Thursday, June 25, 2026

ਮਜੀਠਾ ’ਚ ਅਕਾਲੀ ਦਲ ਦੀ ਕਾਮਯਾਬੀ ਲਈ ਸ਼ੁਕਰਾਨਾ ਤੇ ਸਨਮਾਨ ਸਮਾਰੋਹ

PPN2609201815ਕੱਥੂਨੰਗਲ, 26 ਸਤੰਬਰ (ਪੰਜਾਬ ਪੋਸਟ ਬਿਊਰੋ) – ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਜਨਰਲ ਸਕਤਰ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਮਜੀਠਾ ਦੀਆਂ ਸੰਗਤਾਂ ਵਲੋ ਜਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ’ਚ ਹਲਕਾ ਮਜੀਠਾ ਵਿੱਚ ਅਕਾਲੀ ਦਲ ਨੂੰ ਮਿਲੀ ਵੱਡੀ ਕਾਮਯਾਬੀ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਅਤੇ ਵਰਕਰਾਂ ਦਾ ਸਨਮਾਨ ਸਮਾਰੋਹ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਜੀ ਵਿਖੇ ਕੀਤਾ ਗਿਆ।
ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਮਜੀਠੀਆ ਨੇ ਜਿੱਤ ਦਾ ਸਿਹਰਾ ਹਲਕੇ ਦੀਆਂ ਸੰਗਤਾਂ ਸਿਰ ਬੰਨਦਿਆਂ ਕਿਹਾ ਕਿ ਜੇ ਸਾਡੀਆਂ ਮਾਂਵਾਂ ਭੈਣਾਂ, ਬਜੁਰਗਾਂ, ਨੌਜਵਾਨਾਂ, ਅਕਾਲੀ ਵਰਕਰਾਂ, ਦਲਿਤ ਭਾਈਚਾਰਾ ਅਤੇ ਪਛੜੀਆਂ ਸ਼ਰੇਣੀਆਂ ਦਾ ਸਾਥ ਨਾ ਹੁੰਦਾ ਤਾਂ ਇਹ ਜਿੱਤ ਕਿਸੇ ਤਰਾਂ ਵੀ ਸੰਭਵ ਨਹੀਂ ਸੀ।ਉਨਾਂ ਕਿਹਾ ਕਿ ਸਮੂਹ ਅਕਾਲੀ ਵਰਕਰ ਅਤੇ ਮਜੀਠੇ ਦੀ ਸੰਗਤ ਹੀ ਜਿੱਤ ਦੇ ਅਸਲ ਹੱਕਦਾਰ ਹਨ ਅਤੇ ਉਹ ਸਦਾ ਇਹਨਾਂ ਦੇ ਰਿਣੀ ਰਣਿਗੇ।ਉਹਨਾਂ ਕਾਂਗਰਸ ਨੁੰ ਘਟੀਆ ਰਾਜਨੀਤੀ ਦੀ ਥਾਂ ਉਸਾਰੂ ਰਾਜਨੀਤੀ ਕਰਨ ਅਤੇ ਕੀਤੇ ਵਾਅਦੇ ਪੂਰੇ ਕਰਨ ਵੱਲ ਧਿਆਨ ਦੇਣ ਦੀ ਨਸੀਅਤ ਦਿੱਤੀ।ਉਹਨਾਂ ਐਲਾਨ ਕੀਤਾ ਕਿ ਜਦ ਤੱਕ ਪੰਜਾਬ ਦੀ ਕਾਂਗਰਸ ਸਰਕਾਰ ਵਾਅਦੇ ਪੂਰੇ ਨਹੀਂ ਕਰਦੀ ਨਾ ਉਹ ਆਪ ਆਰਾਮ ਨਾਲ ਬੈਠਣਗੇ ਅਤੇ ਨਾ ਹੀ ਕਿਸੇ ਨੂੰ ਚੈਨ ਨਾਲ ਬੈਠਣ ਦੇਣਗੇ।
