ਬਠਿੰਡਾ, 30 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪਿੰਡ ਗੋਬਿੰਦਪੁਰਾ ਵਿੱਚ ਕਿਰਤੀ ਕਿਸਾਨ ਯੂਨੀਅਨ ਵੱਲੋਂ ਪਿੰਡ ਦੀ ਦਾਣਾ ਮੰਡੀ ਵਿੱਚ ਬਰਨਾਲਾ
ਰੈਲੀ ਸੰਬੰਧੀ ਮੀਟਿੰਗ ਕਰਕੇ ਕਿਸਾਨਾਂ ਨੂੰ ਲਾਮਬੰਦ ਕਰਦਿਆਂ ਕਨਵੀਨਰ ਅਮਰਜੀਤ ਸਿੰਘ ਹਨੀ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ਦੀਆਂ 7 ਕਿਸਾਨ ਜਥੇਬੰਦੀਆਂ ਵੱਲੋਂ ਪਰਾਲੀ ਸਾੜਨ ਦੇ ਸੰਬੰਧ ਵਿੱਚ 26 ਸਤੰਬਰ ਨੂੰ ਬਰਨਾਲਾ ਵਿੱਚ ਇੱਕ ਕਨਵੈਨਸ਼ਨ ਕੀਤੀ, ਜਿਸ ਵਿੱਚ ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਕਿ ਜਿਨ੍ਹਾਂ ਚਿਰ ਪਰਾਲੀ ਦਾ ਕੋਈ ਪੱਕਾ ਪ੍ਰਬੰਧ ਨਹੀਂ ਹੁੰਦਾ ਉਨ੍ਹਾਂ ਚਿਰ ਕਿਸਾਨਾਂ ਨੂੰ 200 ਰੁਪਏ ਪ੍ਰਤੀ ਕੁਇੰਟਲ ਬੋਨਸ ਦਿੱਤਾ ਜਾਵੇ ਜੇ ਬੋਨਸ ਨਹੀਂ ਦਿੱਤਾ ਜਾਂਦਾ ਤਾਂ ਕਿਸਾਨ ਪਰਾਲੀ ਨੂੰ ਅੱਗ ਲਾਉਣ ਲਈ ਮਜ਼ਬੂਰ ਹੋਣਗੇ।ਜੇਕਰ ਪ੍ਰਸਾਸ਼ਨ ਵੱਲੋਂ ਕਿਸਾਨਾਂ ਨਾਲ ਕਿਸੇ ਕਿਸਮ ਦੀ ਧੱਕੇਸ਼ਾਹੀ ਕੀਤੀ ਗਈ ਤਾਂ ਕਿਸਾਨ ਜਥੇਬੰਦੀਆਂ ਵੱਲੋਂ ਇਸ ਦਾ ਡੱਟ ਕੇ ਵਿਰੋਧ ਕੀਤਾ ਜਾਵੇਗਾ।
ਇਸ ਮੌਕੇ ਉਹਨ੍ਹਾਂ ਨੇ 7 ਜਥੇਬੰਦੀਆਂ ਵੱਲੋਂ ਕੀਤੀ ਜਾਣ ਵਾਲੀ 2 ਅਕਤੂਬਰ ਦੀ ਬਰਨਾਲਾ ਰੈਲੀ ਵਿੱਚ ਕਿਸਾਨਾਂ ਨੂੰ ਵੱਧ ਤੋਂ ਵੱਧ ਪਹੁੰਚਣ ਦਾ ਸੱਦਾ ਦਿੱਤਾ।ਇਸ ਮੌਕੇ ਗੁਰਦੀਪ ਸਿੰਘ, ਕਾਲਾ ਸਿੰਘ, ਭੌਰਾ ਸਿੰਘ, ਦਰਸ਼ਨ ਸਿੰਘ, ਸੁਖਦੇਵ ਸਿੰਘ, ਹਨੀ ਸਿੰਘ, ਲਾਡੀ ਸਿੰਘ ਹਾਜ਼ਿਰ ਸਨ।
Check Also
ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ
ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …
Punjab Post Daily Online Newspaper & Print Media