ਬਠਿੰਡਾ, 30 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਘੋਸਿਤ ਬੀ.ਕਾਮ. ਭਾਗ ਦੁਜਾ ਸਮੈਸਟਰ ਚੌਥੇ ਦੇ ਨਤੀਜੇ
ਵਿੱਚ ਐਸ.ਐਸ.ਡੀ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਦਾ ਨਤੀਜਾ 100% ਰਿਹਾ ਹੈ ਇਸ ਵਿੱਚ ਮਾਨਸੀ ਨੇ 84% ਅੰਕ ਪ੍ਰਾਪਤ ਕਰ ਕੇ ਪਹਿਲਾ, ਆਸ਼ੀਮਾ ਨੇ 82.4% ਅੰਕ ਲੈ ਕੇ ਦੂਜਾ ਅਤੇ ਨੇਹਾ ਗੋਇਲ ਨੇ 84.2% ਅੰਕ ਹਾਸਿਲ ਕਰ ਕੇ ਤੀਜਾ ਸਥਾਨ ਪ੍ਰਾਪਤ ਕੀਤਾ।ਇਸ ਕਾਲਜ ਦੀਆਂ ਵਿਦਿਆਰਥਣਾਂ ਦੀ ਸ਼ਾਨਦਾਰ ਪ੍ਰਾਪਤੀ ਤੇ ਕਾਲਜ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੋਮਨਾਥ ਬਾਘਲਾ, ਉਪ ਪ੍ਰਧਾਨ ਯਸ਼ਵੰਤ ਰਾਏ ਸਿੰਗਲਾ ਅਤੇ ਸੈਕਟਰੀ ਜੇ.ਕੇ ਗੁਪਤਾ ਨੇ ਪ੍ਰਿੰਸੀਪਲ ਡਾ. ਪਰਮਿੰਦਰ ਕੌਰ ਤਾਂਘੀ, ਡਾ. ਨੀਰੂ ਗਰਗ, ਸਮੂਹ ਸਟਾਫ਼ ਮੈਂਬਰ ਅਤੇ ਵਿਦਿਆਰਥਣਾਂ ਦੇ ਮਾਪਿਆਂ ਨੂੰ ਵੀ ਵਧਾਈ ਦਿੱਤੀ ਹੈ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media