Wednesday, July 29, 2026

ਟੈਂਕਰ ਹੇਠ ਆਉਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ

ਅਵਾਰਾ ਪਸ਼ੂ ਦੇ ਟੱਰਾਉਣ ਨਾਲ ਇੱਕ ਹੋਰ ਮੋਟਰਸਾਇਕਲ ਸਵਾਰ ਜ਼ਖ਼ਮੀ
ਬਠਿੰਡਾ, 25 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਬਠਿੰਡਾ-ਮਾਨਸਾ ਰੋਡ ‘ਤੇ ਤੇਲ ਟੈਂਕਰ ਨੇ ਇੱਕ ਮੋਟਰਸਾਇਕਲ ਚਾਲਕ ਨੂੰ ਬੁਰੀ ਤਰ੍ਹਾਂ ਕੁਚਲ PPN2509201821ਦਿੱਤਾ।ਘਟਨਾ ਦੀ ਸੂਚਨਾ ਮਿਲਦਿਆਂ ਸਹਾਰਾ ਵਰਕਰ ਮਨੀ ਕਰਨ ਸ਼ਰਮਾ, ਹਰਬੰਸ ਸਿੰਘ, ਇੰਦਰਜੀਤ ਸਿੰਘ ਗੋਪੀ ਅਤੇ ਸੰਦੀਪ ਗਿੱਲ ਘਟਨਾ ਸਥਾਨ ‘ਤੇ ਪਹੰੁਚੇ ਅਤੇ ਦੇਖਿਆ ਕਿ ਮੋਟਰਸਾਇਕਲ ਚਾਲਕ ਦਾ ਸਿਰ ਟੈਂਕਰ ਥੱਲੇ ਆ ਕੇ ਬੁਰੀ ਤਰ੍ਹਾਂ ਕੁਚਲਿਆ ਗਿਆ, ਜਿਸ ਦੀ ਸੂਚਨਾ ਵਰਕਰਾਂ ਨੇ ਥਾਣਾ ਕੋਟਫੱਤਾ ਪੁਲਿਸ ਨੂੰ ਦਿੱਤੀ।ਪੁਲਿਸ ਨੇ ਮੌਕੇ ‘ਤੇ ਪਹੰੁਚ ਕੇ ਘਟਨਾ ਸਥਾਨ ਦਾ ਜਾਇਜ਼ਾ ਲਿਆ ਅਤੇ ਬਠਿੰਡਾ ਤੋਂ ਮਾਨਸਾ ਵੱਲ ਜਾ ਰਹੇ ਤੇਲ ਟੈਂਕਰ ਨੂੰ ਆਪਣੇ ਕਬਜ਼ੇ ‘ਚ ਲੈ ਲਿਆ। ਪੁਲਿਸ ਵਲੋਂ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਠਿੰਡਾ ਪਹੁੰਚਾ ਦਿੱਤਾ ਗਿਆ। ਮ੍ਰਿਤਕ ਦੀ ਪਹਿਚਾਣ ਸੰਦੀਪ ਖਾਨ 32 ਸਾਲ ਵਾਸੀ ਚਨਾਰਥਲ ਦੇ ਤੌਰ ‘ਤੇ ਹੋਈ, ਜੋ ਕੋਆਪਰੇਟਵ ਸੁਸਾਇਟੀ ਕੋਟਫੱਤਾ ਵਿਖੇ ਡਿਊਟੀ ‘ਤੇ ਜਾ ਰਿਹਾ ਸੀ।
 ਇੱਕ ਹੋਰ ਸੜਕ ਹਾਦਸੇ ਦੌਰਾਨ ਬਠਿੰਡਾ-ਮਾਨਸਾ ਓਵਰ ਬ੍ਰਿਜ਼ ਨਜ਼ਦੀਕ ਇੱਕ ਮੋਟਰਸਾਈਕਲ ਸਵਾਰ ਅਵਾਰਾ ਪਸ਼ੂ ਨਾਲ ਟਕਰਾ ਕੇ ਗੰਭੀਰ ਜਖਮੀ ਹੋ ਗਿਆ, ਜਿਸ ਨੂੰ ਸਹਾਰਾ ਵਰਕਰਾਂ ਨੇ ਇਲਾਜ਼ ਲਈ ਸਿਵਲ ਹਸਪਤਾਲ ਪਹੁੰਚਾਇਆ।ਜਖਮੀ ਦੀ ਪਹਿਚਾਣ ਰਾਕੇਸ਼ ਸ਼ਰਮਾ ਵਾਸੀ ਬਾਬਾ ਫਰੀਦ ਨਗਰ ਦੇ ਤੌਰ ‘ਤੇ ਹੋਈ ਹੈ।

Check Also

ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …

Leave a Reply