ਅੰਮ੍ਰਿਤਸਰ, 26 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – `ਸਵੱਛਤਾ ਹੀ ਸੇਵਾ ਹੈ` ਤਹਿਤ ਸਾਨੂੰ ਆਪਣੇ ਆਲੇ ਦੁਆਲੇ ਦੀ ਸਫਾਈ ਰੱਖਣ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ।ਮੁੱਖ ਡਾਕਘਰ ਦੇ ਸੀਨੀਅਰ ਸੁਪਰਡੈਂਟ ਮੱਖਣ ਸਿੰਘ ਨੇ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਕਿਹਾ ਹੈ ਕਿ ਡਾਕਘਰ ਵਲੋਂ ਸਵੱਛਤਾ ਨੂੰ ਲੈ ਕੇ 2 ਅਕਤੂਬਰ 2018 ਤੱਕ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਤਹਿਤ ਸ੍ਰੀ ਦਰਬਾਰ ਸਾਹਿਬ ਅਤੇ ਜਲਿਆਂਵਾਲਾ ਬਾਗ ਦੇ ਨਜਦੀਕ ਲੋਕਾਂ ਨੂੰ ਆਪਣਾ ਆਲਾ ਦੁਆਲਾ ਸਾਫ ਰੱਖਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਲੋਕਾਂ ਨੂੰ ਸਿਹਤ ਅਤੇ ਸਾਫ ਵਾਤਾਵਰਣ ਪ੍ਰਤੀ ਜਾਗਰੂਕ ਕਰਨਾ ਹੈ।ਮੱਖਣ ਸਿੰਘ ਨੇ ਦੱਸਿਆ ਕਿ ਡਾਕਘਰ ਦੇ ਕਰਮਚਾਰੀਆਂ ਨੂੰ ਪਲਾਸਟਿਕ ਦੇ ਲਿਫਾਫਿਆਂ ਦੀ ਨਾ ਵਰਤੋਂ ਕਰਨ ਸਬੰਧੀ ਨਾਅਰਾ ਦਿੱਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਡਾਕਘਰ ਵੱਲੋਂ ਪਹਿਲਾਂ ਵੀ ਸਵੱਛਤਾ ਮੁਹਿੰਮ ਤਹਿਤ ਰੈਲੀ ਕੱਢੀ ਗਈ ਸੀ। 
ਉਨਾਂ ਨੇ ਕਿਹਾ ਕਿ ਭਾਰਤ ਨੂੰ ਰਹਿਣ ਲਈ ਸਾਫ ਅਤੇ ਸਿਹਤਮੰਦ ਸਥਾਨ ਬਣਾਉਣਾ ਹਰੇਕ ਭਾਰਤੀ ਨਾਗਰਿਕ ਦੀ ਜ਼ਿੰਮੇਵਾਰੀ ਹੈ।ਇਸ ਲਈ ਉਹ ਆਪਣੇ ਸਮੁੱਚੇ ਵਿਭਾਗ ਵਲੋਂ ਸ਼ਹਿਰੀਆਂ ਨੂੰ ਅਪੀਲ ਕਰਦੇ ਹਨ ਕਿ ਪੂਰੇ ਸਾਲ ਪੂਰਾ ਉਤਸ਼ਾਹ ਨਾਲ ਇਸ ਮੁਹਿੰਮ ਵਿੱਚ ਹਿੱਸਾ ਲੈਣ ਅਤੇ ਵੱਡੇ ਪੱਧਰ `ਤੇ ਇਸ ਪਹਿਲਕਦਮੀ ਦਾ ਸੰਦੇਸ਼ ਫੈਲਾਉਣ, ਤਾਂ ਕਿ ਸਾਫ਼ ਭਾਰਤ ਦਾ ਸੁਪਨਾ ਸੱਚ ਹੋ ਸਕੇ।
Check Also
ਨਗਰ ਨਿਗਮ ਵੱਲੋਂ ਮਈ 2026 ਦੌਰਾਨ ਵਿਗਿਆਨਕ ਢੰਗ ਨਾਲ ਠੋਸ ਕਚਰਾ ਪ੍ਰਬੰਧਨ ਜਾਰੀ
ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵਲੋਂ ਮਈ 2026 ਦੌਰਾਨ ਸ਼ਹਿਰ ਵਿੱਚ …
Punjab Post Daily Online Newspaper & Print Media