਰ, 30 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੀ …

Leave a Reply