ਅੰਮ੍ਰਿਤਸਰ, 27 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ 16 ਤੋਂ 27 ਸਤੰਬਰ 2018 ਤੱਕ ਸੈਰ-ਸਪਾਟਾ ਦਿਵਸ ਮਨਾਇਆ ਗਿਆ।ਇਹ ਦਿਵਸ ਮਨਾਉਣ ਦਾ ਮੁੱਖ ਮਕਸਦ ਭਾਰਤ ਅਤੇ ਦੁਨੀਆਂ ਵਿੱਚ ਸਭ ਨੂੰ ਸੈਰ-ਸਪਾਟੇ ਤੇ ਸਭਿਆਚਾਰਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨਾ ਸੀ।ਸਕੂਲ ਵਿੱਚ ਵਿਦਿਆਰਥੀਆਂ ਵਲੋਂ ਖ਼ਾਸ ਤੌਰ `ਤੇ ਸਵੇਰ ਦੀ ਸਭਾ ਵਿੱਚ ਸੈਰ-ਸਪਾਟੇ ਨੂੰ ਪ੍ਰਫੁਲੱਤ ਕਰਨ ਦੇ ਤਰੀਕਿਆਂ ਬਾਰੇ ਚਰਚਾ ਕੀਤੀ ਗਈ।ਵਿਦਿਆਰਥੀਆਂ ਨੇ ਭਾਰਤ ਦੇ ਵੱਖ-ਵੱਖ ਰਾਜਾਂ ਦੇ ਸਭਿਆਚਾਰ ਨੂੰ ਪੇਸ਼ ਕਰਦੇ ਗੀਤ ਤੇ ਕਵਿਤਾਵਾਂ ਪੇਸ਼ ਕੀਤੀਆਂ।ਵਿਦਿਆਰਥੀਆਂ ਨੇ ਕੋਲਾਰਜ ਮੇਕਿੰਗ, ਸਲੋਗਨ ਲਿਖਣ ਅਤੇ ਪੋਸਟਰ ਮੇਕਿੰਗ ਆਦਿ ਗਤੀਵਿਧੀਆਂ `ਚ ਉਤਸ਼ਾਹ ਵਿਖਾਇਆ ਅਤੇ ਦੇਸ਼ ਦੀ ਤਰੱਕੀ ਲਈ ਸਾਰਥਕ ਕੰਮ ਕਰਨ ਦੀ ਸਹੁੰ ਚੁੱਕੀ।
ਪੰਜਾਬ ਜ਼ੋਨ `ਏ` ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ ਕਾਲਜ ਨੇ ਵਿਦਿਆਰਥੀਆਂ ਦੇ ਕੰਮਾਂ ਦੀ ਸ਼ਲਾਘਾ ਕੀਤੀ ਅਤੇ ਜੋਰ ਦੇ ਕੇ ਆਖਿਆ ਕਿ ਸਾਨੂੰ ਸਾਰੇ ਹੀ ਸਮਾਰਕਾਂ ਦੇ ਨਾਲ-ਨਾਲ ਕੁਦਰਤੀ ਸੋਮਿਆਂ ਨੂੰ ਵੀ ਸੰਭਾਲ ਕੇ ਰੱਖਣਾ ਚਾਹੀਦਾ ਹੈ।ਸਕੂਲ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਨੇ ਕਿਹਾ ਕਿ ਸੈਰ-ਸਪਾਟਾ ਦੇਸ਼ ਦੀ ਅਰਥ-ਵਿਵਸਥਾ ਨੂੰ ਮਜ਼ਬੂਤ ਕਰਨ ਵਿੱਚ ਬਹੁਤ ਯੋਗਦਾਨ ਪਾਉਂਦਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਦਸ਼ ਵਿੱਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਧੁਰੇ ਵਜੋਂ ਕੰਮ ਕਰ ਸਕਦੇ ਹਨ।
Check Also
ਭਾਰਤ ਵਿਕਾਸ ਪ੍ਰੀਸ਼ਦ ਵਲੋਂ ਖੁਸ਼ਹਾਲ ਜ਼ਿੰਦਗੀ ਦਾ ਈਵੈਂਟ ਕਰਵਾਇਆ
ਭੀਖੀ, 27 ਮਈ (ਕਮਲ ਜ਼ਿੰਦਲ) – ਭਾਰਤ ਵਿਕਾਸ ਪ੍ਰੀਸ਼ਦ ਭੀਖੀ ਵਲੋਂ ਸ਼ਿਵ ਮੰਦਿਰ ਭੀਖੀ ਵਿਖੇ …