ਬਠਿੰਡਾ, 30 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਐਸ.ਐਸ.ਡੀ ਕਾਲਜ ਆਫ ਪ੍ਰੋਫੈਸ਼ਨਲ ਸਟੱਡੀਜ਼ ਭੋਖੜਾ ਵੱਲੋਂ ਸ਼ਹੀਦ ਭਗਤ ਸਿੰਘ ਦੇ 111ਵੇਂ
ਜਨਮ ਦਿਵਸ ਤੇ ਇਕ ਪ੍ਰੋਗਰਾਮ ਆਯੋਜਿਤ ਕੀਤਾ ਗਿਆ।ਇਸ ਪ੍ਰੋਗਰਾਮ ਦਾ ਮਕਸਦ ਭਗਤ ਸਿੰਘ ਨੂੰ ਯਾਦ ਕਰਦੇ ਹੋਏ ਵਿਦਿਆਰਥੀਆਂ ਵਿਚ ਦੇਸ਼ ਪ੍ਰੇਮ ਦੀ ਭਾਵਨਾ ਪੈਦਾ ਕਰਨਾ ਸੀੇ। ਪ੍ਰੋ: ਨਰਿੰਦਰ ਸਿੰਘ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ ਤੇ ਚਾਨਣਾ ਪਾਇਆ ਕਿਵੇਂ ਸ਼ਹੀਦ ਭਗਤ ਸਿੰਘ ਨੇ ਦੇਸ਼ ਆਜ਼ਾਦ ਕਰਵਾਉਣ ਲਈ ਨੌਜਵਾਨ ਭਾਰਤ ਸਭਾ ਬਣਾਈ ਅਤੇ ਅੰਗਰੇਜ਼ਾਂ ਦੀ ਗੁਲਾਮੀ ਤੋਂ ਨਿਜ਼ਾਤ ਦਿਵਾਉਣ ਲਈ ਨੌਜਵਾਨਾਂ ਨੂੰ ਲਾਮਬੱਧ ਕੀਤਾ।ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਬਾਰੇ ਜਾਨਣ ਲਈ ਸਾਨੂੰ ਭਗਤ ਸਿੰੰਘ ਦੀਆਂ ਲਿਖਤਾਂ ਪੜ੍ਹਨੀਆਂ ਚਾਹੀਦੀਆਂ ਹਨ।ਅਜੋਕੇ ਸਮੇਂ ਦੇਸ਼ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਨੌਜਵਾਨਾਂ ਨੂੰ ਅੱਗੇ ਆਉਣਾ ਚਾਹੀਦਾ ਹੈ ਤੇ ਦੇਸ਼ ਵਿਚ ਫੈਲੇ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਅਜੋਕੀ ਨੌਜਵਾਨ ਪੀੜ੍ਹੀ ਅਹਿਮ ਭੂਮਿਕਾ ਨਿਭਾ ਸਕਦੀ ਹੈ।ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਤੇ ਆਧਾਰਿਤ ਕੁਲਬੀਰ ਮਲਿਕ ਵਲੋਂ ਲਿਖਿਆ ਨਾਟਕ ‘ਸੁਪਨਾ’ ਦਿਖਾਇਆ ਗਿਆ।ਨਾਟਕ ਵਿਚ ਸ਼ਹੀਦ ਭਗਤ ਸਿੰਘ ਦੀ ਕੁਰਬਾਨੀ ਨੂੰ ਦੇਖ ਕੇ ਵਿਦਿਆਰਥੀ ਬਹੁਤ ਭਾਵੁਕ ਹੋਏੇ।
ਸਮਾਗਮ ਦੇ ਅੰਤ ਵਿਚ ਕਾਲਜ ਦੇ ਪ੍ਰਿੰਸੀਪਲ ਡਾ. ਰਾਜੇਸ਼ ਸਿੰਗਲਾ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਸਰਦਾਰ ਭਗਤ ਸਿੰਘ ਦੇ ਜਨਮ ਦਿਨ ਦੀਆਂ ਵਧਾਈਆਂ ਦਿੰਦੇ ਹੋਏ ਕਿਹਾ ਕਿ ਅੱਜ ਲੋੜ ਹੈ ਕਿ ਨੌਜਵਾਨ ਸਰਦਾਰ ਭਗਤ ਸਿੰਘ ਦੇ ਸੁਪਨਿਆਂ ਦਾ ਸਮਾਜ ਸਿਰਜਣ ਅਤੇ ਨਸ਼ਿਆਂ ਵਰਗੀਆਂ ਬੁਰੀਆਂ ਅਲਾਮਤਾਂ ਤੋਂ ਦੂਰ ਰਹਿਣ।
Check Also
ਮਨੁੱਖੀ ਜੀਵਨ ਲਈ ਰਾਹ ਦਸੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ
ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਕੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ …
Punjab Post Daily Online Newspaper & Print Media