ਭੀਖੀ, 27 ਸਤਬੰਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਵਾਟਰ ਵਰਕਸ ਜਵਾਹਰਕੇ ਵਿਖੇ ਜਲ ਸਪਲਾਈ ਅਤੇ ਸੈਨੀਟੇਸ਼ਨ (ਮ) ਇੰਪਲਾਈਜ ਯੂਨੀਅਨ ਜਿਲ੍ਹਾ
ਮਾਨਸਾ ਦੀ ਮੀਟਿੰਗ ਪ੍ਰਧਾਨ ਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਸਾਥੀ ਅਜੈਬ ਸਿੰਘ ਦੀ ਰਿਟਾਇਰਮੈਂਟ ਪਾਰਟੀ ਬਾਰੇ ਵਿਚਾਰਾਂ ਕੀਤੀਆਂ ਗਈਆਂ ਅਤੇ ਉਸ ਤੋਂ ਬਾਅਦ ਸਾਥੀ ਗੁਰਸੇਵਕ ਸਿੰਘ ਨੇ ਪੰਜਾਬ ਸਰਕਾਰ ਦੀ ਮੁਲਾਜਮ ਮਾਰੂ ਨੀਤੀਆਂ ਦਾ ਵਿਰੋਧ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵਾਟਰ ਵਰਕਸ ਨੂੰ ਨਿੱਜੀ ਹੱਥਾਂ ਵਿੱਚ ਦੇ ਰਹੀ ਹੈ, ਜਿਸ ਦਾ ਸਾਰੀ ਜਥੇਬੰਦੀ ਵਲੋਂ ਵਿਰੋਧ ਕੀਤਾ ਜਾਂਦਾ ਹੈ।ਬਾਅਦ ਵਿੱਚ ਸਾਥੀ ਆਤਮਾ ਸਿੰਘ ਅਤੇ ਪ੍ਰਧਾਨ ਪਾਲ ਸਿੰਘ ਨੇ ਸਾਂਝੇ ਪ੍ਰੈਸ ਬਿਆਨ ਰਾਹੀਂ ਸਰਕਾਰ ਤੋਂ ਮੰਗ ਕੀਤੀ ਕਿ ਕਰਮਚਾਰੀਆਂ ਦੀਆਂ ਰਹਿੰਦੀਆਂ ਮੰਗਾਂ ਜਿਵੇਂ ਕਿ ਪੇਅ-ਕਮਿਸ਼ਨ ਦੀ ਰਿਪੋਰਟ, ਡੀ.ਏ ਦੀਆਂ ਬਾਕੀ ਰਹਿੰਦੀਆਂ ਕਿਸ਼ਤਾਂ, ਕੱਚੇ ਕਰਮਚਾਰੀਆਂ ਨੂੰ ਪੱਕੇ ਕਰਨ ਅਤੇ ਠੇਕੇ ਦੇ ਅਧਾਰਿਤ ਕਰਮਚਾਰੀਆਂ ਨੂੰ ਮਹਿਕਮੇ ਅਧੀਨ ਲਿਆਂਦੇ ਜਾਣ ਦੀ ਮੰਗ ਕੀਤੀ।
Check Also
ਮਹਾਰਾਜਾ ਰਣਜੀਤ ਸਿੰਘ ਦੀਆਂ ਵਿਰਾਸਤੀ ਇਮਾਰਤਾਂ ਦੀ ਸਾਂਭ-ਸੰਭਾਲ ਅਤੇ ਆਮ ਲੋਕਾਂ ਲਈ ਖੋਲ੍ਹਣ ਦੀ ਮੰਗ – ਡਾ. ਇੰਦਰਜੀਤ ਕੌਰ
ਅੰਮ੍ਰਿਤਸਰ, 13 ਨਵੰਬਰ (ਜਗਦੀਪ ਸਿੰਘ) – ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੇ ਪਾਵਨ ਜਨਮ ਦਿਹਾੜੇ …
Punjab Post Daily Online Newspaper & Print Media