ਨਵੀਂ ਦਿੱਲੀ, 29 ਸਤੰਬਰ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ, ਸੰਯੁਕਤ ਕਮਾਂਡਰਸ ਕਾਨਫਰੰਸ ਵਿੱਚ ਹਿੱਸਾ ਲੈਣ ਲਈ ਅੱਜ ਜੋਧਪੁਰ
ਪਹੁੰਚੇ।ਜੋਧਪੁਰ ਵਿੱਚ ਏਅਰਫੋਰਸ ਸਟੇਸ਼ਨ ਪਹੁੰਚਣ ‘ਤੇ ਉਨ੍ਹਾਂ ਨੇ ਤਿੰਨੋਂ ਸੇਨਾਵਾਂ ਦੀ ਸੈਨਿਕ ਸਲਾਮੀ ਦਾ ਨਿਰੀਖਣ ਕੀਤਾ।ਉਨ੍ਹਾਂ ਨੇ ਕੋਣਾਰਕ ਯੱਧ ਸਮਾਰਕ ‘ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ।ਸੈਨਾਲੀ ਪੁਸਤਕ ਵਿੱਚ ਪ੍ਰਧਾਨ ਮੰਤਰੀ ਨੇ ਲਿਖਿਆ ਕਿ ਦੇਸ਼ ਨੂੰ ਹਥਿਆਰਬੰਦ ਬਲਾਂ ‘ਤੇ ਮਾਣ ਹੈ ਜੋ ਮਾਂ-ਭੂਮੀ ਦੀ ਸੁਰੱਖਿਆ ਲਈ ਸਮਰਪਿਤ ਅਤੇ ਪ੍ਰਤੀਬੱਧ ਹਨ।ਉਨ੍ਹਾਂ ਨੇ ਮਹਾਨ ਬਲੀਦਾਨ ਦੇਣ ਵਾਲੇ ਪੀੜ੍ਹੀਆਂ ਲਈ ਪ੍ਰੇਰਨਾ ਦੇ ਪ੍ਰਤੀਕ ਬਹਾਦਰਾਂ ਨੂੰ ਵੀ ਯਾਦ ਕੀਤਾ ਅਤੇ ਸ਼ਰਧਾਂਜਲੀ ਦਿੱਤੀ।ਕੋਣਾਰਕ ਸਟੇਡੀਅਮ ‘ਚ ਪ੍ਰਧਾਨ ਮੰਤਰੀ ਨੇ ਪਰਾਕ੍ਰਮ ਪਰਵ ਦਾ ਉਦਘਾਟਨ ਕੀਤਾ।ਉਨ੍ਹਾਂ ਨੇ ਇਸ ਮੌਕੇ ਲਗਾਈ ਇੱਕ ਪ੍ਰਦਰਸ਼ਨੀ ਵੀ ਦੇਖੀ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media