ਬਠਿੰਡਾ, 25 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਲਾਈਨ ਪਾਰ ਇਲਾਕੇ ਵਿੱਚ ਪਿਛਲੇ 10 ਸਾਲਾਂ ਤੋਂ ਲਟਕ
ਰਹੀ 40 ਗਲੀਆਂ ਨੂੰ ਜੋੜਨ ਵਾਲੀ ਮੇਨ ਸੁਰਖਪੀਰ ਰੋਡ ਦਾ ਸ਼ੁਭ ਆਰੰਭ ਕਾਂਗਰਸੀ ਆਗੂਆਂ ਦੀ ਹਾਜ਼ਰੀ ਵਿੱਚ ਕੀਤਾ।ਪ੍ਰਭਾਵਸ਼ਾਲੀ ਇਕੱਠ ਨੂੰ ਸੰਬੋਧਨ ਕਰਦਿਆਂ ਬਾਦਲ ਨੇ ਕਿਹਾ ਕਿ ਸਾਡੀ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਇੱਕ-ਇੱਕ ਕਰਕੇ ਪੂਰਾ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਇਸ ਸੜਕ ਦੇ ਬਣਨ ਨਾਲ ਤਿੰਨ ਵਾਰਡਾਂ ਦੇ ਲੋਕਾਂ ਦੀ ਵੱਡੀ ਸਮੱਸਿਆ ਹੱਲ ਹੋ ਗਈ ਹੈ।
ਸਮਾਗਮ ਨੂੰ ਸੰਬੋਧਨ ਕਰਦਿਆਂ ਚਮਕੌਰ ਸਿੰਘ ਮਾਨ ਨੇ ਵਿੱਤ ਮੰਤਰੀ ਬਾਦਲ ਦਾ ਧੰਨਵਾਦ ਕੀਤਾ। ਸਮਾਗਮ ਨੂੰ ਸੰਬੋਧਨ ਕਰਦਿਆਂ ਅਸ਼ੋਕ ਕੁਮਾਰ ਜਨਰਲ ਸਕੱਤਰ ਪੀ.ਪੀ.ਸੀ.ਸੀ, ਭੁਪਿੰਦਰ ਸਿੰਘ ਭੁੱਲਰ, ਪ੍ਰਿਥੀਪਾਲ ਸਿੰਘ ਜਲਾਲ, ਵਿਪਨ ਮੀਤੂ ਅਤੇ ਰਜਨੀ ਬਾਲਾ ਚੇਅਰਪਰਸਨ ਨੇ ਕਿਹਾ ਕਿ ਨਗਰ ਨਿਗਮ ਨੇ ਇਸ ਸੜਕ ਨੂੰ ਇੱਕ ਸਾਲ ਰੋਕੀ ਰੱਖਿਆ, ਪਰ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਯਤਨਾਂ ਸਦਕਾ ਇਸ ਦਾ ਕੰਮ ਨਗਰ ਸੁਧਾਰ ਟਰੱਸਟ ਰਾਹੀਂ ਸ਼ੁਰੂ ਕਰਵਾਇਆ ਗਿਆ ਹੈ।
ਇਸ ਮੌਕੇ ਓ.ਐਸ.ਡੀ ਜਸਵੀਰ ਸਿੰਘ ਢਿੱਲੋਂ, ਕੇ.ਕੇ ਅਗਰਵਾਲ, ਅਰੁਣ ਵਧਾਵਨ, ਰਾਜਨ ਗਰਗ, ਪਵਨ ਮਾਨੀ, ਸਰਫਰਾਜ਼ ਗਿੱਲ, ਸੁਖਦੇਵ ਸਿੰਘ ਜਾਦੂਗਰ, ਅਸ਼ੋਕ ਕੁਮਾਰ ਬੱਬੂ, ਸੂਬੇਦਾਰ ਹਰਪਾਲ ਸਿੰਘ, ਅਨਿਲ ਯਾਦਵ, ਧਰਮਪਾਲ, ਰਾਮ ਸਿੰਘ, ਰੋਸ਼ਨ ਲਾਲ ਆਦਿ ਹਾਜਰ ਸਨ।
Check Also
ਕਮਿਸ਼ਨਰੇਟ ਪੁਲਿਸ ਅਤੇ ਐਸ.ਓ.ਜੀ ਵਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਇਲਾਕਿਆਂ ‘ਚ ਚੈਕਿੰਗ
ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ ਦੀਆਂ ਹਦਾਇਤਾਂ ‘ਤੇ …
Punjab Post Daily Online Newspaper & Print Media