ਅੰਮ੍ਰਿਤਸਰ, 27 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਮੁੰਬਈ ਦੇ ਇੱਕ ਇਲਾਕੇ ਵਿੱਚ ਸਿੱਖ ਕੌਮ ਦੇ ਪਾਵਨ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ
ਦਰਬਾਰ ਸਾਹਿਬ ਦਾ ਹੂਬਹੂ ਮਾਡਲ ਬਣਾ ਕੇ ਉਸ ਵਿਚ ਦੇਵੀ-ਦੇਵਤਿਆਂ ਦੀਆਂ ਮੂਰਤੀਆਂ ਲਗਾਉਣ ਦੇ ਮਾਮਲੇ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ।ਇਥੋਂ ਜਾਰੀ ਇਕ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਅਜਿਹੀਆਂ ਸਿੱਖੀ ਨੂੰ ਢਾਹ ਲਗਾਉਣ ਵਾਲੀਆਂ ਹਰਕਤਾਂ ਨੂੰ ਸਿੱਖ ਕੌਮ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦੀ ਅਤੇ ਇਸ ਮਾਮਲੇ ਦੀ ਸ਼੍ਰੋਮਣੀ ਕਮੇਟੀ ਵੱਲੋਂ ਪੜਤਾਲ ਕਰਵਾਈ ਜਾਵੇਗੀ।ਉਨ੍ਹਾਂ ਕਿਹਾ ਕਿ ਜੇਕਰ ਇਹ ਜਾਣਕਾਰੀ ਦਰੁੱਸਤ ਹੋਈ ਤਾਂ ਅਜਿਹਾ ਕਰਨ ਵਾਲੇ ਦੋਸ਼ੀਆਂ ਖ਼ਿਲਾਫ਼ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਮੁਕੰਮਲ ਜਾਣਕਾਰੀ ਲਈ ਜਲਦ ਹੀ ਇਕ ਟੀਮ ਮੁੰਬਈ ਵਿਖੇ ਭੇਜੀ ਜਾਵੇਗੀ ਤਾਂ ਜੋ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਸਕੇ।ਉਨ੍ਹਾਂ ਮੁੰਬਈ ਦੀਆਂ ਪ੍ਰਮੁੱਖ ਗੁਰਦੁਆਰਾ ਕਮੇਟੀਆਂ ਦੇ ਨੁਮਾਇੰਦਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਦਾ ਸਖ਼ਤ ਵਿਰੋਧ ਕਰਨ। ਇਸ ਦੇ ਨਾਲ ਹੀ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧੀ ਮਹਾਰਾਸ਼ਟਰ ਸਰਕਾਰ ਨੂੰ ਪੱਤਰ ਲਿਖਣ ਦੀ ਗੱਲ ਵੀ ਆਖੀ ਹੈ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media