Monday, August 24, 2026

’ਬਾਬਾਣੀਆਂ ਕਹਾਣੀਆਂ’ ਧਾਰਮਿਕ ਪੁਸਤਕ ਖਾਲਸਾ ਸਕੂਲ ਲਾਈਬ੍ਰੇਰੀ ਨੂੰ ਭੇਂਟ

PPN23081405
ਬਠਿੰਡਾ, 23 ਅਗਸਤ (ਜਸਵਿੰਦਰ ਸਿੰਘ ਜੱਸੀ) – ਸਥਾਨਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਬਠਿੰਡਾ ਵਿਖੇ ਸਵੇਰ ਦੀ ਸਭਾ ਵਿੱਚ  ਲੇਖਕ ਸ: ਅਮਰ ਸਿੰਘ ਸਿੱਧੂ ਵੱਲੋਂ ਆਪਣੀ ਧਾਰਮਿਕ ਪੁਸਤਕ ‘ਬਾਬਾਣੀਆਂ ਕਹਾਣੀਆਂ’ ਸਕੂਲ ਦੀ ਲਾਇਬ੍ਰੇਰੀ ਨੂੰ ਭੇਂਟ ਕੀਤੀ ਗਈ । ਇਸ ਮੌਕੇ ਸ: ਅਮਰ ਸਿੰਘ ਸਿੱਧੂ ਦੀ ਧਰਮਪਤਨੀ ਨੇ ਦੱਸਿਆ ਕਿ ਉਨ੍ਹਾਂ ਦੀ ਇਹ ਪੁਸਤਕ  ਗੁਰਬਾਣੀ ਦੇ ਸਿਧਾਂਤਾ ਬਾਰੇ ਭਰਪੂਰ ਜਾਣਕਾਰੀ ਦਿੰਦੀ ਹੈ। ਜਿਸ ਨੂੰ ਪੜ੍ਹ ਕੇ ਬੱਚਿਆਂ ਵਿੱਚ ਗੁਰਬਾਣੀ ਪ੍ਰਤੀ ਉਤਸ਼ਾਹਤ ਕਰਕੇ ਉਨ੍ਹਾਂ ਨੂੰ ਹੋਰ ਵੀ ਗੁਰਬਾਣੀ ਨਾਲ ਜੁੜਨ ਦਾ ਮੋਕਾ ਮਿਲੇਗਾ । ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਨਾਜਰ ਸਿੰਘ ਢਿੱਲੋਂ, ਡਾਇਰੈਕਟਰ ਦਿਲਬਾਗ ਸਿੰਘ ਤਲਵਾੜ,ਵਾਈਸ ਪ੍ਰਿੰਸੀਪਲ ਮੈਡਮ ਸ਼ਿੰਦਰਪਾਲ ਕੌਰ,ਧਾਰਮਿਕ ਅਧਿਆਪਕਾ ਮੈਡਮ ਚਰਨਜੀਤ ਕੌਰ ਵੱਲੋਂ ਲੇਖਕ ਸ: ਅਮਰ ਸਿੰਘ ਸਿੱਧੂ ਦਾ ਧੰਨਵਾਦ ਕੀਤਾ ਗਿਆ । ਇਸ ਸਮੇਂ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ।

Check Also

ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …

Leave a Reply