ਅੰਮ੍ਰਿਤਸਰ, 25 ਸਤੰਬਰ ( ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਵਿੱਦਿਅਕ ਅਦਾਰੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਐਨ.ਸੀ.ਸ. ਵਿੰਗ ਵੱਲੋਂ ਸਵੱਛ ਭਾਰਤ ਮੁਹਿੰਮ ਤਹਿਤ ਰੈਲੀ ਕੱਢੀ ਗਈ। ਸਕੂਲ ਪ੍ਰਿੰਸੀਪਲ ਪੁਨੀਤ ਕੌਰ ਨਾਗਪਾਲ ਨੇ ਹਰੀ ਝੰਡੀ ਦਿਖਾ ਕੇ ਰੈਲੀ ਨੂੰ ਰਵਾਨਾ ਕੀਤਾ, ਜਿਸਦੀ ਅਗਵਾਈ ਬੱਬਲਜੀਤ ਸਿੰਘ ਦੁਆਰਾ ਕੀਤੀ ਗਈ।
ਪ੍ਰਿੰਸੀਪਲ ਨਾਗਪਾਲ ਨੇ ਕਿਹਾ ਕਿ ਇਹੋ ਜਿਹੇ ਸਫ਼ਾਈ ਮੁਹਿੰਮ ਨੂੰ ਇਕ ਦਿਨ ਲਈ ਨਾ ਸੀਮਤ ਕਰਦਿਆਂ ਹੋਇਆ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ ਤਾਂ ਕਿ ਸਾਡਾ ਆਲਾ-ਦੁਆਲਾ ਸਾਫ਼-ਸੁਥਰਾ ਰਹਿ ਸਕੇ।ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਆਪਣੇ ਆਲੇ-ਦੁਆਲੇ ਦੀ ਸਫ਼ਾਈ ਲਈ ਸਰਕਾਰ ’ਤੇ ਨਾ ਨਿਰਭਰ ਕਰਦਿਆਂ ਹੋਇਆ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਘਰੇਲੂ ਵਸਤੂਆਂ ਦੀ ਖ਼ਰੀਦ ਕਰਦੇ ਸਮੇਂ ਸਾਨੂੰ ਪੋਲੀਥੀਨ ਦੀ ਵਰਤੋਂ ਨਾ ਕਰਦਿਆਂ ਸਗੋਂ ਕੱਪੜੇ ਦੇ ਥੈਲੇ ਦੀ ਵਰਤੋਂ ਕਰਨੀ ਚਾਹੀਦੀ ਹੈ ਤਾਂ ਜੋ ਵਾਤਾਵਰਣ ਘੱਟ ਤੋਂ ਘੱਟ ਪ੍ਰਦੂਸ਼ਿਤ ਹੋਵੇ।ਇਸ ਸਮੇਂ ਸਕੂਲ ਸਟਾਫ਼ ਤੋਂ ਇਲਾਵਾ ਵਿਦਿਆਰਥਣਾਂ ਵੀ ਹਾਜ਼ਰ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …