ਬਠਿੰਡਾ, 25 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਭਾਈ ਘਨੱਈਆ ਸੇਵਾ ਸੁਸਾਇਟੀ ਵੱਲੋਂ ਮੈਂਬਰਾਂ ਅਤੇ ਸਹਿਯੋਗੀ ਸੱਜਣਾਂ ਦੇ ਸਹਿਯੋਗ ਨਾਲ
ਗੁਰਦੁਆਰਾ ਜੀਵਨ ਪ੍ਰਕਾਸ਼ ਮਾਡਲ ਟਾਊਨ ਬਠਿੰਡਾ ਵਿਖੇ ਗੋਡੇ ਅਤੇ ਜੋੜਾਂ ਦੇ ਦਰਦਾਂ ਦਾ ਮੁਫਤ ਜਾਂਚ ਦਾ ਕੈਂਪ ਲਾਇਆ ਗਿਆ।ਜਿਸ ਵਿੱਚ ਡਾਕਟਰ ਪਰਮਿੰਦਰ ਸਿੰਘ ਕੁਲਾਰ ਨੇ ਕਰੀਬ 70 ਤੋਂ ਵੱਧ ਮਰੀਜਾਂ ਦਾ ਚੈਕਅੱਪ ਕਰਕੇ ਦਵਾਈ ਦਿੱਤੀ।ਇਸ ਸਮੇਂ ਸ਼ੁਗਰ ਦੇ ਟੈਸਟ ਵੀ ਕੀਤੇ ਗਏ। ਸੁਸਾਇਟੀ ਆਗੂ ਕੁਲਜੀਤ ਸਿੰਘ ਸੰਧੂ ਨੇ ਦੱਸਿਆ ਕਿ ਇਸ ਕੈਂਪ ਵਿੱਚ ਪ੍ਰਮੁੱਖ ਟਰਾਂਸਪੋਰਟਰ ਪ੍ਰਿਥੀਪਾਲ ਸਿੰਘ ਜਲਾਲ ਸਮੇਤ ਇਲਾਕੇ ਦੀਆ ਪ੍ਰਮੁੱਖ ਸਖਸ਼ੀਅਤਾਂ ਵੀ ਹਾਜਰ ਹੋਈਆਂ।ਸੁਸਾਇਟੀ ਮੈਂਬਰਾਂ ਵੱਲੋਂ ਡਾਕਟਰ ਸਮੇਤ ਆਏ ਮਹਿਮਾਨਾਂ ਦਾ ਸਨਮਾਨ ਕੀਤਾ ਗਿਆ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media