
ਫਾਜਿਲਕਾ, 23 ਅਗਸਤ ( ਵਿਨੀਤ ਅਰੋੜਾ / ਸ਼ਾਇਨ ਕੁੱਕੜ ) -ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਧੂਕਾ ਦੇ ਵਿਦਿਆਰਥੀਆਂ ਨੇ ਜ਼ਿਲ੍ਹਾਂ ਪੱਧਰੀ ਅਤੇ ਤਹਿਸੀਲ ਪੱਧਰੀ ਹੋਈਆਂ ਵੱਖ-ਵੱਖ ਖੇਡਾਂ ਵਿੱਚ ਗੋਲਡ ਮੈਂਡਲ, ਸਿਲਵਰ ਮੈਂਡਲ, ਕਾਸ਼ੀ ਮੈਡਲ ਜਿੱਤ ਕੇ ਇੱਕ ਵਾਰ ਫਿਰ ਸਕੂਲ ਦਾ ਨਾਂ ਰੋਸ਼ਨ ਕੀਤਾ ਹੈ। ਮੈਂਡਲ ਜਿੱਤਣ ਵਾਲੇ ਵਿਦਿਆਰਥੀਆਂ ਨੂੰ ਜ਼ਿਲਾਂ ਸਿੱਖਿਆ ਅਫ਼ਸਰ ਐਲੀਮੈਂਟਰੀ ਪ੍ਰਿੰਸੀਪਲ ਹਰੀ ਚੰਦ ਕੰਬੋਜ ਅਤੇ ਸਕੂਲ ਦੇ ਸਟਾਫ ਵਲੋਂ ਸਨਾਮਿਨਤ ਕੀਤਾ ਗਿਆ। ਇਸ ਮੌਕੇ ‘ਤੇ ਸਿੱਖਿਆ ਅਫ਼ਸਰ ਸ਼੍ਰੀ ਹਰੀ ਚੰਦ ਕੰਬੋਜ ਨੇ ਸਕੂਲ ਦੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਰੁਚੀ ਰੱਖਣੀ ਚਾਹੀਦੀ ਹੈ, ਖੇਡਾਂ ਖੇਡਣ ਨਾਲ ਸਰੀਰ ਤੰਦਰੁਸਤ ਰਹਿੰਦਾ ਹੈ ਅਤੇ ਪੜ੍ਹਾਈ ਵਿੱਚ ਵੀ ਮਨ ਜਿਆਦਾ ਲਗਦਾ ਹੈ। ਉਨ੍ਹਾਂ ਕਿਹਾ ਕਿ ਮੈਂਡਲ ਜਿੱਤਣ ਵਾਲੇ ਵਿਦਿਆਰਥੀਆਂ ਨੇ ਸਕੂਲ ਦਾ ਨਾਂ, ਮਾਪਿਆ ਦਾ ਨਾਂ ਅਤੇ ਸਕੂਲ ਦੇ ਮਿਹਨਤੀ ਸਟਾਫ਼ ਦਾ ਨਾਂ ਉੱਚਾ ਕੀਤਾ ਹੈ ਉਹ ਵਿਦਿਆਰਥੀ ਵਧਾਈ ਦੇ ਪਾਤਰ ਹਨ। ਉਨ੍ਹਾਂ ਕਿਹਾ ਕਿ ਜਿਹੜੇ ਵਿਦਿਆਰਥੀ ਮੈਂਡਲ ਲੈਕੇ ਆਂਏ ਹਨ ਉਨ੍ਹਾਂ ਵਿੱਚੋਂ ਕੁਝ ਵਿਦਿਆਰਥੀ ਪੰਜਾਬ ਪੱਧਰ ਦੀਆਂ ਖੇਡਾਂ ਵਿੱਚ ਭਾਗ ਲੈਣਗੇ। ਇਸ ਮੌਕੇ ‘ਤੇ ਵਿਸ਼ੇਸ ਤੌਰ ਪਹੁੰਚੇ ਪ੍ਰਿੰਸੀਪਲ ਸ਼੍ਰੀ ਹੰਸ ਰਾਜ ਨੇ ਵੀ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ। ਇਸ ਮੌਕੇ ਸ਼੍ਰੀ ਕੁੰਦਨ ਸਿੰਘ, ਗੁਰਨਾਮ ਚੰਦ, ਪ੍ਰਵੀਨ ਕੁਮਾਰ, ਜਿੰਦਰ ਪਾਈਲਾਟ, ਰਵਿੰਦਰ ਕੁਮਾਰ, ਧਰਮ ਚੰਦ, ਮੈਂਡਮ ਸੁਧਾਬਾਲਾ, ਨਿਰਮਲਜੀਤ, ਸਕੂਲ ਦਾ ਸਮੂਹ ਸਟਾਫ ਅਤੇ ਵਿਦਿਆਰਥੀ ਮਾਜ਼ੂਦ ਸਨ।
Check Also
ਖ਼ਾਲਸਾ ਯੂਨੀਵਰਸਿਟੀ ਵੱਲੋਂ ਅਧਿਆਪਕ ਦਿਵਸ ਦੇ ਸਬੰਧ ’ਚ ਵਿਸ਼ੇਸ਼ ਭਾਸ਼ਣ ਕਰਵਾਇਆ
ਰਾਜਬੀਰ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ ਅੰਮ੍ਰਿਤਸਰ, 8 ਸਤੰਬਰ (ਸੁਖਬੀਰ ਸਿੰਘ ਖੂਰਮਣੀਆਂ) – …
Punjab Post Daily Online Newspaper & Print Media