Wednesday, April 22, 2026

ਸਿਖਿਆ ਮੰਤਰੀ ਸੋਨੀ ਵਲੋਂ ਮੀਂਹ ਪ੍ਰਭਾਵਿਤ ਇਲਾਕੇ ਦਾ ਦੌਰਾ

PPN2409201811ਅੰਮ੍ਰਿਤਸਰ, 24 ਸਤੰਬਰ (ਪੰਜਾਬ ਪੋਸਟ ਬਿਊਰੋ) – ਸਿਖਿਆ ਤੇ ਵਾਤਾਵਰਣ ਮੰਤਰੀ ਓਮ ਪ੍ਰਕਾਸ਼ ਸੋਨੀ ਵਲੋਂ ਮੀਂਹ ਤੋਂ ਪ੍ਰਭਾਵਿਤ ਕੇਂਦਰੀ ਹਲਕੇ ਦੀ ਵਾਰਡ ਨੰਬਰ 57 ਦਾ ਦੌਰਾ ਕੀਤਾ ਗਿਆ। ਜਿਸ ਦੌਰਾਨ ਸੋਨੀ ਖੁਦ ਮੀਂਹ ਪ੍ਰਭਾਵਿਤ ਇਲਾਕਿਆਂ ਦੇ ਅੰਦਰ ਤੱਕ ਗਏ ਅਤੇ ਮੀਂਹ ਦੇ ਪਾਣੀ ਨਾਲ ਸਬੰਧਤ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ।  ਸਿਖਿਆ ਮੰਤਰੀ ਨੇ ਮੌਕੇ `ਤੇ ਹੀ ਨਗਰ ਨਿਗਮ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਇਸ ਇਲਾਕੇ ਵਿਚੋਂ ਮੀਂਹ ਦਾ ਪਾਣੀ ਕੱਢਿਆ ਜਾਵੇ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ।ਸੋਨੀ ਨੇ ਪਾਵਰਕਾਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਲਾਕੇ ਦੀ ਬਿਜਲੀ ਨੂੰ ਨਿਰਵਿਘਨ ਜਾਰੀ ਰੱਖਿਆ ਜਾਵੇ।ਉਨ੍ਹਾਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਕਿਹਾ ਕਿ ਇਸ ਇਲਾਕੇ ਵਿੱਚ ਜਿਆਦਾ ਤੋਂ ਜਿਆਦਾ ਫਾਗਿੰਗ ਕਰਵਾਈ ਜਾਵੇ ਤਾਂ ਜੋ ਡੇਂਗੂ ਦੇ ਪ੍ਰਕੋਪ ਤੋਂ ਬਚਿਆ ਜਾ ਸਕੇ। ਉਨ੍ਹਾਂ ਦੇ ਨਾਲ ਕੌਂਸਲਰ ਗੁਰਪ੍ਰੀਤ ਕੌਰ ਲਾਟੀ, ਸਾਬਕਾ ਕੌਂਸਲਰ ਸਰਬਜੀਤ ਸਿੰਘ ਲਾਟੀ, ਮੋਹਨ ਲਾਲ ਕੋਹਲੀ, ਅਸ਼ੋਕ ਸ਼ਾਹੀ, ਅਮਿਤ ਸ਼ਰਮਾ, ਐਕਸੀਅਨ ਸ਼ਿਵ ਕੁਮਾਰ, ਯਸ਼ ਪਹਿਲਵਾਲ, ਜਗਦੀਸ਼ ਭਗਤ, ਅਰੁਨ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

Check Also

ਕਮਿਸ਼ਨਰੇਟ ਪੁਲਿਸ ਅਤੇ ਐਸ.ਓ.ਜੀ ਵਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਇਲਾਕਿਆਂ ‘ਚ ਚੈਕਿੰਗ

ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ ਦੀਆਂ ਹਦਾਇਤਾਂ ‘ਤੇ …

Leave a Reply