ਉਨਾਂ ਗੁਰੂ ਨਾਨਕ ਸਾਹਿਬ ਦਾ 550 ਸਾਲਾ ਪ੍ਰਕਾਸ਼ ਗੁਰਪੁਬ ਪੂਰੀ ਸ਼ਰਧਾ ਅਤੇ ਸਤਿਕਾਰ ਸਹਿਤ ਹੁੰਮ ਹੁੰਮਾ ਕੇ ਮਨਾਉਣ ਦਾ ਸਦਾ ਦਿੱਤਾ ਹੈ। ਉਨਾਂ ਕਿਹਾ ਕਿ ਗੁਰਦੁਆਰਾ ਕਰਤਾਰਪੁਰ ਦਾ ਲਾਂਘਾ ਹਰ ਕੋਈ ਗੁਰਸਿੱਖ ਚਾਹੁੰਦਾ ਹੈ। ਇਹ ਸਾਡੀਆਂ ਭਾਵਨਾਵਾਂ ਨਾਲ ਜੁੜਿਆ ਮਸਲਾ ਹੈ ਜਿਸ ’ਤੇ ਕਿਸੇ ਨੂੰ ਵੀ ਰਾਜਨੀਤੀ ਨਹੀਂ ਕਰਨੀ ਚਾਹੀਦੀ।
 ਇਸ ਮੌਕੇ ਸਾਬਕਾ ਮੰਤਰੀ ਗੁਲਜਾਰ ਸਿੰਘ ਰਣੀਕੇ, ਰਾਜਮਹਿੰਦਰ ਸਿੰਘ ਮਜੀਠਾ, ਵੀਰ ਸਿੰਘ ਲੋਪੋਕੇ, ਵਿਧਾਇਕ ਲਖਬੀਰ ਸਿੰਘ ਲੋਧੀਨੰਗਲ, ਡਾ: ਦਲਬੀਰ ਸਿੰਘ ਵੇਰਕਾ, ਮਲਕੀਅਤ ਸਿੰਘ ਏਆਰ, ਰਣਜੀਤ ਸਿੰਘ ਵਰਿਆਮ ਨੰਗਲ, ਰਵਿੰਦਰ ਸਿੰਘ ਬ੍ਰਹਮਪੁਰਾ, ਤਲਬੀਰ ਸਿੰਘ ਗਿੱਲ, ਮੇਜਰ ਸ਼ਿਵੀ, ਸੰਤੋਖ ਸਿੰਘ ਸਮਰਾ, ਜੋਧ ਸਿੰਘ ਸਮਰਾ, ਸਰਬਜੀਤ ਸਿੰਘ ਸਪਾਰੀਵਿੰਡ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਹਰਜਾਪ ਸਿੰਘ ਸੁਲਤਾਨਵਿੰਡ, ਬਿਕਰਮਜੀਤ ਸਿੰਘ ਕੋਟਲਾ, ਗੁਰਿੰਦਰਪਾਲ ਸਿੰਘ ਗੋਰਾ, ਬਾਵਾ ਸਿੰਘ ਗੁਮਾਨਪੁਰਾ, ਸੁਰਜੀਤ ਸਿੰਘ ਭਿਟੇਵਡ, ਪ੍ਰਭਦਿਆਲ ਸਿੰਘ ਨੰਗਲ ਪੰਨਵਾਂ, ਸਕਤਰ ਸਿੰਘ ਪਿੰਟੂ, ਕੁਲਵਿੰਦਰ ਸਿੰਘ ਧਾਰੀਵਾਲ, ਗਗਨਦੀਪ ਸਿੰਘ ਭਕਨਾ, ਸੁਲਖਣ ਸਿੰਘ ਕਥੂਨੰਗਲ, ਮਹਿੰਦਰ ਸਿੰਘ ਰੰਧਾਵਾ, ਗੁਰਨਾਮ ਸਿੰਘ ਕਥੂਨੰਗਲ, ਸਰਪੰਚ ਜਗਵੰਤ ਸਿੰਘ, ਸੰਤੋਖ ਸਿੰਘ ਢਡੇ, ਗੁਰਵੇਲ ਸਿੰਘ ਢੱਡੇ ਸਮੇਤ ਪੰਚ ਸਰਪੰਚ ਆਦਿ ਮੌਜੂਦ ਸਨ।

Check Also

12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ

ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …

Leave a Reply