Tuesday, April 21, 2026

ਪਹਿਲੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸਜਾਏ ਕੀਰਤਨ ਦਰਬਾਰ

ਬਠਿੰਡਾ, 25 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਸਾਹਿਬ ਕਿਲ੍ਹਾ ਮੁਬਾਰਕ ਵਿਖੇ PPN2509201801ਐਤਵਾਰ ਦੀ ਸ਼ਾਮ ਧਾਰਮਿਕ ਸੰਸਥਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਤੇ ਭਾਈ ਘਨ੍ਹੱਈਆ ਜੀ ਸੇਵਕ ਦਲ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ ਗਿਆ।ਜਿਸ ਦੀ ਅਰੰਭਤਾ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਸੰਗਤ ਰੂਪ ਵਿੱਚ ਕਰਕੇ ਕੀਤੀ ਗਈ।ਹਜੂਰੀ ਰਾਗੀ ਗੁਰਦੁਆਰਾ ਕਿਲ੍ਹਾ ਮੁਬਾਰਕ ਅਤੇ ਮੁੱਖ ਗ੍ਰੰਥੀ ਜਗਤਾਰ ਸਿੰਘ ਨੇ ਕਥਾ ਵਿਆਖਿਆ ਨਾਲ ਧੁਰ ਕੀ ਬਾਣੀ ਅਤੇ ਸਿੱਖ ਦੀ ਪ੍ਰੀਭਾਸ਼ਾ ਬਾਰੇ ਪਾਇਆ।ਭਾਈ ਤਰਸੇਮ ਸਿੰਘ ਹਰਰਾਏਪੁਰ ਵਾਲੇ ਅਤੇ ਭਾਈ ਦਿਲਬੀਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਵਾਲਿਆਂ ਸੰਗਤਾਂ ਨੂੰ ਰੱਬੀ ਬਾਣੀ ਦੇ ਕੀਰਤਨ ਨਾਲ ਨਿਹਾਲ ਕੀਤਾ।ਅੰਤ ਵਿੱਚ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ।ਬਾਹਰੋ ਆਏ ਪ੍ਰਚਾਰਕਾਂ ਦਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਮੈਂਬਰਾਂ ਅਵਤਾਰ ਸਿੰਘ ਕੈਂਥ, ਗੁਰਦਰਸ਼ਨ ਸਿੰਘ, ਹਰਜਿੰਦਰ ਸਿੰਘ ਰਾਣਾ, ਹਰਬਿੰਦਰ ਸਿੰਘ ਭੋਲਾ, ਗੁਰਮੀਤ ਸਿੰਘ ਦਵਾਈਆਂ ਵਾਲੇ, ਪ੍ਰਿਤਪਾਲ ਸਿੰਘ ਪਾਲੀ ਆਦਿ ਨੇ ਗੁਰੂ ਦੀ ਬਖ਼ਸ਼ਿਸ਼ ਸਿਰਪਾਓ ਭੇਂਟ ਕਰਕੇ ਸਨਮਾਨ ਕੀਤਾ।ਗੁਰਦੁਆਰਾ ਸਾਹਿਬ ਹਾਜੀ ਰਤਨ ਅਤੇ ਕਿਲ੍ਹਾ ਮੁਬਾਰਕ ਦੇ ਮੈਨੇਜਰ ਇਕਬਾਲ ਸਿੰਘ ਅਤੇ ਲੰਗਰ ਬਣਾਉਣ ਵਾਲੇ ਵੀਰ ਪ੍ਰੀਤਮ ਸਿੰਘ, ਚਰਨਜੀਤ ਸਿੰਘ, ਸ਼ਰਨਜੀਤ ਸਿੰਘ, ਚਰਨਜੀਤ ਸਿੰਘ ਐਨ.ਐਫ.ਐਲ, ਗੁਰਿੰਦਰਜੀਤ ਸਿੰਘ ਡਿੰਪੀ, ਹਰੀ ਸਿੰਘ ਤੇ ਹਾਜਰ ਸੰਗਤਾਂ ਦਾ ਧੰਨਵਾਦ ਕੀਤਾ ਗਿਆ।

Check Also

ਕਮਿਸ਼ਨਰੇਟ ਪੁਲਿਸ ਅਤੇ ਐਸ.ਓ.ਜੀ ਵਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਇਲਾਕਿਆਂ ‘ਚ ਚੈਕਿੰਗ

ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ ਦੀਆਂ ਹਦਾਇਤਾਂ ‘ਤੇ …

Leave a Reply