Wednesday, July 29, 2026

ਚੇਅਰਮੈਨ ਸਿੱਧੂ ਨੇ ਮੁੱਖ ਮੰਤਰੀ ਵਲੋਂ ਹੜ੍ਹ ਪ੍ਰਭਾਵਿਤ ਕਿਸਾਨਾਂ ਦੀ ਸਾਰ ਲੈਣ `ਤੇ ਕੀਤਾ ਧੰਨਵਾਦ

ਬਠਿੰਡਾ, 30 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਮੇਸ਼ਾ ਹੀ ਪੰਜਾਬ ਦੀ ਖੁਸ਼ਹਾਲੀ ਅਤੇ Gurmeet Sidhuਕਿਸਾਨੀ ਵੱਲ ਵਿਸ਼ੇਸ਼ ਧਿਆਨ ਦਿੱਤਾ ਹੈ।ਬੀਤੇ ਦਿਨ ਆਈ ਭਾਰੀ ਬਰਸਾਤ ਨਾਲ ਪੰਜਾਬ ਦੇ ਵੱਖ ਵੱਖ ਇਲਾਕੇ ਵਿੱਚ ਹੜ੍ਹ ਨਾਲ ਪ੍ਰਭਾਵਿਤ ਹੋਈਆਂ ਕਿਸਾਨਾਂ ਦੀਆਂ ਫਸਲਾਂ ਦਾ ਜਾਇਜ਼ਾ ਲੈਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੁੱਜੇ, ਜਿੱਥੇ ਉਨ੍ਹਾਂ ਨੇ ਕਿਸਾਨਾਂ ਦੀਆਂ ਖਰਾਬ ਹੋਈਆਂ ਫਸਲਾਂ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਗਿਆ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਾਂਗਰਸ ਕਿਸਾਨ ਅਤੇ ਖੇਤ ਮਜ਼ਦੂਰ ਸੈਲ ਬਠਿੰਡਾ ਸ਼ਹਿਰੀ ਦੇ ਚੇਅਰਮੈਨ ਗੁਰਮੀਤ ਸਿੰਘ ਸਿੱਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿਨ੍ਹਾਂ ਨੇ ਹਮੇਸ਼ਾ ਹੀ ਕਿਸਾਨਾਂ ਦੀ ਬਾਂਹ ਫੜ੍ਹੀ ਹੈ ਅਤੇ ਸਮੇਂ ਸਿਰ ਕਿਸਾਨਾਂ ਨੂੰ ਮੁਆਵਜੇ ਦੀ ਰਾਸ਼ੀ ਦੇ ਕੇ ਰਾਹਤ ਦਿੰਦੇ ਆਏ ਹਨ।ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਨੇ ਵਿਧਾਨ ਸਭਾ ਚੋਣਾਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫੀ ਦਾ ਜੋ ਵਾਅਦਾ ਕੀਤਾ ਸੀ, ਉਸ ਨੂੰ ਦੋ ਕਿਸ਼ਤਾਂ ਵਿੱਚ ਦੇ ਕੇ ਪੂਰਾ ਕੀਤਾ ਗਿਆ ਅਤੇ ਬਾਕੀ ਰਹਿੰਦੇ ਕਰਜੇ ਨੂੰ ਵੀ ਜਲਦ ਹੀ ਮੁਆਫ ਕੀਤਾ ਜਾਵੇਗਾ।ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਕੈਪਟਨ ਅਮਰਿੰਦਰ ਸਿੰਘ ਵੱਲੋ ਪੂਰੇ ਕੀਤੇ ਜਾ ਰਹੇ ਹਨ ਅਤੇ ਕਿਸਾਨੀ ਨੂੰ ਖੁਸ਼ਹਾਲ ਬਣਾਉਣ ਲਈ ਨਵੀਂ ਨੀਤੀਆਂ ਤਿਆਰ ਕੀਤੀਆਂ ਜਾ ਰਹੀਆਂ ਹਨ।

Check Also

ਸਿਹਤ ਵਿਭਾਗ ਵੱਲੋਂ ਕੋਟਪਾ ਐਕਟ ਤਹਿਤ 15 ਦੁਕਾਨਦਾਰਾਂ ਦੇ ਕੱਟੇ ਚਲਾਨ

ਅੰਮ੍ਰਿਤਸਰ, 28 ਜੁਲਾਈ ( ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਵੱਲੋਂ …

Leave a Reply