ਬਠਿੰਡਾ, 25 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਥਾਨਕ ਦੀਪ ਸਿੰਘ ਨਗਰ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਸਾਹਿਬ ਵਿਖੇ
ਗੁੱਡਵਿਲ ਸੁਸਾਇਟੀ ਵਲੋਂ ਅੱਖਾਂ ਦਾ ਮੁਫਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ।ਜਿਸ ਵਿੱਚ ਆਲ ਇੰਡੀਆ ਰੇਡੀਓ ਬਠਿੰਡਾ ਦੇ ਚੀਫ ਰਾਜੀਵ ਅਰੋੜਾ ਨੇ ਬਤੌਰ ਮੁੱਖ ਮਹਿਮਾਨ ਅਤੇ ਇੰਜੀਨੀਅਰ ਸੇਠੀ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।ਉਨ੍ਹਾਂ ਗੁਡਵਿੱਲ ਸੁਸਾਇਟੀ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸੁਸਾਇਟੀ ਲੰਮੇ ਸਮੇਂ ਤੋਂ ਸਮਾਜ ਸੇਵਾ ਦੇ ਅਜਿਹੇ ਕੰਮਾਂ ‘ਚ ਵੱਧ ਚੜ ਕੇ ਭਾਗ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਸੁਸਾਇਟੀ ਦੇ ਪ੍ਰਧਾਨ ਵਿਜੇ ਬਰੇਜਾ ਅਤੇ ਸਮੂਹ ਮੈਂਬਰ ਪੂਰੀ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਨਿਭਾਉਂਦੇ ਹਨ ਅਤੇ ਕਿਹਾ ਕਿ ਸੁਸਾਇਟੀ ਭਵਿੱਖ ‘ਚ ਵੀ ਅਜਿਹੇ ਸਮਾਜ ਸੇਵੀ ਕੰਮਾਂ ‘ਚ ਆਪਣਾ ਯੋਗਦਾਨ ਪਾ ਕੇ ਜਰੂਰਤਮੰਦਾਂ ਦਾ ਸਹਾਰਾ ਬਣੇ।
ਸੁਸਾਇਟੀ ਦੇ ਪ੍ਰਧਾਨ ਵਿਜੇ ਬਰੇਜਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਸਮੇਂ ਸਮੇਂ ‘ਤੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਦੀਆਂ ਪੱਛੜੀਆਂ ਬਸਤੀਆਂ ‘ਚ ਅਜਿਹੇ ਕੈਂਪ ਲਗਾਏ ਜਾਂਦੇ ਹਨ, ਜਿਸ ਲੜੀ ਤਹਿਤ ਦੀਪ ਸਿੰਘ ਨਗਰ ‘ਚ ਇਹ ਕੈਂਪ ਪਹਿਲੀ ਵਾਰ ਲਗਾਇਆ ਗਿਆ ਹੈ।ਉਨ੍ਹਾਂ ਦੱਸਿਆ ਕਿ ਇਸ ਕੈਂਪ ਦੌਰਾਨ ਅੱਖਾਂ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਕਰੀਬ 167 ਮਰੀਜ਼ਾਂ ਦਾ ਚੈਕਅੱਪ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਸੁਸਾਇਟੀ ਵੱਲੋਂ ਜਨਰਲ ਮੈਡੀਕਲ ਕੈਂਪ ਵੀ ਲਗਾਇਆ ਜਾਵੇਗਾ ਤਾਂ ਕਿ ਸਮੂਹ ਸ਼ਹਿਰ ਵਾਸੀ ਤੰਦਰੁਸਤ ਰਹਿ ਸਕਣ। ਇਸ ਮੌਕੇ ਗੁੱਡਵਿਲ ਸਟਾਫ, ਪਿੰਕ ਪਬਲਿਕ ਸਕੂਲ ਦੇ ਪ੍ਰਿੰਸੀਪਲ ਅਮਨਦੀਪ ਸਿੰਘ, ਬਾਬਾ ਦੀਪ ਸਿੰਘ ਜੀ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਹਰਦੇਵ ਸਿੰਘ ਦਾ ਵਿਸੇਸ਼ ਸਹਿਯੋਗ ਰਿਹਾ।
Check Also
ਅਗਨੀਵੀਰਾਂ ਅਤੇ ਭਾਰਤੀ ਫੌਜ ਦੇ ਜਵਾਨਾਂ ਲਈ ਉਚ ਸਿੱਖਿਆ ਦੇ ਨਵੇਂ ਦਰਵਾਜ਼ੇ ਖੁੱਲ੍ਹੇ
ਅੰਮ੍ਰਿਤਸਰ, 21 ਜੂਨ (ਸੁਖਬੀਰ ਸਿੰਘ ਖੁਰਮਣੀਆਂ) ਵਾਈਸ-ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਦੇ ਉੱਚੇ ਵਿਜ਼ਨ, ਦੂਰਅੰਦੇਸ਼ੀ …
Punjab Post Daily Online Newspaper & Print Media