
ਬਟਾਲਾ, 23 ਅਗਸਤ (ਨਰਿਦਰ ਬਰਨਾਲ) – ਪੰਜਾਬ ਸਰਕਾਰ ਵੱਲੋਂ ਧਾਰਮਿਕ ਅਤੇ ਇਤਿਹਾਸਕ ਸ਼ਹਿਰ ਸ੍ਰੀ ਹਰਗੋਬਿੰਦਪੁਰ ਦੇ ਸਰਬਪੱਖੀ ਵਿਕਾਸ ਵੱਲ ਉਚੇਚਾ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਸ਼ਹਿਰ ਦੀ 100 ਫੀਸਦੀ ਅਬਾਦੀ ਨੂੰ ਪੀਣ ਵਾਲਾ ਸਾਫ ਪਾਣੀ ਅਤੇ ਹਰ ਘਰ ਨੂੰ ਸੀਵਰੇਜ ਦੀ ਸਹੂਲਤ ਦੇਣ ਦਾ ਪ੍ਰੋਜੈਕਟ ਹਾਲ ਹੀ ਵਿੱਚ ਮੁਕੰਮਲ ਹੋ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ਼.ਡੀ.ਐਮ ਬਟਾਲਾ ਅਤੇ ਨਗਰ ਕੌਂਸਲ ਸ੍ਰੀ ਹਰਗੋਬਿੰਦਪੁਰ ਦੇ ਪ੍ਰਸ਼ਾਸਕ ਰਜਤ ਉਬਰਾਏ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਹਰਗੋਬਿੰਦਪੁਰ ਸ਼ਹਿਰ ਦੇ ਸੀਵਰੇਜ ਅਤੇ ਵਾਟਰ ਸਪਲਾਈ ਪ੍ਰੋਜੈਕਟ ਲਈ 850 ਕਰੋੜ ਰੁਪਏ ਜਾਰੀ ਕੀਤੇ ਗਏ ਸਨ, ਜਿਸ ਵਿਚੋਂ 780 ਕਰੋੜ ਰੁਪਏ ਖਰਚ ਕਰਕੇ ਇਹ ਪ੍ਰੋਜੈਕਟ ਪੂਰਾ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਸ਼ਹਿਰ 26 ਕਿਲੋਮੀਟਰ ਸੀਵਰੇਜ ਦੀਆਂ ਪਾਈਪਾਂ ਵਿਛਾ ਕੇ ਹਰ ਘਰ ਨੂੰ ਸੀਵਰੇਜ ਨਾਲ ਜੋੜਿਆ ਗਿਆ ਹੈ। ਇਸ ਤੋਂ ਇਲਾਵਾ ਸ਼ਹਿਰ ੍ਤਚ 153 ਕਿਲੋਮੀਟਰ ਲੰਬੀ ਮੇਨ ਸੀਵਰੇਜ ਪਾਈਪ ਪਾਈ ਗਈ ਹੈ।ਐਸ਼.ਡੀ.ਐਮ ਉਬਰਾਏ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਹਰਗੋਬਿੰਦਪੁਰ ਵਿੱਚ ਸੀਵਰੇਜ ਪਾਉਣ ਤੋਂ ਇਲਾਵਾ ਸ਼ਹਿਰੋਂ ਬਾਹਰਵਾਰ ਇੱਕ ਸੀਵਰੇਜ ਟਰੀਟਮੈਂਟ ਪਲਾਂਟ ਵੀ ਬਣਾਇਆ ਗਿਆ ਹੈ ਜਿਥੇ ਸੀਵਰੇਜ ਦੇ ਪਾਣੀ ਨੂੰ ਸਾਫ ਕਰਕੇ ਸਿੰਚਾਈ ਦੀ ਵਰਤੋਂ ‘ਚ ਲਿਆਂਦਾ ਜਾਵੇਗਾ।
ਐਸ਼.ਡੀ.ਐਮ ਰਜਤ ਉਬਰਾਏ ਨੇ ਅੱਗੇ ਦੱਸਿਆ ਕਿ ਸ੍ਰੀ ਹਰਗੋਬਿੰਦਪੁਰ ਸ਼ਹਿਰ ਦੀ 100 ਫੀਸਦੀ ਅਬਾਦੀ ਨੂੰ ਪੀਣ ਲਈ ਸਾਫ ਪਾਣੀ ਮੁਹੱਈਆ ਕਰਾਉਣ ਲਈ ਵਾਟਰ ਸਪਲਾਈ ਦਾ ਪ੍ਰੋਜੈਕਟ ਵੀ ਪੂਰਾ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ੍ਤਚ ਹਰ ਘਰ ਤੱਕ ਪਾਣੀ ਦੀਆਂ ਪਾਈਪਾਂ ਪੁੰਚਾਈਆਂ ਗਈਆਂ ਹਨ ਅਤੇ ਸ਼ਹਿਰ ੍ਤਚ 3 ਨਵੇਂ ਟਿਊਬਵੈੱਲ ਲਗਾਏ ਗਏ ਹਨ। ਉਨ੍ਹਾਂ ਸ਼ਹਿਰ ਦੇ ਲੋਕਾਂ ਨੂੰ ਇਸ ਪ੍ਰੋਜੈਕਟ ਦੇ ਪੂਰਾ ਹੋਣ ੍ਤਤੇ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਸ੍ਰੀ ਹਰਗੋਬਿੰਦਪੁਰ ਸ਼ਹਿਰ ਦੇ ਵਿਕਾਸ ਲਈ ਵੱਚਨਬੱਧ ਹੈ। ਉਨ੍ਹਾਂ ਸ੍ਰੀ ਹਰਗੋਬਿੰਦਪੁਰ ਵਾਸੀਆਂ ਨੂੰ ਅਪੀਲ ਕੀਤੀ ਕਿ ਸਾਰੇ ਸ਼ਹਿਰ ਵਾਸੀ ਇਸ ਸਹੂਲਤ ਦਾ ਲਾਭ ਉਠਾਉਣ ਅਤੇ ਜਿਹੜੇ ਲੋਕ ਸੀਵਰੇਜ ਅਤੇ ਪਾਣੀ ਦੀ ਸਪਲਾਈ ਦੇ ਕੂਨੇਕਸ਼ਨ ਲੈਣ ਤੋਂ ਅਜੇ ਤੱਕ ਵਾਂਝੇ ਰਹਿ ਗਏ ਹਨ ਉਹ ਨਗਰ ਕੌਂਸਲ ਦਫਤਰ ੍ਤਚ ਕੁਨੈਕਸ਼ਨ ਲਈ ਅਪਲਾਈ ਕਰ ਸਕਦੇ ਹਨ।
Check Also
ਕਮਿਸ਼ਨਰ ਸ਼ੇਰਗਿੱਲ ਵੱਲੋਂ ਕਰਮਚਾਰੀਆਂ ਨੂੰ ਜਨਗਣਨਾ ਡਿਊਟੀ ਜਿੰਮੇਵਾਰੀ ਨਾਲ ਨਿਭਾਉਣ ਦੀ ਅਪੀਲ
ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ …
Punjab Post Daily Online Newspaper & Print Media