Saturday, May 31, 2025
Breaking News

ਸੇਂਟ ਸੋਲਜ਼ਰ ਵਿਖੇ ਮਨਾਇਆ `ਸਵੱਛ ਭਾਰਤ ਅਭਿਆਨ` ਦਿਹਾੜਾ

ਜੰਡਿਆਲਾ ਗੁਰੂ, 27 ਸਤੰਬਰ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ) – ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਵਿਖੇ ਸਵੱਛ ਭਾਰਤ ਅਭਿਆਨ ਤਹਿਤ ਸਫਾਈ PPN2709201804ਮੁਹਿੰਮ ਚਲਾਈ ਗਈ।ਸਕੂਲ ਦੇ ਕੈਂਪਸ, ਆਸ ਪਾਸ ਦੇ ਇਲਾਕੇ ਅਤੇ ਸਕੂਲ ਗਰਾਉਂਡ ਆਦਿ ਦੀ ਸਫਾਈ ਵਿੱਚ ਵਿਦਿਆਰਥੀਆਂ ਨੇ ਸਕੂਲ ਦੇ ਸਟਾਫ, ਮੈਨੇਜਿੰਗ ਕਮੇਟੀ ਆਦਿ ਨੇ ਵੱਧ-ਚੜ੍ਹ ਕੇ ਹਿੱਸਾ ਪਾਇਆ।ਸਕੂਲ ਦੇ ਮੈਨੇਜਿੰਗ ਡਾਇਰੈਕਟਰ ਮੰਗਲ ਸਿੰਘ ਕਿਸ਼ਨਪੁਰੀ ਨੇ ਕਿਹਾ ਕਿ ਸਾਨੂੰ ਆਪਣੇ ਆਸ-ਪਾਸ ਹਮੇਸ਼ਾਂ ਸਫਾਈ ਰੱਖਣੀ ਚਾਹੀਦੀ ਹੈ । ਸਿਰਫ ਅੱਜ ਦੇ ਦਿਨ ਲਈ ਹੀ ਨਹੀਂ ਸਗੋਂ ਹਰ ਰੋਜ ਸਵੱਛ ਭਾਰਤ ਅਭਿਆਨ ਸਮਝਿਆ ਜਾਵੇ ਤਾਂ ਜੋ ਅਸੀਂ ਆਪਣੇ ਦੇਸ਼ ਨੂੰ ਸਾਫ ਸੁਥਰਾ ਰੱਖਣ ਵਿੱਚ ਆਪਣਾ ਯੋਗਦਾਨ ਪਾ ਸਕੀਏ।ਇਸ ਮੌਕੇ ਪ੍ਰਿੰਸੀਪਲ ਅਮਰਪ੍ਰੀਤ ਕੌਰ, ਵਾਇਸ ਪ੍ਰਿੰਸੀਪਲ ਗੁਰਪ੍ਰੀਤ ਕੌਰ, ਕੋਆਰਡੀਨੇਟਰ ਸ਼ਿਲਪਾ ਸ਼ਰਮਾ, ਸੁਖਚੈਨ ਸਿੰਘ ਆਦਿ ਵੀ ਹਾਜ਼ਰ ਸਨ ।

Check Also

ਯੂਨੀਵਰਸਿਟੀ ਦਾ ਨਿਵੇਕਲਾ ਉਪਰਾਲਾ, ਹਨੇਰੀ ਨਾਲ ਪੁੱਟੇ ਗਏ ਪੁਰਾਣੇ ਤੇ ਵੱਡੇ ਰੁੱਖ ਮੁੜ ਲਗਾਏ

ਅੰਮ੍ਰਿਤਸਰ, 30 ਮਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਵਾਤਾਵਰਣ ਸੰਭਾਲ ਦੇ …

Leave a Reply