ਭੀਖੀ (ਮਾਨਸਾ), 29 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਮਹਾਤਮਾ ਗਾਂਧੀ ਦੇ ਜਨਮ ਦਿਨ `ਤੇ ਆਯੋਜਿਤ ਹੋਣ ਵਾਲੇ ਮੈਗਾ ਕੈਂਪਾਂ ਅਤੇ ਸ਼ਾਂਤੀ ਮਾਰਚ ਵਿੱਚ
ਸਮੂਹ ਵਿਭਾਗਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਈ ਜਾਵੇ।ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਅੱਜ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਅਤੇ ਐਸ.ਡੀ.ਐਮ ਨਾਲ ਕੀਤੀ ਇੱਕ ਮੀਟਿੰਗ ਦੌਰਾਨ ਕੀਤਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸਬੰਧੀ ਸਰਦੂਲਗੜ੍ਹ ਸਬ ਡਵੀਜ਼ਨ ਦਾ ਕੈਂਪ ਫੱਤਾ ਮਾਲੋਕਾ, ਮਾਨਸਾ ਦਾ ਕੈਂਪ ਸਥਾਨਕ ਜ਼ਿਲ੍ਹਾ ਪ੍ਰੀਸ਼ਦ ਵਿਖੇ ਅਤੇ ਬੁਢਲਾਡਾ ਦਾ ਕੈਂਪ ਐਸ.ਡੀ.ਐਮ ਦਫ਼ਤਰ ਵਿਖੇ ਸਵੇਰੇ 10.00 ਵਜੇ ਤੋਂ ਸ਼ਾਮ ਦੇ 4.00 ਵਜੇ ਤੱਕ ਲਗਾਇਆ ਜਾਵੇਗਾ।ਉਨ੍ਹਾਂ ਹਦਾਇਤ ਕੀਤੀ ਕਿ ਇਸ ਕੈਂਪ ਵਿੱਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਕਰਵਾਈ ਜਾਵੇ, ਤਾਂ ਜੋ ਲੋਕ ਇਸ ਕੈਂਪ ਦਾ ਲਾਹਾ ਲੈ ਸਕਣ।
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਮੀਤ ਸਿੰਘ ਸਿੱਧੂ ਨੇ ਕਿਹਾ ਕਿ ਕੈਂਪ ਦੌਰਾਨ ਲੋਕਾਂ ਨੂੰ ਮੌਕੇ `ਤੇ ਹੀ ਇਸ ਦਾ ਲਾਭ ਦਿੱਤਾ ਜਾਵੇ ਅਤੇ ਤੁਰੰਤ ਪੈਂਡਿੰਗ ਸਰਟੀਫਿਕੇਟ ਜਾਰੀ ਕੀਤੇ ਜਾਣ।ਉਨ੍ਹਾਂ ਦੱਸਿਆ ਕਿ 2 ਅਕਤੂਬਰ ਨੂੰ ਸਕੂਲੀ ਬੱਚਿਆਂ ਨਾਲ ਸ਼ਾਂਤੀ ਮਾਰਚ ਵੀ ਕੱਢਿਆ ਜਾਵੇਗਾ ਅਤੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਅਤੇ ਸਬ-ਡਵੀਜ਼ਨ ਪੱਧਰ `ਤੇ ਰੰਗ-ਬਿਰੰਗੇ ਰਿਬਨਾਂ ਨਾਲ ਏਕਤਾ ਦਾ ਸੁਨੇਹਾ ਦਿੱਤਾ ਜਾਵੇਗਾ।ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਡੇਂਗੂ ਦੇ ਵੱਧ ਰਹੇ ਪ੍ਰਕੋਪ ਨੂੰ ਰੋਕਣ ਲਈ ਯਤਨ ਕਰਨੇ ਯਕੀਨੀ ਬਣਾਉਣ ਅਤੇ ਹਰ ਇਲਾਕੇ ਵਿੱਚ ਸਪਰੇਅ ਕਰਨ ਲਈ ਨਿਰਦੇਸ਼ ਜਾਰੀ ਕੀਤੇ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media