Tuesday, July 28, 2026

ਸਿਕੰਦਰ ਮਲੂਕਾ ਵਲੋਂ ਦੁੱਲੇਵਾਲਾ ਵਿਖੇ ਅਕਾਲੀ ਵਰਕਰਾਂ ਨਾਲ ਵਿਚਾਰਾਂ

 ਬਠਿੰਡਾ, 30 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕਿਸਾਨ ਵਿੰਗ ਦੇ ਪ੍ਰਧਾਨ ਸਿਕੰਦਰ ਸਿੰਘ ਮਲੂਕਾ ਵਲੋਂ ਪਿੰਡ PPN3009201807ਦੁੱਲੇਵਾਲਾ ਦਾ ਦੌਰਾ ਕਰਦਿਆਂ ਅਕਾਲੀ ਵਰਕਰਾਂ ਦਾ ਹੌਂਸਲਾ ਵਧਾਉਣ ਲਈ ਵਿਚਾਰ ਵਟਾਂਦਰਾ ਕੀਤਾ।ਉਨ੍ਹਾਂ ਨੇ ਲੰਘੀਆਂ ਬਲਾਕ ਸੰਮਤੀ ਤੇ ਜਿਲ੍ਹਾਂ ਪ੍ਰੀਸ਼ਦ ਦੀਆਂ ਚੋਣਾਂ ਸੰਬੰਧੀ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਚੋਣਾਂ ਦੀ ਕੁੜੱਤਣ ਭੁੱਲਾ ਕੇ ਮਿਲਜੁਲ ਕੇ ਰਹਿਣਾ ਚਾਹੀਦਾ ਹੈ।ਚੋਣਾਂ ਵਿੱਚ ਹੋਈ ਅਕਾਲੀ ਦਲ ਦੀ ਹਾਰ ਸੰਬੰਧੀ ਉਨ੍ਹਾਂ ਮੰਨਿਆਂ ਕਿ ਅਕਾਲੀ ਦਲ ਦੀ ਸ਼ਾਖ ਨੂੰ ਧੱਕਾ ਲੱਗਿਆ ਹੈ, ਪਰ ਨਾਲ ਹੀ ਉਨ੍ਹਾਂ ਕਾਂਗਰਸ ਤੇ ਧੱਕਾ ਕਰਨ ਦਾ ਦੋਸ਼ ਵੀ ਲਗਾਇਆ ਉਨ੍ਹਾਂ ਕਿਹਾ ਕਿ ਅਕਾਲੀ ਦਲ ਹਮੇਸ਼ਾ ਵਰਕਰਾਂ ਦੇ ਨਾਲ ਹੈ। ਇਸ ਮੌਕੇ ਸਰਪੰਚ, ਬਲਾਕ ਸੰਮਤੀ ਮੈਂਬਰ ਕਮਲਜੀਤ ਕੌਰ ਅਤੇ ਉਨ੍ਹਾਂ ਦੇ ਪਤੀ ਅਰਜਨ ਸਿੰਘ ਅਤੇ ਅਕਾਲੀ ਦਲ ਦੇ ਹੋਰ ਪਤਵੰਤੇ ਸੱਜਣਾਂ ਵੱਲੋਂ ਸਿਕੰਦਰ ਸਿੰਘ ਮਲੂਕਾ ਦਾ ਪਿੰਡ ਆਉਣ ਤੇ ਧੰਨਵਾਦ ਕੀਤਾ ਗਿਆ।

Check Also

ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …

Leave a Reply